Ferozepur News

ਮੌਜੂਦਾ ਵਰ੍ਹੇ ਦੌਰਾਨ ਅਵੈਧ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ 80 ਪਰਚੇ ਕੀਤੇ ਗਏ ਦਰਜ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 12 ਨਵੰਬਰ-2018: ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਵੈਧ ਮਾਈਨਿੰਗ ਕਰਨ ਵਾਲਿਆਂ ਦੇ ਮੌਜੂਦਾ ਵਰ੍ਹੇ ਦੌਰਾਨ ਹੁਣ ਤੱਕ ਕਰੀਬ 80 ਪਰਚੇ ਦਰਜ ਕੀਤੀ ਗਏ ਹਨ। ਇਸ ਤੋਂ ਇਲਾਵਾ 59 ਕੇਸਾਂ ਦੀ ਜਾਂਚ ਪੜਤਾਲ, 20 ਚਲਾਨ ਅਤੇ 34 ਦੇ ਕਰੀਬ ਅਵੈਧ ਮਾਈਨਿੰਗ ਕਰਨ ਵਾਲੇ ਵਾਹਨ ਵੀ ਜ਼ਬਤ ਕੀਤੇ ਗਏ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਵੈਧ ਮਾਈਨਿੰਗ ਰੋਕਣ ਸਬੰਧੀ ਬੈਠਕ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰ. ਗੁਰਮੀਤ ਸਿੰਘ ਮੁਲਤਾਨੀ ਵੀ ਮੌਜੂਦ ਸਨ। 

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਅਵੈਧ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਕਾਨੂੰਨੀ ਖੱਡਾਂ ਦੀ ਬਕਾਇਦਾ ਨਿਸ਼ਾਨਦੇਹੀ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਅਵੈਧ ਮਾਈਨਿੰਗ ਨੂੰ ਰੋਕਿਆ ਜਾ ਸਕੇ।  ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਸੰਭਾਵਿਤ ਅਵੈਧ ਮਾਈਨਿੰਗ ਵਾਲੀਆਂ ਖੱਡਾਂ ਦੀ ਚੈਕਿੰਗ ਕਰਨ ਅਤੇ ਵਿਸ਼ੇਸ਼ ਟੀਮਾਂ ਬਣਾ ਕੇ ਬਕਾਇਦਾ ਤੌਰ ਤੇ ਅਵੈਧ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਣ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਅਵੈਧ ਮਾਈਨਿੰਗ ਰੋਕਣ ਸਬੰਧੀ ਆਪਣੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਨਿਰਦੇਸ਼ ਦਿੱਤੇ। 

ਇਸ ਮੌਕੇ ਐੱਸ.ਡੀ.ਐੱਮ. ਫ਼ਿਰੋਜ਼ਪੁਰ ਸ੍ਰੀ. ਅਮਿੱਤ ਗੁਪਤਾ, ਐੱਸ.ਡੀ.ਐੱਮ. ਜ਼ੀਰਾ ਨਰਿੰਦਰ ਸਿੰਘ, ਐੱਸ.ਡੀ.ਐੱਮ. ਗੁਰੂਹਰਸਹਾਏ ਸ੍ਰੀ. ਕੁਲਦੀਪ ਬਾਵਾ ਤੋਂ ਇਲਾਵਾ ਮਾਈਨਿੰਗ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

Related Articles

Back to top button