Ferozepur News

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਦੂਸਰੀ ਯਾਤਰੀ ਬੱਸ 

ਸ਼ਰਧਾਲੂਆਂ ਨੂੰ ਕਰਵਾਏ ਜਾਣਗੇ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਦੂਸਰੀ ਯਾਤਰੀ ਬੱਸ 

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਦੂਸਰੀ ਯਾਤਰੀ ਬੱਸ

ਰਵਾਨਾਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿਖਾ ਕੇ ਬੱਸ ਨੂੰ ਰਵਾਨਾ ਕੀਤਾ

ਸ਼ਰਧਾਲੂਆਂ ਨੂੰ ਕਰਵਾਏ ਜਾਣਗੇ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ

ਫਿਰੋਜ਼ਪੁਰ, 16 ਦਸੰਬਰ 2023.

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਦੂਸਰੀ ਯਾਤਰੀ ਬੱਸ ਰਵਾਨਾ ਕੀਤੀ ਗਈ ਜਿਸ ਨੂੰ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿੱਤੀ। ਇਸ ਦੌਰਾਨ ਵਿਧਾਇਕ ਸ. ਭੁੱਲਰ ਦੀ ਸੁਪਤਨੀ ਡਾ. ਅਮਨਦੀਪ ਕੌਰ ਵੀ ਹਾਜ਼ਰ ਸਨ।

ਫਿਰੋਜ਼ਪੁਰ ਤੋਂ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਪੰਜਾਬ ਸਰਕਾਰ ਵੱਲੋਂ ਹਲਕਾ ਪੱਧਰ ‘ਤੇ ਸ਼ਰਧਾਲੂਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਇਸ ਮੌਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਮਾਨ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਲਈ ਲੋਕਾਂ ਵਿੱਚ ਇਸ ਸਕੀਮ ਦਾ ਹਿੱਸਾ ਬਣਨ ਲਈ ਭਾਰੀ ਉਤਸ਼ਾਹ ਹੈ ਅਤੇ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼ਰਧਾਲੂ ਲਗਾਤਾਰ ਦਰਸ਼ਨਾਂ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਬਜ਼ੁਰਗ, ਔਰਤਾਂ ਤੇ ਬੱਚੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਿਧਾਇਕ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟ ਵੀ ਸੌਂਪੀ ਗਈ, ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਭੋਜਨ, ਸਥਾਨਕ ਯਾਤਰਾ ਤੇ ਰਹਿਣ ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਤੀਰਥ ਯਾਤਰੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ਲਾਘਾ ਕਰਦਿਆਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਨਾਇਬ ਤਹਿਸੀਲਦਾਰ ਰਾਕੇਸ਼ ਅਗਰਵਾਲ, ਪੰਜਾਬ ਰੋਡਵੇਜ਼ ਦੇ ਅਧਿਕਾਰੀ/ ਕਰਮਚਾਰੀਆਂ ਤੋਂ ਇਲਾਵਾ ਦਲੇਰ ਸਿੰਘ ਭੁੱਲਰ, ਰੇਸ਼ਮ ਸਿੰਘ ਭੱਦਰੂ, ਬਲਦੇਵ ਮੱਲੀ, ਗੋਰਾ ਨੱਥੂਵਾਲਾ, ਨੇਕ ਪ੍ਰਤਾਪ ਸਿੰਘ, ਅਮਰਿੰਦਰ ਸਿੰਘ, ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Related Articles

Leave a Reply

Your email address will not be published. Required fields are marked *

Back to top button