ਮੋਗਾ ਦੀ ਵਿਸ਼ਾਲ ਰੈਲੀ ਨੇ ਵਿਰੋਧੀ ਪਾਰਟੀਆਂ ਦੇ ਹੋਸ਼ ਉਡਾਏ- ਰੋਹਿਤ ਵੋਹਰਾ
ਫਿਰੋਜ਼ਪੁਰ ਸ਼ਹਿਰੀ ਹਲਕਾ ਤੋਂ ਵੱਡੀ ਤਦਾਦ ‘ਚ ਅਕਾਲੀ-ਬਸਪਾ ਵਰਕਰ ਰੈਲੀ ‘ਚ ਸ਼ਾਮਲ ਹੋਏ
ਮੋਗਾ ਦੀ ਵਿਸ਼ਾਲ ਰੈਲੀ ਨੇ ਵਿਰੋਧੀ ਪਾਰਟੀਆਂ ਦੇ ਹੋਸ਼ ਉਡਾਏ- ਰੋਹਿਤ ਵੋਹਰਾ
– ਫਿਰੋਜ਼ਪੁਰ ਸ਼ਹਿਰੀ ਹਲਕਾ ਤੋਂ ਵੱਡੀ ਤਦਾਦ ‘ਚ ਅਕਾਲੀ-ਬਸਪਾ ਵਰਕਰ ਰੈਲੀ ‘ਚ ਸ਼ਾਮਲ ਹੋਏ
ਫਿਰੋਜ਼ਪੁਰ, 14 ਦਸੰਬਰ । ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਮੋਗਾ ਦੇ ਕਿਲੀ ਚਾਹਲਾਂ ਵਿਖੇ ਰੱਖੀ ਵਿਸ਼ਾਲ ਰੈਲੀ ਵਿਚ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ–ਬਸਪਾ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਵੱਡੀ ਤਦਾਦ ‘ਚ ਹਲਕੇ ਦੇ ਅਕਾਲੀ-ਬਸਪਾ ਵਰਕਰਾਂ ਸਮੇਤ ਸ਼ਾਮਲ ਹੋਏ। ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 100 ਸਾਲਾ ਸਥਾਪਨਾ ਦਿਵਸ ਮੌਕੇ ਕਿਲੀ ਚਾਹਲਾਂ ਵਿਖੇ ਰੈਲੀ ਵਿਚ ਹੋਏ ਵਿਸ਼ਾਲ ਇਕੱਠ ਨੇ ਵਿਰੋਧੀਆਂ ਪਾਰਟੀਆਂ ਦੇ ਹੋਸ਼ ਉਡਾ ਦਿੱਤੇ ਹਨ ਅਤੇ ਇਸ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਵੱਡੇ ਬਹੁਮਤ ਨਾਲ ਬਣਨੀ ਤੈਅ ਹੈ। ਉਹਨਾਂ ਕਿਹਾ ਕਿ ਅੱਜ ਦੀ ਇਹ ਵਿਸ਼ਾਲ ਰੈਲੀ ਅਕਾਲੀ ਵਰਕਰਾਂ ਵਿਚ ਨਵਾਂ ਜੋਸ਼ ਭਰੇਗੀ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਜੋ ਲੜਾਈ ਪੰਜਾਬ ਲਈ ਲੜੀਆਂ ਹਨ ਉਹ ਕਿਸੇ ਹੋਰ ਪਾਰਟੀ ਵੱਲੋਂ ਨਹੀਂ ਲੜੀਆਂ ਗਈਆਂ । ਉਹਨਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਦੂਜੀਆਂ ਪਾਰਟੀਆਂ ਦੀਆਂ ਗੱਲਾਂ ‘ਚ ਨਹੀਂ ਆਉਣਗੇ ਅਤੇ ਵੱਡੇ ਬਹੁਮਤ ਨਾਲ 2022 ‘ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਾਉਣਗੇ। ਇਸ ਰੈਲੀ ਵਿਚ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ-ਵੱਖ ਸਰਕਲਾਂ ਦੇ ਪਿੰਡਾਂ ਅਤੇ ਵਾਰਡਾਂ ਵਿਚੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਰੋਹਿਤ ਵੋਹਰਾ ਦੀ ਅਗਵਾਈ ਵਿਚ ਅਕਾਲੀ-ਬਸਪਾ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ।