Ferozepur News

ਮੁੱਖ ਸੰਸਦੀ ਸਕੱਤਰ ਪੰਜਾਬ ਸ੍ਰ.ਵਿਰਸਾ ਸਿੰਘ ਵਲਟੋਹਾ ਤਲਵੰਡੀ ਭਾਈ ਵਿਖੇ 12 ਅਗਸਤ ਨੂੰ ਕਰਨਗੇ ਸੇਵਾ ਕੇਂਦਰ ਦਾ ਉਦਘਾਟਨ:- ਖਰਬੰਦਾ

ਮੁੱਖ ਸੰਸਦੀ ਸਕੱਤਰ ਪੰਜਾਬ ਸ੍ਰ.ਵਿਰਸਾ ਸਿੰਘ ਵਲਟੋਹਾ ਤਲਵੰਡੀ ਭਾਈ ਵਿਖੇ 12 ਅਗਸਤ ਨੂੰ ਕਰਨਗੇ ਸੇਵਾ ਕੇਂਦਰ ਦਾ ਉਦਘਾਟਨ:- ਖਰਬੰਦਾ
SERVICE CENTRE INAUGU
ਫ਼ਿਰੋਜ਼ਪੁਰ 10 ਅਗਸਤ 2016 (   ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸੇਵਾ ਦਾ ਅਧਿਕਾਰ ਐਕਟ ਅਧੀਨ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸੇਵਾਵਾਂ ਇੱਕੋ ਛੱਤ ਹੇਠ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹਿਰੀ ਅਤੇ ਪੇਡੂ ਖੇਤਰ ਵਿੱਚ ਸੇਵਾ ਕੇਂਦਰਾਂ ਦਾ ਨਿਰਮਾਣ ਕੀਤਾ ਗਿਆ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ 11 ਸ਼ਹਿਰੀ ਸੇਵਾ ਕੇਂਦਰਾਂ ਦੀ ਸ਼ੁਰੂਆਤ ਮੁੱਖ ਸੰਸਦੀ ਸਕੱਤਰ ਪੰਜਾਬ ਸ੍ਰ. ਵਿਰਸਾ ਸਿੰਘ ਵਲਟੋਹਾ ਵੱਲੋਂ ਮਿਤੀ 12 ਅਗਸਤ 2016 ਨੂੰ ਤਲਵੰਡੀ ਭਾਈ ਵਿਖੇ ਸੇਵਾ ਕੇਂਦਰ ਦਾ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਦਿੱਤੀ।
           ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਨਵੇਂ ਬਣੇ ਸੇਵਾ ਪ੍ਰਦਾਨ ਕੇਂਦਰਾਂ ਵਿੱਚ 12  ਸ਼ਹਿਰੀ ਖੇਤਰ ਅਤੇ ਬਾਕੀ 72 ਪੇਂਡੂ ਖੇਤਰਾਂ ਵਿੱਚ ਹੋਣਗੇ। ਇਨ੍ਹਾਂ ਸੇਵਾ ਕੇਂਦਰਾਂ ਦੀਆਂ 3 ਕਿਸਮਾਂ ਵਿਚ ਬਣਾਏ ਗਏ ਹਨ।  ਟਾਈਪ 1 ਦੇ ਇੱਕ ਕੇਂਦਰ &#39ਤੇ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਟਾਈਪ 2 ਦੇ 11 ਕੇਂਦਰਾਂ ਤੇ 268 ਲੱਖ ਰੁਪਏ ਅਤੇ ਟਾਈਪ 3 ਦੇ 72 ਕੇਂਦਰਾਂ ਤੇ 1335 ਲੱਖ ਖ਼ਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆਂ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਨਾਗਰਿਕਾਂ ਦੀ ਆਪਣੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਦਫ਼ਤਰਾਂ ਦੇ ਗੇੜੇ ਮਾਰਨ &#39ਚ ਹੁੰਦੀ ਖੱਜਲ ਖ਼ੁਆਰੀ ਨੂੰ ਰੋਕਣ ਲਈ ਇਨ੍ਹਾਂ ਸੇਵਾ ਕੇਂਦਰਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਇਨ੍ਹਾਂ ਸੇਵਾ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਨਿਸ਼ਚਿਤ ਸਮੇਂ ਅੰਦਰ ਸਾਰੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜਨ ਸੇਵਾ ਕੇਂਦਰ ਵਿਚ  ਆਮ ਲੋਕਾਂ ਦੇ ਬਹੁਤ ਸਾਰੇ ਪ੍ਰਸ਼ਾਸਨਿਕ ਕੰਮ ਇਨ੍ਹਾਂ ਜਨ ਸੇਵਾ ਕੇਂਦਰਾਂ ਤੇ ਹੋਣਗੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੁਵਿਧਾ ਕੇਂਦਰਾਂ ਤੇ ਕਰੀਬ 67 ਪ੍ਰਕਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Related Articles

Back to top button