Ferozepur News

ਰੇਤਾ ਦੀ ਨਜਾਇਜ ਨਿਕਾਸੀ ਕਰਵਾਉਣ ਦੇ ਦੋਸ਼ 'ਚ 2 ਦੇ ਖਿਲਾਫ ਮਾਮਲਾ ਦਰਜ

ਫ਼ਿਰੋਜ਼ਪੁਰ 24 ਫਰਵਰੀ (ਏ. ਸੀ. ਚਾਵਲਾ) ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਨਜਾਇਜ਼ ਰੇਤਾ ਦੀ ਨਿਕਾਸੀ ਕਰਵਾਉਣ ਦੇ ਦੋਸ਼ ਵਿਚ ਦੋ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ ਐਸ ਆਈ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਉਨ•ਾ ਨੂੰ ਜ਼ਿਲ•ਾ ਮਾਈਨਿੰਗ ਅਫਸਰ ਫਿਰੋਜ਼ਪੁਰ ਨੇ ਸ਼ਿਕਾਇਤ ਕੀਤੀ ਸੀ ਕਿ ਬਲਵੰਤ ਸਿੰਘ ਪੁੱਤਰ ਈਸ਼ਰ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਰੇਤਾ ਦੀ ਨਜਾਇਜ਼ ਨਿਕਾਸੀ ਕਰਵਾਉਂਦੇ ਹਨ। ਪੁਲਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਦੱਸੀ ਗਈ ਜਗਾਂ ਤੇ ਛਾਪੇਮਾਰੀ ਕੀਤੀ ਗਈ ਤਾਂ ਉਥੋਂ ਬਲਵੰਤ ਸਿੰਘ ਦੇ ਖੇਤਾਂ ਵਿਚੋਂ ਰੇਤਾ ਨਾਲ ਭਰੀ ਇਕ ਟਰੈਕਟਰ ਟਰਾਲੀ ਬਰਾਮਦ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button