Ferozepur News

ਮੁੱਖ ਮੰਤਰੀ ਵੱਲੋਂ ਕੋਰੋਨਾ ਨਾਲ ਲੜਣ ਲਈ ਮਿਸ਼ਨ ਫਤਹਿ 2.0 ਤਹਿਤ ਨੌਜਵਾਨ ਵਲੰਟੀਅਰਾਂ ਦੀ ਸ਼ਮੂਲੀਅਤ ਵਾਲੀ ਨਿਵੇਕਲੀ ਪਹਿਲਕਦਮੀ ਸ਼ੁਰੂ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਚੂਅਲ ਪ੍ਰੋਗਰਾਮ ਰਾਹੀ ਨੌਜਾਵਾਨਾਂ ਨਾਲ ਕੀਤੀ ਗੱਲਬਾਤ

ਮੁੱਖ ਮੰਤਰੀ ਵੱਲੋਂ ਕੋਰੋਨਾ ਨਾਲ ਲੜਣ ਲਈ ਮਿਸ਼ਨ ਫਤਹਿ 2.0 ਤਹਿਤ ਨੌਜਵਾਨ ਵਲੰਟੀਅਰਾਂ ਦੀ ਸ਼ਮੂਲੀਅਤ ਵਾਲੀ ਨਿਵੇਕਲੀ ਪਹਿਲਕਦਮੀ ਸ਼ੁਰੂ

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਚੂਅਲ ਪ੍ਰੋਗਰਾਮ ਰਾਹੀ ਨੌਜਾਵਾਨਾਂ ਨਾਲ ਕੀਤੀ ਗੱਲਬਾਤ

ਸੂਬੇ ਵਿਚਲੇ ਸਾਰੇ 13,857 ਰਜਿਸਟਰਡ ਯੂਥ ਕਲੱਬਾਂ ਦੀ ਮਦਦ ਲਈ ਜਾਵੇਗੀ-: ਰਾਣਾ ਗੁਰਮੀਤ ਸਿੰਘ ਸੋਢੀ

ਮੁੱਖ ਮੰਤਰੀ ਵੱਲੋਂ ਕੋਰੋਨਾ ਨਾਲ ਲੜਣ ਲਈ ਮਿਸ਼ਨ ਫਤਹਿ 2.0 ਤਹਿਤ ਨੌਜਵਾਨ ਵਲੰਟੀਅਰਾਂ ਦੀ ਸ਼ਮੂਲੀਅਤ ਵਾਲੀ ਨਿਵੇਕਲੀ ਪਹਿਲਕਦਮੀ ਸ਼ੁਰੂ

ਚੰਡੀਗੜ੍ਹ/ਫਿਰੋਜ਼ਪੁਰ, 27 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇੱਕ ਨਵੀਂ ਸ਼ੁਰੂਆਤ ਕੀਤੀ ਤਾਂ ਜੋ ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ਮਿਸ਼ਨ ਫਤਹਿ 2.0 ਨੂੰ ਅੱਗੇ ਵਧਾਇਆ ਜਾ ਸਕੇ। ਉਨਾਂ ਕੋਰੋਨਾ ਦੀ ਮਹਾਂਮਾਰੀ ਨਾਲ ਲੜਣ ਲਈ ਪ੍ਰਤੀ ਪਿੰਡ ਜਾਂ ਪ੍ਰਤੀ ਮਿਊਂਸਪਲ ਵਾਰਡ ਸੱਤ ਰੂਰਲ ਕੋਰੋਨਾ ਵਲੰਟੀਅਰ (ਆਰ.ਸੀ.ਵੀ.) ਸਮੂਹ ਕਾਇਮ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਪਿੰਡਾਂ ਦੇ ਬੁਰੀ ਤਰਾਂ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਇਹ ਜ਼ਰੂਰੀ ਹੋ ਜਾਂਦਾ ਹੈ ਕਿ ‘ਕੋਰੋਨਾ ਮੁਕਤ ਪਿੰਡ’ ਲਈ ਇੱਕ ਸੁਚੱਜੀ ਮੁਹਿੰਮ ਚਲਾਈ ਜਾਵੇ। ਉਨਾਂ ਖੇਡ ਤੇ ਯੁਵਾ ਮਾਮਲੇ ਵਿਭਾਗ ਅਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਹਦਾਇਤਾਂ ਦਿੱਤੀਆਂ ਕਿ ਅਜਿਹੇ ਆਰ.ਸੀ.ਵੀ. ਸਮੂਹ ਤੁਰੰਤ ਕਾਇਮ ਕੀਤੇ ਜਾਣ ਜੋ ਕਿ ਕੋਰੋਨਾ ਖਿਲਾਫ ਜੰਗ ਵਿੱਚ ਅਹਿਮ ਯੋਗਦਾਨ ਪਾਉਣ। ਉਨਾਂ ਇਹ ਵੀ ਕਿਹਾ ਕਿ ਮੌਜੂਦਾ ਕਲੱਬ ਵੀ ਆਰ.ਸੀ.ਵੀ. ਬਣ ਸਕਦੇ ਹਨ ਅਤੇ ਇਸ ਤਰਾਂ ਇਨਾਂ ਵੱਲੋਂ ਕੋਵਿਡ ਖਿਲਾਫ ਜੰਗ ਵਿਚ ਪੰਚਾਇਤਾਂ ਅਤੇ ਮਿਊਂਸਪੈਲਟੀਆਂ ਨੂੰ ਭਰਪੂਰ ਮਦਦ ਦਿੱਤੀ ਜਾ ਸਕਦੀ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਵਿਖੇ ਜਿਲੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਨੌਜਵਾਨਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਗਏ ਭਰਪੂਰ ਹੁੰਗਾਰੇ ਸਦਕਾ ਹੀ ਤਿੰਨ ਹਫਤਿਆਂ ਦੌਰਾਨ ਸੂਬੇ ਵਿਚ ਕੋਵਿਡ ਦੇ ਮਾਮਲੇ 9,000 ਤੋਂ ਘਟ ਕੇ 4,000 ਤੱਕ ਹੀ ਰਹਿ ਗਏ ਹਨ ਪਰ ਇਸ ਵਾਰ ਪੇਂਡੂ ਖੇਤਰਾਂ ਉੱਤੇ ਕੋਵਿਡ ਦੀ ਜ਼ਿਆਦਾ ਮਾਰ ਹੋਣ ਕਾਰਨ ਸਥਿਤੀ ਅਜੇ ਵੀ ਗੰਭੀਰ ਹੈ।ਵੀਡਿਓ ਕਾਨਫਰੰਸਿੰਗ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਾਹਲ ਅਤੇ ਜਿਲ੍ਹਾ ਕਾਂਗਰਸ ਪ੍ਰਧਾਨ ਮਨਜਿੰਦਰ ਸਿੰਘ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਆਰ.ਸੀ.ਵੀਜ਼ ਨੂੰ ਟੈਸਟ, ਟਰੇਸ ਤੇ ਟਰੀਟ (ਜਾਂਚ, ਭਾਲ ਤੇ ਇਲਾਜ) ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਗਰੀਬ ਅਤੇ ਬਜ਼ੁਰਗ ਵਿਅਕਤੀਆਂ ਦੀ ਸੰਭਾਲ ਕਰਦੇ ਹੋਏ ਉਨਾਂ ਦੀ ਕੋਵਿਡ ਕੰਟਰੋਲ ਰੂਮ ਅਤੇ ਹੈਲਪਲਾਈਨਾਂ ਤੱਕ ਪਹੁੰਚ ਆਸਾਨ ਬਣਾਉਣ, ਸਾਰੇ ਪਿੰਡਾਂ ਵਿਚ ਠੀਕਰੀ ਪਹਿਰੇ ਲਾਉਣ, ਕੋਵਿਡ ਤੋਂ ਬਚਾਅ ਲਈ ਸਭ ਨਿਯਮਾਂ ਦਾ ਪਾਲਣ ਕਰਨ, ਚੰਗੀਆਂ ਇਲਾਜ ਸੁਵਿਧਾਵਾਂ ਹਾਸਲ ਕਰਨ ਵਿਚ ਪੇਂਡੂ ਲੋਕਾਂ ਦੀ ਮਦਦ ਕਰਨ, ਨੀਮ ਹਕੀਮਾਂ ਤੋਂ ਦੂਰ ਰਹਿਣ, ਕੋਵਾ ਐਪ ਡਾਊਨਲੋਡ ਕਰਨ ਤੋਂ ਇਲਾਵਾ ਬੈਨਰ ਅਤੇ ਕਿਤਾਬਚਿਆਂ ਆਦਿ ਪੇਸ਼ਕਦਮੀਆਂ ਦਾ ਦਾਇਰਾ ਵਧਾ ਕੇ ਹਰ ਵਿਅਕਤੀ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੋਵਿਡ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਅਤੇ ਸੋਸ਼ਲ ਮੀਡੀਆ ਉੱਤੇ ਹੋਰ ਰਹੇ ਝੂਠੇ ਪ੍ਰਚਾਰ ਨੂੰ ਰੋਕਣ ਲਈ ਨੌਜਵਾਨਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਸਕਦੀ ਹੈ ਅਤੇ ਇਸ ਮਹਾਂਮਾਰੀ ਖਿਲਾਫ ਲੜਦੇ ਹੋਏ ਇਕੱਠੇ ਹੋ ਕੇ ਪੰਜਾਬ ਨੂੰ ਬਚਾਉਣ ਲਈ ਸੂਬਾ ਸਰਕਾਰ ਉਨਾਂ ਦੀ ਪੂਰੀ ਮਦਦ ਕਰੇਗੀ। ਮੁੱਖ ਮੰਤਰੀ ਨੇ ਸਟੀਰਾਇਡ ਦੇ ਲੋੜੋਂ ਵੱਧ ਇਸਤੇਮਾਲ ਕਾਰਨ ਫੈਲ ਰਹੀ ਬਲੈਕ/ਵਾਈਟ ਫੰਗਸ ਦੀ ਬਿਮਾਰੀ ਦੇ ਮੱਦੇਨਜ਼ਰ ਆਰ.ਸੀ.ਵੀਜ਼ ਨੂੰ ਪੇਂਡੂ ਖੇਤਰਾਂ ਦੇ ਲੋਕਾਂ ਦਰਮਿਆਨ ਕੋਵਿਡ ਦੇ ਇਲਾਜ ਸਬੰਧੀ ਸਾਰੇ ਨਿਰਧਾਰਤ ਨਿਯਮਾਂ ਦਾ ਪਾਲਣ ਕਰਨ ਬਾਰੇ ਜਾਗਰੂਕਤਾ ਫੈਲਾਉਣ ਦਾ ਵੀ ਹੋਕਾ ਦਿੱਤਾ।

ਮੁੱਖ ਮੰਤਰੀ ਨੇ ਅੱਜ ਇਹ ਐਲਾਨ ਕੀਤਾ ਕਿ ਯੁਵਾ ਮਾਮਲੇ ਵਿਭਾਗ ਵੱਲੋਂ 1 ਲੱਖ ਬੈਜ ਅਤੇ 1 ਲੱਖ ਕਾਰ ਸਟਿੱਕਰ, ਜਿਨਾਂ ਉੱਤੇ ‘ਮੈਂ ਟੀਕਾ ਲਗਵਾ ਚੁੱਕਿਆ ਹਾਂ’ ਲਿਖਿਆ ਹੋਵੇ, ਵੰਡੇ ਜਾਣ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਉਨਾਂ ਆਰ.ਸੀ.ਵੀਜ਼ ਨੂੰ ਕਿਹਾ ਕਿ ਲੋਕਾਂ ਨੂੰ ਟੀਕਾਕਰਨ ਕਰਵਾ ਲੈਣ ਮਗਰੋਂ ਇਸ ਜਾਣਕਾਰੀ ਦਾ ਖੁਲਾਸਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਹੋਰ ਲੋਕ ਵੀ ਟੀਕਾਕਰਨ ਲਈ ਅੱਗੇ ਆ ਸਕਣ।

ਟੀਕਿਆਂ ਦੀ ਘਾਟ ਸਬੰਧੀ ਚਿੰਤਾ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਸੰਭਾਵੀ ਸਰੋਤਾਂ ਪਾਸੋਂ ਟੀਕੇ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਖਾਸ ਕਰਕੇ ਯੂ.ਕੇ. ਦੀ ਕਿਸਮ ਤੇਜ਼ੀ ਨਾਲ ਫੈਲਣ ਕਾਰਨ ਲੋਕਾਂ ਨੂੰ ਇਹ ਅਹਿਸਾਸ ਹੋ ਰਿਹਾ ਹੈ ਕਿ ਸਿਰਫ ਟੀਕਾਕਰਨ ਹੀ ਇਸ ਮਹਾਂਮਾਰੀ ਤੋਂ ਬਚਾਅ ਦਾ ਰਾਹ ਹੈ। ਇਸੇ ਕਰਕੇ ਹੀ ਟੀਕਿਆਂ ਦੀ ਮੰਗ ਵਧ ਰਹੀ ਹੈ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿਚ ਚੱਲ ਰਹੀ ਕੋਰੋਨਾ ਦੀ ਮਹਾਂਮਾਰੀ ਨੂੰ ਰੋਕਣ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ।

ਇਸ ਮੌਕੇ ਖੇਡਾਂ ਤੇ ਯੁਵਾ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਸੂਬੇ ਵਿਚਲੇ ਸਾਰੇ 13,857 ਰਜਿਸਟਰਡ ਯੂਥ ਕਲੱਬਾਂ ਦੀ ਮਦਦ ਲਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਗਿਣਤੀ ਵਿਚ ਟੀਕਾਕਰਨ ਕਰਵਾਉਣ ਅਤੇ ਇਸ ਮਹਾਂਮਾਰੀ ਤੋਂ ਪੀੜਤ ਲੋਕਾਂ ਵਿਚ ਸਮਾਂ ਰਹਿੰਦਿਆਂ ਇਲਾਜ ਕਰਵਾਉਣ ਨੂੰ ਚੰਗੀ ਤਰਾਂ ਪ੍ਰਚਾਰਿਤ ਕੀਤਾ ਜਾ ਸਕੇ। ਉਨਾਂ ਨੌਜਵਾਨ ਵਰਗ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਇਨਾਂ ਨੇ ਕੋਰੋਨਾ ਦੇ ਮਾਰੂ ਪ੍ਰਭਾਵਾਂ ਅਤੇ ਸਿਹਤ ਸਬੰਧੀ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਬੀਤੇ ਵਰੇ ਹਰ ਦਰ ਦਾ ਬੂਹਾ ਖੜਕਾਇਆ ਸੀ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਮੁੱਖ ਸਕੱਤਰ ਵਿਨੀ ਮਹਾਜਨ ਪੰਜਾਬ ਸਰਕਾਰ ਦੇ ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ ਨੇ ਵੀ ਆਪਣੇ ਵਿਚਾਰ ਰੱਖੇ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਕੋਰੋਨਾ ਵੈਕਸੀਨ ਲਗਵਾ ਚੁੱਕੇ ਨੌਜਾਵਾਨਾਂ ਦੇ ਸਟੀਕਰ ਲਗਾਕੇ ਪ੍ਰੇਰਿਤ ਕਰਨ ਸਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਤੋਂ ਤੁਰਨਜੀਤ ਕੋਰ, ਅਕਿਤ ਯੁਵਕ ਸੇਵਾਵਾਂ ਦੇ ਮੈਬਰ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button