Ferozepur News

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਨੇ ਪਿੰਡ ਗਾਦੜੀ ਵਾਲਾ ਵਿਖੇ ਲਗਾਇਆ ਵਿਸ਼ੇਸ਼ ਸੁਵਿਧਾ ਕੈਂਪ

ਕਿਹਾ, ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਹਫਤੇ ਦੇ ਇੱਕ ਜਾਂ ਦੋ ਦਿਨ ਲਗਾਏ ਜਾਣਗੇ ਹੋਰ ਵੀ ਵਿਸ਼ੇਸ਼ ਸੁਵਿਧਾ ਕੈਂਪ

 

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਨੇ ਪਿੰਡ ਗਾਦੜੀ ਵਾਲਾ ਵਿਖੇ ਲਗਾਇਆ ਵਿਸ਼ੇਸ਼ ਸੁਵਿਧਾ ਕੈਂਪ

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਨੇ ਪਿੰਡ ਗਾਦੜੀ ਵਾਲਾ ਵਿਖੇ ਲਗਾਇਆ ਵਿਸ਼ੇਸ਼ ਸੁਵਿਧਾ ਕੈਂਪ

ਕਿਹਾ, ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਹਫਤੇ ਦੇ ਇੱਕ ਜਾਂ ਦੋ ਦਿਨ ਲਗਾਏ ਜਾਣਗੇ ਹੋਰ ਵੀ ਵਿਸ਼ੇਸ਼ ਸੁਵਿਧਾ ਕੈਂਪ

ਜ਼ੀਰਾ/ਫ਼ਿਰੋਜ਼ਪੁਰ 6 ਅਪ੍ਰੈਲ 2022 — ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਡਿਪਟੀ ਕਮਿਸ਼ਨਰ ਗਿਰੀਸ ਦਿਆਲਨ ਨੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ, ਐੱਸਡੀਐੱਮ ਜ਼ੀਰਾ ਸੂਬਾ ਸਿੰਘ ਸਮੇਤ ਸਮੂਹ ਅਧਿਕਾਰੀਆਂ ਦੇ ਨਾਲ ਪਿੰਡ ਗਾਦੜੀ ਵਾਲਾ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸ਼ਿਕਾਇਤ ਨਿਵਾਰਨ/ਸੁਵਿਧਾ ਕੈਂਪ ਲਗਾਇਆ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਜੀ ਦੇ ਦਿਸਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਵਿਖੇ ਸ਼ਿਕਾਇਤ ਨਿਵਾਰਣ/ਸੁਵਿਧਾ ਕੈਂਪ ਲਗਾਇਆ ਗਿਆ ਹੈ ਤਾਂ ਜੋ ਮੌਕੇ ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਹਫਤੇ ਵਿੱਚ ਇੱਕ ਜਾਂ ਦੋ ਦਿਨ ਇਸ ਤਰ੍ਹਾਂ ਦੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਮੌਕੇ ਤੇ ਸਾਰਿਆਂ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਲਾਭ ਦੇ ਨਾਲ ਨਾਲ ਸਮੱਸਿਆਵਾਂ ਦੇ ਵੀ ਹੱਲ ਹੋ ਸਕਣ।

ਇਸ ਦੌਰਾਨ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕੈਂਪ ਦਾ ਮੁੱਖ ਮਕਸਦ ਪ੍ਰਸ਼ਾਸਨ ਵੱਲੋਂ ਗਰਾਊਂਡ ਲੈਵਲ ਤੇ ਜਾ ਕੇ ਇਹ ਦੇਖਣਾ ਹੈ ਕਿ ਹੈ ਲੋਕਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਹੋਵੇ ਅਤੇ ਇੱਕ ਜਗ੍ਹਾ ਤੇ ਹੀ ਸਾਰੇ ਵਿਭਾਗ ਇਕੱਠੇ ਕਰ ਕੇ ਮੌਕੇ ਤੇ ਹੀ ਲੋਕਾਂ ਦੇ ਕੰਮ ਹੋ ਜਾਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੇ ਰਾਹੀਂ ਪ੍ਰਸ਼ਾਸਨ ਵੱਲੋਂ ਪਿੰਡ ਪਿੰਡ ਪਹੁੰਚ ਕਰ ਕੇ ਸਿਸਟਮ ਵਿੱਚ ਬਦਲਾਅ ਲਿਆਂਦਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਾਉਣ ਵਿੱਚ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਵੀ ਕੀਤਾ। ਕੈਂਪ ਵਿੱਚ ਪਿੰਡ ਵਾਸੀਆਂ ਦੀਆਂ ਜ਼ਮੀਨਾਂ ਸਬੰਧੀ ਇੰਤਕਾਲ ਦੀਆਂ ਦਰਖਾਸਤਾਂ ਪ੍ਰਾਪਤ ਕਰਕੇ ਰਿਕਾਰਡ ਅਪਡੇਟ ਵੀ ਕੀਤਾ ਗਿਆ। ਪਿੰਡ ਦੇ ਸਰਪੰਚ ਅਤੇ ਸਬੰਧਤ ਸਕੂਲ ਦੇ ਸਟਾਫ ਵੱਲੋਂ ਉਨ੍ਹਾਂ ਦੇ ਧਿਆਨ ਚ ਲਿਆਂਦੀਆਂ ਗਈਆਂ ਸ਼ਿਕਾਇਤਾਂ ਸਕੂਲ ਦੀ ਚਾਰਦੀਵਾਰੀ, ਬਿਜਲੀ ਦੇ ਮੀਟਰ, ਪਿੰਡ ਅਤੇ ਸਕੂਲ ਦੀ ਸਫ਼ਾਈ ਆਦਿ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਸ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਮਹਾਜਨ ਅਤੇ ਐਸਡੀਐਮ ਜ਼ੀਰਾ ਸੂਬਾ ਸਿੰਘ ਨੇ ਵੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿਹਾ ਕਿ ਜਿੰਨੀਆਂ ਵੀ ਪੈਂਡਿੰਗ ਦਰਖਾਸਤਾਂ ਹਨ ਉਹ ਉਨ੍ਹਾਂ ਦੇ ਦਫਤਰ ਭੇਜੀਆਂ ਜਾਣਗੀਆਂ ਅਤੇ ਉਸ ਦੀ ਜਾਂਚ ਕਰਕੇ ਵੱਖ ਵੱਖ ਵਿਭਾਗਾਂ ਨੂੰ ਭੇਜ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਦੀਆਂ ਸਾਰੀਆਂ ਦਰਖਾਸਤਾਂ ਦੇ ਹੱਲ ਕੀਤੇ ਜਾਣਗੇ। ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਵੱਲੋਂ ਪੈਨਸ਼ਨ, ਸਿਹਤ, ਫੂਡ ਸਿਵਲ ਸਪਲਾਈ, ਬਿਜਲੀ, ਬੈਂਕਾਂ, ਵਾਟਰ ਸਪਲਾਈ ਆਦਿ ਵਿਭਾਗਾਂ ਵੱਲੋਂ ਆਪਣੇ ਸਟਾਲ ਲਗਾ ਕੇ ਲੋਕਾਂ ਦੀਆਂ ਦਰਖਾਸਤਾਂ ਲਈਆਂ ਗਈਆਂ ਅਤੇ ਉਨ੍ਹਾਂ ਦੇ ਕੰਮ ਵੀ ਕੀਤੇ ਗਏ।

ਇਸ ਮੌਕੇ ਨਾਇਬ ਤਹਿਸੀਲਦਾਰ ਵਿਨੋਦ ਕੁਮਾਰ, ਸੁਪਰਡੈਂਟ ਜੁਗਰਾਜ ਸਿੰਘ, ਰੀਡਰ ਹਰਪ੍ਰੀਤ ਸਿੰਘ, ਸਰਪੰਚ ਸੁਖਚੈਨ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਪਿੰਡ ਵਾਸੀ ਵੀ ਮੌਜੂਦ ਸਨ ।

Related Articles

Leave a Reply

Your email address will not be published. Required fields are marked *

Back to top button