Ferozepur News

ਰੁਜ਼ਗਾਰ ਮੇਲੇ ਵਿੱਚ 345 ਉਮੀਦਵਾਰਾਂ ਵਿੱਚੋਂ 259 ਯੋਗ ਉਮੀਦਵਾਰਾਂ ਦੀ ਰੁਜ਼ਗਾਰ ਲਈ ਹੋਈ ਚੋਣ-ਵਧੀਕ ਡਿਪਟੀ ਕਮਿਸ਼ਨਰ

ਰੁਜ਼ਗਾਰ ਮੇਲੇ ਵਿੱਚ 345 ਉਮੀਦਵਾਰਾਂ ਵਿੱਚੋਂ 259 ਯੋਗ ਉਮੀਦਵਾਰਾਂ ਦੀ ਰੁਜ਼ਗਾਰ ਲਈ ਹੋਈ ਚੋਣ-ਵਧੀਕ ਡਿਪਟੀ ਕਮਿਸ਼ਨਰ
ਨੌਜਵਾਨ ਆਪਣੀ ਮਿਹਨਤ ਅਤੇ ਕਾਬਲੀਅਤ ਨਾਲ ਸਿਖ਼ਰਾਂ ਤੇ ਪੁੱਜ ਸਕਦੇ ਹਨ
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਲਗਾਇਆ ਗਿਆ ਰੁਜ਼ਗਾਰ ਮੇਲਾ

ਫ਼ਿਰੋਜ਼ਪੁਰ 25 ਅਕਤੂਬਰ 2019 (   ) ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ (ਫ਼ਿਰੋਜ਼ਪੁਰ) ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰਪਾਲ ਸਿੰਘ ਸੰਧੂ ਅਤੇ ਸਾਬਕਾ ਐੱਮ.ਐੱਲ ਸ੍ਰ. ਇੰਦਰਜੀਤ ਸਿੰਘ ਜ਼ੀਰਾ ਵੱਲੋਂ ਕੀਤਾ ਗਿਆ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨ ਲੜਕੇ/ਲੜਕੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਬੰਧਿਤ ਜ਼ਿਲਿਆਂ ਵਿਚ ਹੀ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਪੰਜਾਬ ਪੱਧਰ ਅਤੇ ਜ਼ਿਲ੍ਹਾ ਪੱਧਰ ਤੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨ ਨੂੰ ਆਪਣੇ ਪੈਰਾਂ ਤੇ ਖੜੇ ਕਰਨ ਲਈ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੀ ਸ਼ੁਰੂਆਤ ਹਮੇਸ਼ਾ ਸੀਮਤ ਸਾਧਨਾਂ ਨਾਲ ਹੀ ਹੁੰਦੀ ਹੈ ਅਤੇ ਬਾਅਦ ਵਿਚ ਉਹ ਆਪਣੀ ਮਿਹਨਤ ਅਤੇ ਕਾਬਲੀਅਤ ਨਾਲ ਸਿਖ਼ਰਾਂ ਤੇ ਪੁੱਜ ਸਕਦੇ। ਇਸ ਮੌਕੇ ਵੱਖ ਵੱਖ ਕੰਪਨੀਆਂ ਵੱਲੋਂ ਮੌਕੇ ਤੇ ਹੀ ਉਮੀਦਵਾਰਾਂ ਦੀ ਚੋਣ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਅਫ਼ਸਰ ਸ੍ਰੀ. ਅਸ਼ੋਕ ਜਿੰਦਲ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਕੁੱਲ 8 ਕੰਪਨੀਆਂ ਜਿਵੇਂ ਕਿ ਯਜਾਕੀ ਇੰਡੀਆ, ਮਦਰ ਸਨ ਸੁਮੀ ਸਿਸਟਮ, ਏਰੀਅਲ ਟੈਲੀਕਾਮ ਮੋਹਾਲੀ ਅਤੇ ਵਰਧਮਾਨ ਸਪਿਨਿੰਗ ਕੰਪਨੀਆਂ ਦੇ ਨੁਮਾਇੰਦਿਆਂ 550 ਪੋਸਟਾਂ ਲੈ ਕੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ 345 ਦੇ ਕਰੀਬ ਉਮੀਦਵਾਰ ਰੁਜ਼ਗਾਰ ਪ੍ਰਾਪਤੀ ਲਈ ਪੁੱਜੇ, ਜਿਨ੍ਹਾਂ ਵਿੱਚੋਂ 259 ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਹੋਈ ਹੈ। ਇਸ ਤੋਂ ਇਲਾਵਾ ਸੈਲਫ ਰੁਜ਼ਗਾਰ ਦੇ 10 ਯੋਗ ਵਿਦਿਆਰਥੀ ਅਤੇ ਸਕਿੱਲ ਟ੍ਰੇਨਿੰਗ ਲਈ 15 ਯੋਗ ਵਿਦਿਆਰਥੀ ਚੁਣੇ ਗਏ। ਯੋਗ ਉਮੀਦਵਾਰਾਂ ਨੂੰ ਮੌਕੇ ਤੇ ਹੀ ਨਿਯੁਕਤੀ ਪੱਤਰ ਦਿੱਤੇ ਗਏ।

 

Related Articles

Back to top button