Ferozepur News

ਰਾਸ਼ਟਰੀ ਵੋਟਰ ਦਿਵਸ 'ਤੇ 25 ਜਨਵਰੀ ਨੂੰ ਜਿਲ•ਾ ਪੱਧਰੀ  ਸਮਾਰੋਹ ਦਾ ਆਯੋਜਨ:ਖਰਬੰਦਾ

dc FZR 13jpgਫ਼ਿਰੋਜ਼ਪੁਰ 23 ਜਨਵਰੀ  (ਏ.ਸੀ.ਚਾਵਲਾ) ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ  ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 25 ਜਨਵਰੀ ਨੂੰ ਜਿਲ•ਾ ਪ੍ਰਬੰਧਕੀ ਕੰਪਲੈਕਸ ਦੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਦੁਪਿਹਰ 12:30 ਵਜ•ੇ ਜਿਲ•ਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮਨਾਉਣ ਦਾ ਮੁੱਖ ਮੰਤਵ ਹਰ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਹੈ ਕਿਉਂਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਜਿਥੇ ਕਿ 18 ਸਾਲ ਉਮਰ ਪੂਰੀ ਕਰਨ ਵਾਲੇ ਹਰੇਕ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਹੈ। ਉਨ•ਾਂ ਜ਼ਿਲ•ੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਭਾਰਤੀ ਸੰਵਿਧਾਨ ਵਿੱਚ ਉਨ•ਾਂ ਨੂੰ ਮਿਲੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਵਾਸਤੇ ਉਹ ਆਪਣੀ ਵੋਟ ਜਰੂਰ ਬਣਵਾਉਣ ਅਤੇ ਉਨ•ਾਂ ਦਾ ਫੋਟੋ ਵੋਟਰ ਸੂਚੀਆਂ ਵਿੱਚ ਨਾਮ ਦਰਜ ਹੋਣਾ ਵੀ ਲਾਜ਼ਮੀ ਹੈ। ਇਸ ਲਈ ਹਰੇਕ ਵੋਟਰ ਆਪਣਾ ਫੋਟੋ ਸ਼ਨਾਖ਼ਤੀ ਕਾਰਡ ਵੀ ਜਰੂਰ ਬਣਵਾਏ। ਉਨ•ਾਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ &#39ਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੋਟ ਦੇ ਅਧਿਕਾਰ ਸਬੰਧੀ ਕਰਵਾਏ ਗਏ ਲੇਖ ਅਤੇ ਭਾਸ਼ਣ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਧੀਆ ਕੰਮ ਕਰਨ ਵਾਲੇ ਚੋਣਕਾਰ ਰਜਿਸਟਰੇਸ਼ਨ ਅਫਸਰ, ਬੀ.ਐਲ.ਓਜ ਅਤੇ ਨੋਡਲ ਅਫਸਰਾਂ ਦਾ ਵੀ  ਸਨਮਾਨ ਕੀਤਾ ਜਾਵੇਗਾ। ਇਸ ਤੋਂ ਬਿਨਾਂ ਨੌਜਵਾਨ ਵੋਟਰਾਂ ਨੂੰ ਫੋਟੋ ਵੋਟਰ ਸ਼ਨਾਖ਼ਤੀ ਕਾਰਡ ਵੀ ਵੰਡੇ ਜਾਣਗੇ।

Related Articles

Back to top button