Ferozepur News

ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਸਮੂਹ ਕਰਮਚਾਰੀ ਹੜਤਾਲ 'ਤੇ

subeghਫਿਰੋਜ਼ਪੁਰ 17 ਮਾਰਚ (ਏ. ਸੀ. ਚਾਵਲਾ) : ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਐਸੋਸੀਏਸ਼ਨ ਫਿਰੋਜ਼ਪੁਰ ਦੇ ਸਮੂਹ ਕਰਮਚਾਰੀ ਕੱਲ ਤੋਂ ਹੜਤਾਲ ਤੇ ਹਨ, ਪਰ ਪੁਲਸ ਪ੍ਰਸ਼ਾਸਨ ਦੇ ਕੰਨ ਤੇ ਜੂੰ ਨਹੀਂ ਸਰਕੀ। ਸਟੇਟ ਬਾਡੀ ਦੇ ਪ੍ਰਧਾਨ ਗੁਰਨਾਮ ਸਿੰਘ ਵਿਰਕ, ਜਨਰਲ ਸਕੱਤਰ ਜੋਗਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਵਰਿੰਦਰ ਢੋਸੀਵਾਲ ਨੇ ਡੀ. ਸੀ. ਨੂੰ ਮੰਗ ਪੱਤਰ ਦਿੱਤਾ ਹੈ ਕਿ ਜੇਕਰ ਮਨੋਜ ਖੱਟੜ ਤੇ ਕੀਤਾ ਝੂਠਾ ਪਰਚਾ ਵਾਪਸ ਨਾ ਲਿਆ ਤਾਂ ਇਹ ਸੰਘਰਸ਼ ਰਾਜ ਪੱਧਰ ਤੇ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਜ਼ਿਲ•ਾ ਪੁਲਸ ਪ੍ਰਸ਼ਾਸਨ ਦੀ ਹੋਵੇਗੀ। ਸਟੇਟ ਬਾਡੀ ਦੇ ਦਿੱਤੇ ਗਏ ਫੈਸਲੇ ਅਨੁਸਾਰ ਜ਼ਿਲ•ਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸਮੂਹ ਉਪ ਮੰਡਲ ਦਫਤਰ, ਸਮੂਹ ਤਹਿਸੀਲ ਅਤੇ ਸਮੂਹ ਸਬ ਤਹਿਸੀਲਾਂ ਦੇ ਕਰਮਚਾਰੀਆਂ ਨੇ ਸਰਕਾਰ ਦੇ ਮੁਲਾਜ਼ਮਾਂ ਨੂੰ ਮਾਰੂ ਨੀਤੀ ਅਪਣਾਉਂਦੇ ਹੋਏ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਨਾ ਲਾਗੂ ਕਰਨ ਦੇ ਰੋਸ ਵਜੋਂ ਅੱਜ 17 ਮਾਰਚ ਨੂੰ ਦਫਤਰਾਂ ਦਾ ਕੰਮ ਕਾਜ ਬੰਦ ਕਰਕੇ ਕਲਮ ਛੋੜ ਹੜਤਾਲ ਕੀਤੀ ਗਈ। ਜ਼ਿਲ•ਾ ਸਕੱਤਰ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ•ਾਂ ਦੀ ਯੂਨੀਅਨ ਦੇ ਮੰਗ ਪੱਤਰ ਵਿਚ ਸ਼ਾਮਲ ਜਾਇਜ਼ ਮੰਗਾਂ ਸੁਪਰਡੈਂਟ ਗਰੇਡ-1, ਸੁਪਰਡੈਂਟ ਗਰੇਡ-2, ਸੀਨੀਅਰ ਸਹਾਇਕ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਦੀਆਂ ਆਸਾਮੀਆਂ ਪਦ ਉਨਤੀਆਂ, ਰਾਜ ਦੇ ਸਮੂਹ ਡੀ. ਸੀ. ਦਫਤਰ ਸਟਾਫ ਦੀ ਘਾਨ ਨੂੰ ਪੂਰਾ ਕਰਨ, ਸੀਨੀਅਰ ਸਹਾਇਕ ਦੀ ਸਿੱਧੀ ਭਰਤੀ ਬੰਦ ਕਰਨਾ ਸਬੰਧੀ ਮੰਗਾਂ ਤੇ ਫੈਸਲਾ ਲੈਣ ਅਤੇ ਲਾਗੂ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ। ਉਨ•ਾਂ ਆਖਿਆ ਕਿ ਜੇਕਰ ਸਰਕਾਰ ਡੀ. ਸੀ. ਦਫਤਰ ਦੇ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਲਾਗੂ ਨਹੀਂ ਕਰਦੀ ਤਾਂ ਕਰਮਚਾਰੀ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਗੁਰਨਾਮ ਸਿੰਘ ਜਨਰਲ ਸਕੱਤਰ, ਜੋਗਿੰਦਰ ਕੁਮਾਰ ਸੀਨੀਅਰ ਮੀਤ ਪ੍ਰਧਾਨ, ਰਾਜਵਿੰਦਰ ਕੌਰ, ਯਸ਼ਪਾਲ ਗਰੋਵਰ, ਗਗਨ, ਵਿਸ਼ਾਲ ਮਹਿਤਾ, ਸੋਨੂੰ, ਰਜਨੀਸ਼, ਦਰਸ਼ਨ ਕੌਰ, ਨਰਿੰਦਰ ਕੌਰ, ਪ੍ਰੇਮ ਕੁਮਾਰੀ, ਕਸ਼ਮੀਰ ਚੰਦ ਨੇ ਵੀ ਸੰਬੋਧਨ ਕੀਤਾ।

Related Articles

Back to top button