ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 1087 ਕਰੋੜ ਰੁਪਏ ਦੇ ਮਿਊਂਸੀਪਲ ਪ੍ਰਾਜੈਕਟਾਂ ਦੀ ਵਰਚੂਅਲ ਸਮਾਗਮ ਰਾਹੀਂ ਸ਼ੁਰੂਆਤ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 1087 ਕਰੋੜ ਰੁਪਏ ਦੇ ਮਿਊਂਸੀਪਲ ਪ੍ਰਾਜੈਕਟਾਂ ਦੀ ਵਰਚੂਅਲ ਸਮਾਗਮ ਰਾਹੀਂ ਸ਼ੁਰੂਆਤ
ਫਿਰੋਜ਼ਪੁਰ 22 ਫਰਵਰੀ, 2021 :ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਾਗਰਕਿਾਂ ਨੂੰ ਮੁੱਢਲੀਆਂ ਸਹਲੂਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨਾਂ ਵਲੋਂ ਵਰਚੂਅਲ ਸਮਾਗਮ ਦੌਰਾਨ 1087 ਕਰੋੜ ਰੁਪਏ ਦੇ ਮਿਊਂਸੀਪਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਜਿਸ ਸਬੰਧੀ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਅਤੇ ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ ਵਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਗਈ।
ਇਸ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਵਿਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨਾਂ ਨੇ ਸਥਾਨਕ ਸਰਕਾਰਾਂ ਚੋਣਾ ਵਿਚ ਜਿੱਤ ਦੇਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰਾਂ ਦੇ ਗੰਦੇ ਪਾਣੀ ਨੂੰ ਸਾਫ ਕਰਨ ਲਈ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਅਤੇ ਲੁਧਿਆਣੇ ਦੇ ਬੁੱਢੇ ਨਾਲੇ ਨੂੰ ਸਾਫ ਕੀਤਾ ਜਾ ਰਿਹਾ ਹੈ ਜਿਸ ਨਾਲ ਮਾਲਵਾ ਖਿੱਤੇ ਦੀਆਂ ਨਹਿਰਾਂ ਵਿਚ ਹੁਣ ਗੰਦਾ ਪਾਣੀ ਨਹੀਂ ਆਵੇਗਾ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਿਮ ਮਹਿੰਦਰਾ, ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ। ਦੱਸਣਯੋਗ ਹੈ ਕਿ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਲੁਧਿਆਣਾ, ਜਲੰਧਰ, ਅੰਮਿ੍ਤਸਰ ਅਤੇ ਸੁਲਤਾਨਪੁਰ ਲੋਧੀ ਵਿਖੇ 936.43 ਕਰੋੜ ਰੁਪਏ ਨਾਲ ਸਮਾਰਟ ਸਿਟੀ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਅਤੇ 151.4 ਕਰੋੜ ਰੁਪਏ ਨਾਲ ਬਰਨਾਲਾ, ਖੰਨਾ ਅਤੇ ਬਸਤੀ ਪੀਰ ਦਾਦ, ਜਲੰਧਰ ਵਿਖੇ ਅਮਰੂਤ ਯੋਜਨਾ ਤਹਿਤ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ।