Ferozepur News

ਮ੍ਰਿਤਕ ਲਛਮੀ ਦੇਵੀ ਨੂੰ ਇੰਨਸਾਫ ਦਿਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਵੀ ਪ੍ਰਦਰਸ਼ਨ

ਗੁਰੂਹਰਸਹਾਏ, 11 ਮਈ (ਪਰਮਪਾਲ ਗੁਲਾਟੀ)- ਜਮੀਨੀ ਵਿਵਾਦ ਕਾਰਨ ਪਿੰਡ ਫਤਹਿਗੜ• ਗਹਿਰੀ ਵਿਖੇ ਹੋਈ ਲੜਾਈ ਦੌਰਾਨ ਨੌਜਵਾਨ ਲੜਕੀ ਲਛਮੀ ਦੇਵੀ ਦੀ ਮੌਤ ਦੇ ਜਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ ਸ਼ੁਰੂ ਕੀਤਾ ਹੈ ਉਥੇ ਹੀ ਅੱਜ ਵੱਖਰੇ ਤੌਰ ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜਥੇਬੰਦੀ ਨੇ ਵੀ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਯੋਗ ਕਾਰਵਾਈ ਦੀ ਮੰਗ ਕੀਤੀ। ਇਸ ਸਮੇਂ ਯੂਨੀਅਨ ਦੇ ਬੁਲਾਰਿਆਂ ਨੇ ਕਿਹਾ ਕਿ ਸਾਡਾ ਪ੍ਰਦਰਸ਼ਨ ਵੀ ਵੱਖਰੇ ਤੌਰ 'ਤੇ ਜਾਰੀ ਰਹੇਗਾ। ਇਸ ਜਥੇਬੰਦੀ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਸਖਤ ਪ੍ਰਬੰਧ ਕੀਤੇ ਸਨ। 

Related Articles

Back to top button