Ferozepur News

ਰਾਸ਼ਟਰੀ ਪੋਸ਼ਣ ਮਾਹ ਨਾਲ ਸਬੰਧਿਤ ਗਤੀਵਿਧੀਆਂ ਦਾ ਡਾਟਾ ਸਬੰਧਿਤ ਵਿਭਾਗ ਭਾਰਤ ਸਰਕਾਰ ਦੀ ਵੈੱਬਸਾਈਟ ਤੇ ਕਰਨ ਅੱਪਲੋਡ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਪੋਸ਼ਣ ਅਭਿਆਨ (ਸਹੀ ਪੋਸ਼ਣ-ਦੇਸ਼ ਰੌਸ਼ਨ)  ਨੂੰ ਸਮਰਪਿਤ ਕੀਤਾ ਇੱਕ ਗ਼ੁਬਾਰਾ ਲਾਂਚ

ਰਾਸ਼ਟਰੀ ਪੋਸ਼ਣ ਮਾਹ ਨਾਲ ਸਬੰਧਿਤ ਗਤੀਵਿਧੀਆਂ ਦਾ ਡਾਟਾ ਸਬੰਧਿਤ ਵਿਭਾਗ ਭਾਰਤ ਸਰਕਾਰ ਦੀ ਵੈੱਬਸਾਈਟ ਤੇ ਕਰਨ ਅੱਪਲੋਡ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਪੋਸ਼ਣ ਅਭਿਆਨ (ਸਹੀ ਪੋਸ਼ਣ-ਦੇਸ਼ ਰੌਸ਼ਨ)  ਨੂੰ ਸਮਰਪਿਤ ਕੀਤਾ ਇੱਕ ਗ਼ੁਬਾਰਾ ਲਾਂਚ
ਸਿੱਖਿਆ ਵਿਭਾਗ, ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ 
ਡਿਪਟੀ ਕਮਿਸ਼ਨਰ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ
 
ਫਿਰੋਜ਼ਪੁਰ 4 ਸਤੰਬਰ 2019 ( ) ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਆਈ.ਏ.ਐੱਸ. ਵੱਲੋਂ ਰਾਸ਼ਟਰੀ ਪੋਸ਼ਣ ਮਾਹ ਸਬੰਧੀ ਆਪਣੇ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਵੱਲੋ ਰਾਸ਼ਟਰੀ ਪੋਸ਼ਣ ਮਾਹ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦਾ ਡਾਟਾ ਭਾਰਤ ਸਰਕਾਰ ਦੀ ਵੈੱਬਸਾਈਟ www.poshanabhiyaan.gov.in 'ਤੇ ਅਪਲੋਡ ਕਰਨ ਦੀ ਹਦਾਇਤ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਸ਼ਣ ਅਭਿਆਨ (ਸਹੀ ਪੋਸ਼ਣ-ਦੇਸ਼ ਰੌਸ਼ਨ) ਨੂੰ ਸਮਰਪਿਤ ਇੱਕ ਗ਼ੁਬਾਰਾ ਲਾਂਚ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ, ਸੀ.ਜੀ.ਐੱਮ. ਅਮਨਪ੍ਰੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਸੰਧੂ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਕੁਲਵਿੰਦਰ ਸਿੰਘ, 
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਾਸ਼ਟਰੀ ਪੋਸ਼ਣ ਮਾਹ 30 ਸਤੰਬਰ ਤੱਕ ਚਲਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦਾ ਮੰਤਵ ਬੱਚਿਆਂ, ਔਰਤਾਂ ਅਤੇ ਨੌਜਵਾਨਾਂ ਨੂੰ ਕੁਪੋਸ਼ਣ ਮੁਕਤ ਕਰਨਾ ਹੈ। ਉਨ੍ਹਾਂ ਸਿੱਖਿਆ ਵਿਭਾਗ, ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਪੋਸ਼ਣ ਮਾਹ ਦੀਆਂ ਗਤੀਵਿਧੀਆਂ ਤੇਜ਼ ਕੀਤੀਆਂ ਜਾਣ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ  ਪੋਸ਼ਣ, ਅਨੀਮੀਆ ਦੀ ਰੋਕਥਾਮ ਬਾਰੇ ਉਨ੍ਹਾਂ ਵੱਲੋਂ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।  ਡਿਪਟੀ ਕਮਿਸ਼ਨਰ ਨੇ ਸਮੂਹ ਜੀ.ਓ.ਜੀ ਨੂੰ ਕਿਹਾ ਕਿ ਰਾਸ਼ਟਰੀ ਪੋਸ਼ਣ ਮਾਹ ਦੀਆਂ ਸਾਰੀਆਂ ਐਕਟੀਵਿਟੀ ਦੀ ਮਿੰਟ-ਟੂ- ਮਿੰਟ ਦੀ ਖ਼ਬਰ ਦਿੱਤੀ ਜਾਵੇ ਤਾਂ ਜੋ ਇਸ ਦੀਆਂ ਸਾਰੀਆਂ ਕਮੀਆਂ ਦੂਰ ਕੀਤੀਆਂ ਜਾਣ।
ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ. ਰਤਨਦੀਪ ਸੰਧੂ ਨੇ ਡਿਪਟੀ ਕਮਿਸ਼ਨਰ ਨੂੰ ਪੋਸ਼ਣ ਮਾਹ ਸਬੰਧੀ ਦੱਸਦਿਆਂ ਕਿਹਾ ਕਿ ਰਾਸ਼ਟਰੀ ਪੋਸ਼ਣ ਮਾਹ ਦੌਰਾਨ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਜੱਚਾ-ਬੱਚਾ ਦੋਵਾਂ ਦੀ ਸਿਹਤ ਤੰਦਰੁਸਤ ਰਹਿ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਸਬੰਧੀ ਇੱਕ ਕਾਰਡ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਗਬਾਨੀ ਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਵਿੱਚ ਵੀ ਲੋਕਾਂ ਨੂੰ ਰਾਸ਼ਟਰੀ ਪੋਸ਼ਣ ਮਾਹ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰਤਨਦੀਪ ਸੰਧੂ ਨੇ ਸਿੱਖਿਆ ਵਿਭਾਗ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਹੁਸੈਨੀਵਾਲਾ ਬਾਰਡਰ ਦੇ ਨਜ਼ਦੀਕ ਪਿੰਡਾਂ ਦੇ ਬੱਚਿਆਂ ਦੀ ਸਹਾਇਤਾ ਨਾਲ ਬਾਰਡਰ ਤੇ ਪੋਸ਼ਣ ਮਾਹ ਕੰਪੇਨ ਚਲਾਈ ਜਾਵੇ ਜੋ ਕਿ ਇੱਕ ਵਧੀਆ ਮਿਸਾਲ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਸਕੂਲਾਂ, ਡਿਸਪੈਂਸਰੀਆਂ ਅਤੇ ਆਂਗਣਵਾੜੀ ਸੈਂਟਰਾਂ ਦੇ ਬਾਹਰ ਜੋ ਵੀ ਗੰਦਗੀ ਦਿਖਾਈ ਦਿੰਦੀ ਹੈ, ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਸ ਨੂੰ ਤੁਰੰਤ ਦੂਰ ਕੀਤਾ ਜਾਵੇ। 
ਇਸ ਤੋਂ ਬਾਅਦ ਸ੍ਰੀਮਤੀ ਰਤਨਦੀਪ ਸੰਧੂ ਨੇ ਸਖੀ ਵਨ ਸੈਂਟਰ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਸਖੀ ਵਨ ਸੈਂਟਰ ਸਿਵਲ ਹਸਪਤਾਲ ਫਿਰੋਜ਼ਪੁਰ ਦੀ ਗਾਈਨਿਸਟ ਵਾਰਡ ਦੇ ਉੱਪਰ ਚੱਲ ਰਿਹਾ ਹੈ। ਜਿਸ ਵਿੱਚ ਹੁਣ ਤੱਕ 275 ਕੇਸ ਆਏ ਹਨ, ਜਿਨ੍ਹਾਂ ਵਿੱਚੋਂ 195 ਕੇਸ ਹੱਲ ਕਰ ਲਗਾਏ ਗਏ ਹਨ ਅਤੇ 65 ਕੇਸ ਏ.ਡੀ.ਆਰ. ਸੈਂਟਰ ਚਲੇ ਗਏ ਹਨ ਤੇ ਬਾਕੀ ਰਹਿੰਦੇ ਕੇਸ ਵਿੱਚ ਜਲਦੀ ਹੱਲ ਹੋਣ ਦੇ ਕਿਨਾਰੇ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਲੜਕੀਆਂ/ਔਰਤਾਂ ਨਾਲ ਘਰ, ਬਾਹਰ ਜਾਂ ਕੰਮ ਵਾਲੀ ਥਾਂ ਤੇ ਕੋਈ ਅੱਤਿਆਚਾਰ ਹੁੰਦਾ ਹੈ, ਉਨ੍ਹਾਂ ਨੂੰ ਇੱਕ ਹੀ ਛੱਤ ਥੱਲੇ ਸਾਰੀਆਂ ਸੁਵਿਧਾਵਾਂ ਜਿਵੇਂ ਕਿ ਮੈਡੀਕਲ, ਪੁਲਿਸ ਸੁਰੱਖਿਆ, ਕਾਨੂੰਨੀ ਸਹਾਇਤਾ, ਦਿੱਤੀਆਂ ਜਾਂਦੀਆਂ ਹਨ। 
ਇਸ ਮੌਕੇ ਡੀ.ਐੱਸ.ਪੀ. ਅਸ਼ੋਕ ਕੁਮਾਰ, ਡਿਪਟੀ ਡੀ.ਈ.ਓ. ਸੁਖਵਿੰਦਰ ਸਿੰਘ ਬਰਾੜ, ਪ੍ਰਿੰਸੀਪਲ ਮੈਡਮ ਮਧੂ ਪ੍ਰਾਸ਼ਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

 

7 Attachments

 

 

ਰਾਸ਼ਟਰੀ ਪੋਸ਼ਣ ਮਾਹ ਨਾਲ ਸਬੰਧਿਤ ਗਤੀਵਿਧੀਆਂ ਦਾ ਡਾਟਾ ਸਬੰਧਿਤ ਵਿਭਾਗ ਭਾਰਤ ਸਰਕਾਰ ਦੀ ਵੈੱਬਸਾਈਟ ਤੇ ਕਰਨ ਅੱਪਲੋਡ: ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਪੋਸ਼ਣ ਅਭਿਆਨ (ਸਹੀ ਪੋਸ਼ਣ-ਦੇਸ਼ ਰੌਸ਼ਨ)  ਨੂੰ ਸਮਰਪਿਤ ਕੀਤਾ ਇੱਕ ਗ਼ੁਬਾਰਾ ਲਾਂਚ

ReplyForward

   

Related Articles

Back to top button