ਮੰਗਾਂ ਦੇ ਸਬੰਧ 'ਚ ਐਸ ਐਸ ਏ ਰਮਸਾ ਅਧਿਆਪਕ ਯੂਨੀਅਨ ਨੇ ਮੰਗ ਪੱਤਰ ਸੌਂਪਿਆ
ਫਿਰੋਜ਼ਪੁਰ 19 ਫਰਵਰੀ (ਏ. ਸੀ. ਚਾਵਲਾ) : ਐਸ ਐਸ ਏ ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਫਿਰੋਜ਼ਪੁਰ ਬਲਾਕ -3 ਦੇ ਅਧਿਆਪਕਾਂ ਨੇ ਬਲਾਕ ਪ੍ਰਧਾਨ ਨੀਰਜ਼ ਸ਼ਰਮਾ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਮ ਤੇ ਮੰਗ ਪੱਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀਮਤੀ ਦਰਸ਼ਨ ਕੌਰ ਫਿਰੋਜ਼ਪੁਰ-3 ਨੂੰ ਦਿੱਤੇ। ਇਨ•ਾਂ ਮੰਗ ਪੱਤਰਾਂ ਵਿਚ ਅਧਿਆਪਕਾਂ ਨੇ 29 ਦਸੰਬਰ 2014 ਨੂੰ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨਾਲ ਹੋਈ, ਯੂਨੀਅਨ ਦੀ ਪੈਨਲ ਮੀਟਿੰਗ ਵਿਚ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਜ਼ਿਲ•ਾ ਜਨਰਲ ਸਕੰਤਰ ਸੰਦੀਪ ਸਹਿਗਲ ਨੇ ਦੱਸਿਆ ਕਿ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨਾਲ ਮੀਟਿੰਗ ਵਿਚ ਮਹਿਲਾ ਅਧਿਆਪਕਾਵਾਂ ਨੂੰ ਛੇ ਮਹੀਨੇ ਦੀ ਪ੍ਰਸੂਤਾ ਛੁੱਟੀ, ਮੈਡੀਕਲ ਛੁੱਟੀਆਂ ਅਤੇ ਸੀ. ਐਸ. ਆਰ ਰੂਲਜ਼ ਅਨੁਸਾਰ ਬਣਦੀਆਂ ਸਹੂਲਤਾਂ ਦੇਣ ਬਾਰੇ ਸਹਿਮਤੀ ਬਣੀ ਦੇ ਦਿੱਤੀ ਸੀ, ਪਰ ਡੇਢ ਮਹੀਨਾ ਬੀਤ ਜਾਣ ਤੇ ਵੀ ਇਹ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ•ਾਂ ਨੇ ਦੱਸਿਆ ਕਿ ਸਾਲ 2013 ਵਿਚ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨਾਲ ਹੋਈ, ਯੂਨੀਅਨ ਦੀ ਪੈਨਲ ਮੀਟਿੰਗ ਵਿਚ ਮੁੱਖ ਮੰਤਰੀ ਨੇ ਐਸ ਐਸ ਏ, ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਕਮੇਟੀ ਗਠਿਤ ਕਰਨ ਦੀ ਗੱਲ ਮੰਨੀ ਸੀ, ਪਰ ਅੱਜ ਤੱਕ ਕੋਈ ਕਮੇਟੀ ਗਠਿਤ ਨਹੀਂ ਕੀਤੀ ਗਈ। ਉਨ•ਾਂ ਨੇ ਕਿਹਾ ਕਿ ਸਰਕਾਰ ਹਰ ਵਾਰ ਮੰਗਾਂ ਨੂੰ ਮੰਨ ਕੇ ਉਨ•ਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ, ਜਿਸ ਕਰਕੇ ਅਧਿਆਪਕਾਂ ਵਿਚ ਪੰਜਾਬ ਸਰਕਾਰ ਵਿਰੁੱਧ ਰੋਸ ਹੈ ਅਤੇ ਅਧਿਆਪਕ ਤੇਜ਼ ਸੰਘਰਸ਼ ਕਰਨ ਲਈ ਤਿਆਰ ਹਨ। ਇਸ ਮੌਕੇ ਜੋਗਿੰਦਰ ਸਿੰਘ, ਪ੍ਰਮੋਦ ਕੁਮਾਰ, ਅਮਿਤ ਕੁਮਾਰ, ਦਵਿੰਦਰ ਕੁਮਾਰ, ਵਿਨੈ ਕੁਮਾਰ, ਨਮਿਤਾ ਸ਼ੁਕਲਾ, ਮੰਜੂ, ਮੀਨਾਕਸ਼ੀ ਆਦਿ ਅਧਿਆਪਕ ਹਾਜ਼ਰ ਸਨ।