Ferozepur News

ਰੇਤਾ ਦੀਆਂ ਭਰੀਆਂ ਤਿੰਨ ਟਰੈਕਟਰ ਟਰਾਲੀਆਂ ਬਰਾਮਦ

arrestਫਿਰੋਜ਼ਪੁਰ 28 ਫਰਵਰੀ (ਏ.ਸੀ.ਚਾਵਲਾ) : ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਰੇਤਾ ਨਾਲ ਭਰੀਆਂ ਹੋਈਆਂ ਤਿੰਨ ਟਰੈਕਟਰ ਟਰਾਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ 379 ਆਈ. ਪੀ. ਸੀ. 21 (3) ਮਾਈਨਿੰਗ ਐਂਡ ਮਿਨਰਲ ਐਕਟ 1957 ਤਹਿਤ ਮਾਮਲੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਹੈੱਡਕਾਂਸਟੇਬਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਨੇ ਬੀਤੀ ਸ਼ਾਮ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਇਸ ਦੌਰਾਨ ਪੁਲਸ ਪਾਰਟੀ ਨੇ ਰੇਤਾ ਨਾਲ ਭਰੀਆਂ ਹੋਈਆਂ ਦੋ ਟਰੈਕਟਰ ਟਰਾਲੀਆਂ ਬਰਾਮਦ ਕੀਤੀਆਂ। ਰੇਤਾ ਨਾਲ ਭਰੀਆਂ ਹੋਈਆਂ ਟਰੈਕਟਰ ਟਰਾਲੀ ਚਾਲਕਾਂ ਦੀ ਪਛਾਣ ਚਮਕੀਲਾ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਗਿੱਲ ਜ਼ਿਲ•ਾ ਫਿਰੋਜ਼ਪੁਰ ਅਤੇ ਨਛੱਤਰ ਸਿੰਘ ਪੁੱਤਰ ਮੰਨਾ ਵਾਸੀ ਪਿੰਡ ਹਸਤੀਵਾਲਾ ਜ਼ਿਲ•ਾ ਫਿਰੋਜ਼ਪੁਰ ਵਜੋਂ ਕੀਤੀ ਗਈ ਹੈ। ਇਸੇ ਤਰ•ਾਂ ਹੀ ਥਾਣਾ ਕੁੱਲਗੜ•ੀ ਦੀ ਪੁਲਸ ਦੇ ਸਬ ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਕੁੱਲਗੜ•ੀ ਵਿਖੇ ਗਸ਼ਤ ਦੌਰਾਨ ਪੁਲਸ ਪਾਰਟੀ ਨੇ ਰੇਤਾ ਨਾਲ ਭਰੀ ਹੋਈ ਇਕ ਟਰੈਕਟਰ ਟਰਾਲੀ ਚਾਲਕ ਨੂੰ ਗ੍ਰਿਫਤਾਰ ਕੀਤਾ। ਜਿਸ ਦੀ ਪਛਾਣ ਕਮਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸਲ ਲੋਹਕੇ ਖੁਰਦ ਥਾਣਾ ਮੱਲਾਂਵਾਲਾ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਤਿੰਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Back to top button