ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਫਿਰੋਜ਼ਪੁਰ 17 ਅਪ੍ਰੈਲ (ਮਦਨ ਲਾਲ ਤਿਵਾੜੀ) 19 ਅਪ੍ਰੈਲ ਨੂੰ ਫਿਰੋਜ਼ਪੁਰ ਛਾਉਣੀ ਵਿਖੇ ਡਾ.ਭੀਮ ਰਾਓ ਅੰਬੇਦਕਰ ਜਯੰਤੀ ਸਬੰਧੀ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨ:) ਸ੍ਰੀ.ਅਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ੍ਰ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਸ੍ਰ.ਚਰਨਦੀਪ ਸਿੰਘ ਡੀ.ਟੀ.ਓ, ਮਿਸ ਜਸਲੀਨ ਕੋਰ ਸੰਧੂ ਸਹਾਇਕ ਕਮਿਸ਼ਨਰ, ਸ੍ਰ.ਲਖਬੀਰ ਸਿੰਘ ਐਸ.ਪੀ (ਐਚ) ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਸਮੂੰਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਰਾਜ ਪੱਧਰੀ ਸਮਾਗਮ ਲਈ ਜਿਨ•ਾਂ ਦੀਆਂ ਡਿਊਟੀਆਂ ਲਗਾਈਆਂ ਗਈਆ ਹਨ, ਉਨ•ਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ•ਾਂ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਰੂਟ ਪਲਾਨ, ਪੀਣ ਵਾਲੇ ਪਾਣੀ, ਟੈਟਜ ਆਦਿ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸ੍ਰੀ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ, ਸ੍ਰੀ ਸੇਖੋਂ ਡੀ.ਐਸ.ਪੀ, ਸ੍ਰ.ਭੁਪਿੰਦਰ ਸਿੰਘ ਤਹਿਸੀਲਦਾਰ ਸਮੇਤ ਹੋਰ ਅਧਿਕਾਰੀ ਵੀ ਹਾਜਰ ਸਨ।