Ferozepur News

ਮੈਜਿਸਟਰੇਟ ਵੱਲੋ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਿਲ•ਾ
ਫਿਰੋਜ਼ਪੁਰ 7 ਫਰਵਰੀ 2015   (ਤਿਵਾੜੀ)  ਜ਼ਿਲ•ਾ ਮੈਜਿਸਟ੍ਰੇਟ  ਇੰਜੀ.ਡੀ.ਪੀ.ਐਸ.ਖਰਬੰਦਾ ਨੇ ਫੌਜਦਾਰੀ ਦੰਡ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜਨਤਕ ਥਾਂਵਾਂ ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣਾ, ਜਨਤਕ ਥਾਂਵਾਂ ਤੇ ਕਿਸੇ ਵਿਅਕਤੀ ਵੱਲੋਂ ਨਾਅਰੇ ਲਗਾਉਣਾ, ਜਨਤਕ ਥਾਂਵਾਂ ਤੇ ਮੀਟਿੰਗ ਕਰਨ, ਜਲੂਸ ਕੱਢਣਾ ਅਤੇ ਭੜਕਾਉ ਪ੍ਰਚਾਰ ਕਰਨਾ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਜ਼ਿਲ•ੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਦੇਣ ਅਤੇ ਹੜਤਾਲਾਂ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜਨ ਜੀਵਨ ਅਸਤਵਿਅਸਤ ਹੋਣ ਦਾ ਡਰ ਹੁੰਦਾ ਹੈ । ਇਸ ਤਰ•ਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਹੈ। ਇਸ ਲਈ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਤੇ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣ ਦੀ ਫੌਰੀ ਜਰੂਰਤ ਹੈ। ਇਸ ਲਈ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ  ਦੇ ਇਕੱਠੇ ਹੋਣਾ, ਜਨਤਕ ਥਾਵਾਂ ਤੇ ਮੀਟਿੰਗਾਂ ਕਰਨਾ ਅਤੇ ਨਾਅਰੇ ਲਗਾਉਣਾ ਅਤੇ ਜਲੂਸ ਕੱਢਣਾ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਡਿਊਟੀ ਨਿਭਾ ਰਹੇ ਪੁਲਿਸ/ਫੌਜ ਦੇ ਜਵਾਨਾਂ ਅਤੇ ਹਰ ਸਰਕਾਰੀ ਕਰਮਚਾਰੀ, ਵਿਆਹ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲ•ਾ ਮੈਜਿਸਟ੍ਰੇਟ/ਉਪ ਮੰਡਲ ਮੈਜਿਸਟ੍ਰੇਟ ਤੋਂ ਲਈ ਹੋਵੇ ਤੇ ਲਾਗੂ ਨਹੀਂ ਹੋਣਗੇ।
2. ਬਾਰਡਰ ਸੁਰੱਖਿਆ ਫੋਰਸ ਦੀ 143ਵੀਂ ਬਟਾਲੀਅਨ ਦੇ ਕਮਾਂਡੈਂਟ ਸ਼੍ਰੀ ਕੇ.ਐਮ.ਐਸ. ਵਾਲਾ ਨੇ ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਇੰਜੀ: ਡੀ.ਪੀ.ਐਸ.ਖਰਬੰਦਾ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕੁਝ ਕਿਸਾਨਾਂ ਵੱਲੋਂ ਭਾਰਤ-ਪਾਕਿ ਦੇ ਅੰਤਰਰਾਸ਼ਟਰੀ ਬਾਰਡਰ ਅਤੇ ਕੰਡਿਆਲੀਆਂ ਤਾਰਾਂ ਨੇੜੇ ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫਸਲਾਂ ਬੀਜ ਰਹੇ ਹਨ, ਜਿਸ ਦਾ ਫਾਇਦਾ ਉਠਾ ਕੇ ਪਾਕਿਸਤਾਨੀ ਅੱਤਵਾਦੀ ਭਾਰਤ-ਪਾਕਿਸਤਾਨ ਦੇ ਬਾਰਡਰ ਨੂੰ ਕਰਾਸ ਕਰ ਜਾਂਦੇ ਹਨ। ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਨੂੰ ਵੇਖਦਿਆਂ ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਇੰਜੀ: ਡੀ.ਪੀ.ਐਸ.ਖਰਬੰਦਾ ਨੇ ਇਸ ਸਬੰਧ ਵਿੱਚ ਮਨਾਹੀ ਹੁਕਮ ਜਾਰੀ ਕੀਤੇ ਹਨ, ਕਿ ਕੋਈ ਵੀ ਕਿਸਾਨ ਅੰਤਰਰਾਸ਼ਟਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਦੇ ਅੰਦਰ ਅਤੇ ਸਰਹੱਦ ਦੇ ਨੇੜੇ  ਬੀ.ਟੀ. ਕਾਟਨ ਅਤੇ ਹੋਰ ਉੱਚੀਆਂ ਫਸਲਾਂ ਦੀ ਬਿਜਾਈ ਨਹੀ ਕਰੇਗਾ।
3. ਜਿਲ•ਾ ਮੈਜਿਸਟ੍ਰੇਟ ਫਿਰੋਜਪੁਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ•ੇ ਵਿਚ ਅਸਲਾ ਡਿਪੂਆਂ ਦੇ ਨਜ਼ਦੀਕ 1000 ਮੀਟਰ ਦੇ ਘੇਰੇ ਵਿਚ ਜਿੱਥੇ ਫੌਜ ਵੱਲੋਂ ਅਸਲਾ ਜਮ•ਾਂ ਕੀਤਾ ਹੋਇਆ ਹੈ, ਫਸਲਾਂ ਦੇ ਨਾੜ ਨੂੰ ਅੱਗ ਲਾਉਣ ਅਤੇ ਉਸਾਰੀ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।
4.     ਜਿਲ•ਾ ਮੈਜਿਸਟ੍ਰੇਟ ਫਿਰੋਜਪੁਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ ਕੋਈ ਵੀ ਵਿਅਕਤੀ ਜ਼ਿਲ•ੇ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ ਮਿਲਟਰੀ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਈ ਵਾਰ ਸਮਾਜ ਵਿਰੋਧੀ ਅਨਸਰਾਂ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਇਕਲ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾਂ ਕੀਤੀ ਜਾ ਸਕਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਉਲਾਈਵ ਰੰਗ ਦੀ ਮਿਲਟਰੀ ਵਰਦੀ, ਮਿਲਟਰੀ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਆਮ ਜਨਤਾ ਵੱਲੋਂ ਕਰਨ ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ।

ਇਹ ਹੁਕਮ 31 ਮਾਰਚ 2015 ਤੱਕ ਲਾਗੂ ਰਹਿਣਗੇ।

Related Articles

Back to top button