ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਵਿਕਾਸ ਅਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਬੈਠਕ
ਵਿਕਾਸ ਕਾਰਜਾਂ ਲਈ ਜਾਰੀ ਫੰਡਾਂ ਦੀ ਕੀਤੀ ਜਾਵੇ ਯੋਗ ਵਰਤੋਂ
ਮੈਂਬਰ ਪਾਰਲੀਮੈਂਟ ਸ. ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਵਿਕਾਸ ਅਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਬੈਠਕ
ਵਿਕਾਸ ਕਾਰਜਾਂ ਲਈ ਜਾਰੀ ਫੰਡਾਂ ਦੀ ਕੀਤੀ ਜਾਵੇ ਯੋਗ ਵਰਤੋਂ
ਵੱਖ-ਵੱਖ ਵਿਭਾਗਾਂ ਦੀ ਕਾਰਜਗੁਜ਼ਾਰੀ ਦਾ ਲਿਆ ਜਾਇਜ਼ਾ
ਫਿਰੋਜ਼ਪੁਰ, 30 ਅਗਸਤ, 2022: ਜ਼ਿਲ੍ਹਾ ਡਿਵੈੱਲਪਮੈਂਟ ਕੋ ਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ ਸ. ਸੁਖਬੀਰ ਸਿੰਘ ਬਾਦਲ ਮਾਣਯੋਗ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ-ਕਮ-ਚੇਅਰਮੈਨ ਹਲਕਾ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲੇ ਦੇ ਸਬੰਧਤ ਵੱਖ-ਵੱਖ ਅਧਿਕਾਰੀ ਨਾਲ ਹੋਈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕੰਮਾਂ ਲਈ ਜਾਰੀ ਕੀਤੇ ਫੰਡਾਂ ਦੀ ਉਚਿਤ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ‘ਚ ਮੁਕੰਮਲ ਕਰਨ ਲਈ ਕੰਮ ‘ਚ ਤੇਜ਼ੀ ਲਿਆਉਣ|
ਸ. ਸੁਖਬੀਰ ਸਿੰਘ ਬਾਦਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲੇ ‘ਚ ਐੱਮ. ਪੀ. ਫੰਡਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰ ਕੇ ਵਰਤੋਂ ਸਰਟੀਫ਼ਿਕੇਟ ਤੁਰੰਤ ਪੇਸ਼ ਕਰਨ। ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਲੋੜੀਦੇ ਪੈਂਡਿੰਗ ਦਸਤਾਵੇਜ਼ਾਂ ਦਾ ਵੀ ਜਾਇਜ਼ਾ ਲਿਆ ਅਤੇ ਹੋਣ ਵਾਲੇ ਹੋਰ ਵਿਕਾਸ ਕੰਮਾਂ ਲਈ ਪ੍ਰਪੋਜ਼ਲ ਬਣਾ ਕੇ ਭੇਜਣ ਲਈ ਕਿਹਾ ਤਾਂ ਜੋ ਸੈਂਟਰ ਸਰਕਾਰ ਤੋਂ ਇਨ੍ਹਾਂ ਕੰਮਾਂ ਦੀ ਫੰਡ ਜਾਰੀ ਕਰਵਾਏ ਜਾ ਸਕਣ।
ਉਨਾਂ ਨੇ ਡਿਸਟ੍ਰਿਕਟ ਡਿਵੈੱਲਪਮੈਂਟ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਜਿਲੇ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਮ ਜਨਤਾ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾ ਪਹਿਲ ਦੇ ਆਧਾਰ ‘ਤੇ ਪ੍ਰਦਾਨ ਕਰਨ, ਤਾਂ ਜੋ ਹੇਠਲੇ ਪੱਧਰ ਤੱਕ ਲੋਕ ਇਨ੍ਹਾਂ ਸਹੂਲਤਾ ਦਾ ਲਾਭ ਉਠਾ ਸਕਣ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਸਿੱਖਿਆ ਵਿਭਾਗ ਦੀਆਂ ਯੋਜਨਾਵਾਂ, ਦੀਨ ਦਿਆਨ ਉਪਾਦੀਏ ਗ੍ਰਾਮੀਣ ਕੋਸ਼ਲਿਆ ਯੋਜਨਾ, ਪ੍ਰਧਾਨ ਮੰਤੀ ਕੌਸ਼ਲ ਯੋਜਨਾ, ਸੀ.ਐਸ. ਸੈਂਟਰਾਂ, ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ, ਪ੍ਰਧਾਨ ਮੰਤਰੀ ਅਦਰਸ਼ ਗ੍ਰਾਮ ਯੋਜਨਾ, ਖੇਤੀਬਾੜੀ ਨਾਲ ਸਬੰਧਤ ਅਤੇ ਹੋਰਨਾਂ ਵਿਭਾਗਾਂ ਅਧੀਨ ਹੋ ਰਹੇ ਕੰਮਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਾਪਤਕ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਹਿੱਤ ਨਿੱਜੀ ਤੌਰ ‘ਤੇ ਚੱਲ ਰਹੇ ਕੰਮਾਂ ਦਾ ਨਰੀਖਣ ਕਰਨ।
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ, ਐਸ.ਡੀ.ਐਮ. ਸ. ਰਣਜੀਤ ਸਿੰਘ ਭੁੱਲਰ, ਸਾਬਕਾ ਸਿੰਚਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਨੋਨੀ ਮਾਨ, ਅਕਾਲੀ ਦਲ ਆਗੂ ਸੁਰਿੰਦਰ ਬੱਬੂ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।