Ferozepur News

ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਦੇ 20 ਵਿਦਿਆਰਥੀਆਂ ਨੇ ਜੇ.ਈ.ਈ ਵਿੱਚ ਪ੍ਰਾਪਤ ਕੀਤੀ ਸਫਲਤਾ

ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਦੇ 20 ਵਿਦਿਆਰਥੀਆਂ ਨੇ ਜੇ.ਈ.ਈ ਵਿੱਚ ਪ੍ਰਾਪਤ ਕੀਤੀ ਸਫਲਤਾ

ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਦੇ 20 ਵਿਦਿਆਰਥੀਆਂ ਨੇ ਜੇ.ਈ.ਈ ਵਿੱਚ ਪ੍ਰਾਪਤ ਕੀਤੀ ਸਫਲਤਾ

ਫਿਰੋਜ਼ਪੁਰ 27 ਅਪ੍ਰੈਲ, 2024: ਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੇ ਬੀਤੇ ਦਿਨ ਹੋਏ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਜਾਰੀ ਕੀਤੇ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਕੁੱਲ 20 ਵਿਦਿਆਰਥੀਆਂ ਨੇ ਸਫ਼ਲਤਾ ਹਾਸਿਲ ਕੀਤੀ ਹੈ, ਜਿਸ ਵਿੱਚ 7 ਲੜਕੇ ਅਤੇ 13 ਲੜਕੀਆਂ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸ. ਚਮਕੌਰ ਸਿੰਘ ਸਰਾਂ ਨੇ ਦੱਸਿਆ ਕਿ ਪਿਛਲੀ ਵਾਰ ਦੀ ਤਰਾਂ ਇਸ ਵਾਰ ਵੀ ਵਿਦਿਆਰਥੀਆਂ ਨੇ ਜੇ.ਈ.ਈ ਮੇਨ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ, ਜੋ ਕਿ ਬਹੁਤ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਸਮੂਹ ਸਟਾਫ ਮੈਂਬਰਾਂ , ਜਮਾਤ ਇੰਚਾਰਜ, ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀੇ। ਇਸ ਖੁਸ਼ੀ ਦੇ ਸਮੇਂ ਪ੍ਰਿੰਸੀਪਲ ਸ. ਚਮਕੌਰ ਸਿੰਘ ਸਰਾਂ , ਵਾਇਸ ਪ੍ਰਿੰਸੀਪਲ ਮੈਡਮ ਸੁਕੀਰਤੀ ਸ਼ਰਮਾ, ਸਮੂਹ ਸਟਾਫ਼ ਤੇ ਮੁਕਾਬਲੇ ਦੀ ਪ੍ਰੀਖਿਆਵਾਂ ਦੇ ਇੰਚਾਰਜ ਮੈਡਮ ਗਿੰਨੀ ਬਾਂਸਲ ਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਮੈਂਬਰ ਹਾਜ਼ਰ ਸਨ ।

Related Articles

Leave a Reply

Your email address will not be published. Required fields are marked *

Back to top button