Ferozepur News

ਮੋਟਰਸਾਈਕਲ ਅਤੇ ਸਾਈਕਲ ਦੀ ਟੱਕਰ 'ਚ ਜ਼ਖਮੀਂ ਹੋਏ ਸਾਈਕਲ ਸਵਾਰ ਦੀ ਮੌਤ

ਫਿਰੋਜ਼ਪੁਰ 22 ਮਾਰਚ (ਏ. ਸੀ. ਚਾਵਲਾ) : ਫਿਰੋਜ਼ਪੁਰ ਦੇ ਪਿੰਡ ਲੱਖਾ ਹਾਜ਼ੀ ਵਿਖੇ ਮੋਟਰਸਾਈਕਲ ਦੀ ਸਾਈਕਲ ਸਵਾਰ ਵਿਚ ਟੱਕਰ ਹੋਣ ਕਾਰਨ ਸਾਈਕਲ ਸਵਾਰ ਦੇ ਜ਼ਖਮੀਂ ਹੋਏ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮਿੱਡਾ ਹਾਜ਼ੀ ਦਾਖਲੀ ਲੱਖਾ ਹਾਜ਼ੀ ਮਮਦੋਟ ਦੇ ਰਹਿਣ ਵਾਲੇ ਅਵਤਾਰ ਸਿੰਘ ਪੁੱਤਰ ਹਜ਼ੂਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਹਜ਼ੂਰ ਸਿੰਘ 20 ਮਾਰਚ 2015 ਦੀ ਸ਼ਾਮ ਸਾਢੇ ਚਾਰ ਵਜੇ ਆਪਣੇ ਸਾਈਕਲ ਤੇ ਸਵਾਰ ਹੋ ਜਾ ਰਿਹਾ ਸੀ ਤਾਂ ਹਜ਼ਾਰਾ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਲੱਖਾ ਹਾਜ਼ੀ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 05 ਐਕਸ 9734 ਤੇ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਦੇ ਸਾਈਕਲ ਵਿਚ ਮਾਰਿਆ। ਇਸ ਹਾਦਸੇ ਵਿਚ ਉਸ ਦਾ ਪਿਤਾ ਜ਼ਖਮੀਂ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਅਵਤਾਰ ਸਿੰਘ ਨੇ ਦੱਸਿਆ ਕਿ ਉਨ•ਾਂ ਵਲੋਂ ਇਸ ਹਾਦਸੇ ਦੀ ਸੂਚਨਾ ਥਾਣਾ ਮਮਦੋਟ ਦੀ ਪੁਲਸ ਨੂੰ ਦੇ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਹਜ਼ੂਰ ਦੇ ਲੜਕੇ ਅਵਤਾਰ ਸਿੰਘ ਦੇ ਬਿਆਨਾਂ ਤੇ ਹਜ਼ਾਰਾ ਸਿੰਘ ਖਿਲਾਫ 304-ਏ, ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button