Ferozepur News

ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ,  ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੁੱਦਾ ਉਠਾਇਆ 

ਫ਼ਿਰੋਜ਼ਪੁਰ 13 ਮਾਰਚ 2018 ( ) ਸੀਨੀਅਰ ਕਾਂਗਰਸ ਆਗੂ (ਗੁਰੂਹਰਸਹਾਏ) ਤੋ ਵਿਧਾਇਕ ਸ੍ਰ.ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਸ੍ਰੀ ਅੰਮ੍ਰਿਤਸਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ.ਰਾਜਨਾਥ ਸਿੰਘ ਦਾ ਸਵਾਗਤ ਕੀਤਾ ਅਤੇ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋ ਜਾਣੂ ਕਰਵਾਇਆ। 

ਵਿਧਾਇਕ ਸ੍ਰ.ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ.ਰਾਜਨਾਥ ਸਿੰਘ ਅੱਜ ਸ੍ਰੀ. ਅੰਮ੍ਰਿਤਸਰ ਵਿਖੇ ਜ਼ਿਲ੍ਹਿਆਂ ਵਾਲਾ ਬਾਗ਼ ਵਿਖੇ ਕੌਮ ਦੇ ਮਹਾਨ ਸ਼ਹੀਦ ਸ਼ਹੀਦੇ-ਏ-ਆਜਮ ਸ੍ਰ.ਊਧਮ ਸਿੰਘ ਦੇ ਜ਼ਿਲ੍ਹਿਆਂ ਵਾਲੇ ਬਾਗ਼ ਵਿਖੇ ਸਥਾਪਿਤ ਕੀਤੇ ਗਏ ਯਾਦਗਾਰੀ ਬੁੱਤ ਨੂੰ ਕੌਮ ਨੂੰ ਸਮਰਪਿਤ ਕਰਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਇਸ ਮੌਕੇ ਉਨ੍ਹਾਂ ਨੇ ਸ੍ਰੀ.ਰਾਜਨਾਥ ਸਿੰਘ ਨੂੰ ਸਰਹੱਦੀ ਜ਼ਿਲਿਆਂ ਤੇ ਖ਼ਾਸ ਕਰ ਫ਼ਿਰੋਜ਼ਪੁਰ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੋ ਜਾਣੂ ਕਰਵਾਇਆ ਅਤੇ ਉਨ੍ਹਾਂ ਤੋ ਮੰਗ ਕੀਤੀ ਕਿ ਕੇਂਦਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਕੰਡਿਆਲੀ ਤਾਰ ਤੋ ਪਾਰ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਦਿੱਤਾ ਜਾਂਦਾ ਮੁਆਵਜ਼ਾ ਜੋ ਕਿ ਬੰਦ ਕਰ ਦਿੱਤਾ ਗਿਆ ਸੀ, ਉਸ ਨੂੰ ਫਿਰ ਸ਼ੁਰੂ ਕੀਤਾ ਜਾਵੇ ਅਤੇ ਕੰਡਿਆਲੀ ਤਾਰ ਪਾਰ ਕਿਸਾਨਾਂ ਨੂੰ ਪੇਸ਼ ਆਉਂਦੀਆਂ ਹਰ ਦੀਆਂ ਮੁਸ਼ਕਿਲਾਂ ਦਾ ਵੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। 

Related Articles

Back to top button