ਰੁਕਨੇ ਵਾਲਾ ਵਿਖੇ ਹੜ੍ਹ ਪ੍ਰਭਾਵਿਤਾਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਰੁਕਨੇ ਵਾਲਾ ਵਿਖੇ ਹੜ੍ਹ ਪ੍ਰਭਾਵਿਤਾਂ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ
ਕੈਂਪ ਦੌਰਾਨ 200 ਤੋਂ ਵੱਧ ਮਰੀਜ਼ਾਂ ਦੀ ਸਿਹਤ ਅਤੇ ਅੱਖਾਂ ਦੀ ਜਾਂਚ ਕੀਤੀ ਤੇ ਮੁਫਤ ਦਵਾਈਆਂ ਵੰਡੀਆਂ
– ਹੜ੍ਹਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਬਾਰੇ ਵੀ ਲੋਕਾਂ ਨੂੰ ਕੀਤਾ ਜਾਗਰੂਕ
ਫਿਰੋਜ਼ਪੁਰ, 22 ਅਗਸਤ 2023 :
ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੀ ਅਗਵਾਈ ਹੇਠ ਉਲੀਕੇ ਗਏ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਹੈਲਥ ਵੈਲਨੈਸ ਸੈਂਟਰ ਰੁਕਨੇ ਵਾਲਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਿਹਤ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਰੁਕਨੇ ਵਾਲਾ, ਬੰਡਾਲਾ, ਕਾਲੇ ਕੇ ਅਤੇ ਹੋਰ ਪਿੰਡਾਂ ਦੇ ਕਰੀਬ 200 ਮਰੀਜਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਵੰਡੀਆਂ ਗਈਆਂ।
ਕੈਂਪ ਬਾਰੇ ਜਾਣਕਾਰੀ ਦਿੰਦਿਆਂ ਕਮਿਊਨਿਟੀ ਹੈਲਥ ਅਫਸਰ ਪ੍ਰਤਿਭਾ ਨੇ ਦੱਸਿਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਅੱਜ ਹੈਲਥ ਵੈਲਨੈਸ ਸੈਂਟਰ ਰੁਕਨੇ ਵਾਲਾ ਪਿੰਡ ਵਿਖੇ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਡਾ. ਅਰਵਿੰਦ ਵੱਲੋਂ 200 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਫਿਰੋਜ਼ਪੁਰ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਮੁਫ਼ਤ ਮੈਡੀਕਲ ਕੈਂਪ ਦੌਰਾਨ ਲੋਕਾਂ ਨੂੰ ਹੜ੍ਹਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਅਤੇ ਰੋਕਥਾਮ ਬਾਰੇ ਵੀ ਜਾਗਰੂਕ ਕੀਤਾ ਗਿਆ।
ਕੈਂਪ ਦੌਰਾਨ ਐਸ.ਪੀ.ਓ. ਬਲਰਾਮ, ਫਾਰਮਾਸਿਸਟ ਮਨੀਸ਼ਾ, ਸੁਖਬੀਰ ਸਿੰਘ ਅਤੇ ਲਖਵਿੰਦਰ ਸਿੰਘ ਨੇ ਵੀ ਅਪਣੀਆਂ ਸੇਵਾਵਾਂ ਦਿੱਤੀਆਂ।