Ferozepur News

ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਮੁਲਾਜ਼ਮ ਤੇ ਲੋਕ ਵਿਰੋਧੀ: ਡੀ.ਟੀ. ਐੱਫ

ਆਹਲੂਵਾਲੀਆ ਦੀਆਂ ਸਿਫਾਰਸ਼ਾਂ ਮੁਲਾਜ਼ਮ ਤੇ ਲੋਕ ਵਿਰੋਧੀ: ਡੀ.ਟੀ. ਐੱਫ

ਸੰਘਰਸ਼ਾਂ ਨਾਲ ਡਟਵੇਂ ਵਿਰੋਧ ਦਾ ਕੀਤਾ ਐਲਾਨ

ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਮੁਲਾਜ਼ਮ ਤੇ ਲੋਕ ਵਿਰੋਧੀ: ਡੀ.ਟੀ. ਐੱਫ

17 ਅਗਸਤ, 2020:( ਫਿਰੋਜ਼ਪੁਰ ) ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਵੱਲੋਂ ਕੋਵਿਡ-19 ਤਹਿਤ ਪੰਜਾਬ ਦੇ ਅਰਥਚਾਰੇ ਦੀ ਭਰਪਾਈ ਲਈ ਪੰਜਾਬ ਸਰਕਾਰ ਨੂੰ ਕੀਤੀਆਂ ਸਿਫਾਰਸ਼ਾਂ ਮੁਲਾਜ਼ਮ ਤੇ ਲੋਕ ਵਿਰੋਧੀ ਹਨ, ਜਿਨ੍ਹਾਂ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਸਾਈਆਂ ਵਾਲਾ ਤੇ ਸਕੱਤਰ ਬਲਰਾਮ ਸ਼ਰਮਾ ਨੇ ਕੀਤਾ।ਅਧਿਆਪਕ ਆਗੂਆਂ ਨੇ ਆਖਿਆ ਕਿ ਕੋਵਿਡ ਦੀ ਆੜ ਵਿੱਚ ਕੇਂਦਰ ਤੇ ਰਾਜ ਸਰਕਾਰ ਵੱਲੋਂ ਜਨਤਕ ਖੇਤਰ ਤੇ ਰੁਜ਼ਗਾਰ ਉੱਪਰ ਨਿੱਜੀਕਰਨ ਦੇ ਮਾਰੂ ਹਮਲੇ ਸੋਚੀ ਸਮਝੀ ਸਰਕਾਰੀ ਸਾਜਿਸ਼ ਦਾ ਹਿੱਸਾ ਹਨ,ਜਿਸ ਦਾ ਜੁਆਬ ਸੰਘਰਸ਼ਾਂ ਦੇ ਡਟਵੇਂ ਵਿਰੋਧ ਨਾਲ ਦਿੱਤਾ ਜਾਵੇਗਾ। ਜਥੇਬੰਦੀ ਦੇ ਸੂਬਾਈ ਆਗੂਆਂ ਗੁਰਮੀਤ ਕੋਟਲੀ, ਬਲਬੀਰ ਚੰਦ ਲੌਂਗੋਵਾਲ,ਕਰਨੈਲ ਸਿੰਘ ਚਿੱਟੀ ਤੇ ਜਸਵਿੰਦਰ ਸਿੰਘ ਬਠਿੰਡਾ ਨੇ ਸਪੱਸ਼ਟ ਕੀਤਾ ਕਿ ਆਹਲੂਵਾਲੀਆ ਦੀਆਂ ਸਿਫਾਰਸ਼ਾਂ ਵਿੱਚ ਸਰਕਾਰੀ ਖਜ਼ਾਨੇ ਦੇ ਸਿਰ ਤੇ ਸ਼ਾਹਾਨਾ ਸੁਖ ਸਹੂਲਤਾਂ ਮਾਣਨ ਵਾਲੇ ਕਰੋੜਪਤੀ ਵਿਧਾਇਕਾਂ/ਮੰਤਰੀਆਂ ਦੇ ਭੱਤਿਆਂ,ਪੈਨਸ਼ਨਾਂ ਤੇ ਕੱਟ ਲਗਾਉਣ ਦੀ ਲੋੜ ਹੀ ਨਹੀਂ ਸਮਝੀ ਗਈ ਜਦਕਿ ਮੁਲਾਜ਼ਮਾਂ ਤੇ ਕਿਸਾਨਾਂ ਨੂੰ ਮਿਲਦੀਆਂ ਤੁੱਛ ਸਹੂਲਤਾਂ ਛਾਂਗਣ ਦੀ ਨੀਤੀ ਦਾ ਮੱਕੜ ਜਾਲ ਬੁਣਿਆ ਗਿਆ ਹੈ। ਅਧਿਆਪਕ ਆਗੂਆਂ ਨੇ ਸਿਫਾਰਸ਼ਾਂ ਵਿੱਚ ਪਹਿਲਾਂ ਹੀ ਵਿਕਾਸ ਦੇ ਨਾਂ ਤੇ ਵਸੂਲਿਆ ਜਾਂਦਾ ਜ਼ਜ਼ੀਆ 200 ਰੁਪਏ ਤੋਂ ਵਧਾ ਕੇ 1650 ਕਰਨ ਤੇ ਤਨਖਾਹਾਂ ਕੇਂਦਰੀ ਪੈਟਰਨ ਤੇ ਦੇਣ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ ਕਿ ਪੰਜਾਬ ਦੀ ਆਰਥਿਕਤਾ ਦੀ ਦੇਸ਼ ਦੇ ਹੋਰਨਾਂ ਰਾਜਾਂ ਨਾਲ ਤੁਲਨਾ ਕਰਨਾ ਬਿਲਕੁਲ ਗੈਰ ਵਾਜਬ ਹੈ।ਆਗੂਆਂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਡੀ. ਏ. ਦੀਆਂ ਕਿਸ਼ਤਾਂ ਬਕਾਇਆਂ ਤੇ ਕੁੰਡਲੀ ਮਾਰ ਕੇ ਬੈਠੀ ਸਰਕਾਰ ਨੂੰ ਅਜਿਹਾ ਪੱਕੇ ਰੂਪ ਵਿੱਚ ਕਰਨ ਦੀ ਸਿਫਾਰਸ਼ ਮੁਲਾਜ਼ਮਾਂ ਨਾਲ ਧ੍ਰੋਹ ਕਮਾਉਣ ਦੇ ਤੁਲ ਹੈ। ਉਹਨਾਂ ਚਿਤਾਵਨੀ ਦਿੱਤੀ ਕਿ ਸਰਕਾਰੀ ਮੁਲਾਜ਼ਮਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਮਨਸ਼ੇ ਸਰਕਾਰ ਨੂੰ ਬਹੁਤ ਮਹਿੰਗੇ ਪੈਣਗੇ।ਆਗੂਆਂ ਨੇ ਆਖਿਆ ਕਿਸਾਨਾਂ ਨੂੰ ਮਿਲਦੀ ਸਬਸਿਡੀ ਤੇ ਸੁਆਲ ਉਠਾਉਣ ਵਾਲੇ ਨੀਤੀ ਘਾੜਿਆਂ ਦੇ ਕਾਰਪੋਰੇਟ ਘਰਾਣਿਆਂ ਨੂੰ ਖਜ਼ਾਨੇ ਭਰਪੂਰ ਕਰਨ ਦੇ ਕਾਲੇ ਮਨਸੂਬੇ ਸਫ਼ਲ ਨਹੀਂ ਹੋਣਗੇ।ਡੀਟੀ.ਐੱਫ. ਦੇ ਜ਼ਿਲ੍ਹਾ ਕਮੇਟੀ ਮੈਂਬਰਾਂ ਇਸ ਮੌਕੇ ਜ਼ਿਲ੍ਹਾ ਆਗੂ ਗੁਰਦੇਵ ਸਿੰਘ, ਗੁਰਸੇਵਕ ਸਿੰਘ,ਸਤੀਸ਼ ਕੁਮਾਰ, ਸੰਦੀਪ ਕੁਮਾਰ, ਗੁਰਪ੍ਰੀਤ ਮੱਲੋਕੇ, ਸੰਤੋਖ ਸਿੰਘ,ਅਜੇ ਕੁਮਾਰ,ਮਲਕੀਤ ਸਿੰਘ,ਵਿਸ਼ਾਲ ਗੁਪਤਾ,ਕੁਲਦੀਪ ਸਿੰਘ,ਵਿਸ਼ਾਲ ਸਹਿਗਲ,ਰਖਵੰਤ ਸਿੰਘ,ਨਸੀਬ ਕੁਮਾਰ,ਗੁਰਪਾਲ ਸੰਧੂ, ਕੁਲਵਿੰਦਰ ਹਰਦਾਸਾ,ਰਤਨਦੀਪ ਸਿੰਘ, ਗੁਰਮੀਤ ਸਿੰਘ ਤੂੰਬੜ ਭੰਨ, ਵਿਸ਼ਾਲ ਕੁਮਾਰ, ਅਮਨ ਬਤਰਾ ਨੇ ਵੀ ਜਥੇਬੰਦੀ ਦੇ ਇਸ ਪੈਂਤੜੇ ਤਾਈਦ ਕੀਤੀ ਹੈ।

Related Articles

Leave a Reply

Your email address will not be published. Required fields are marked *

Back to top button