Ferozepur News

ਰੇਤਾ ਦੀ ਭਰੀ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਗ੍ਰਿਫਤਾਰ

crime ਫਿਰੋਜ਼ਪੁਰ 3 ਅਪ੍ਰੈਲ (ਏ. ਸੀ. ਚਾਵਲਾ): ਰੇਤਾ ਦੀ ਭਰੀ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ 379 ਆਈ. ਪੀ. ਸੀ. 21 (3) ਮਾਈਨਿੰਗ ਐਂਡ ਮਿਨਰਲ ਐਕਟ 1957 ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਫੰਕਸ਼ਨਲ ਮੈਨੇਜਰ ਜ਼ਿਲ•ਾ ਉਦਯੋਗ ਕੇਂਦਰ ਫਿਰੋਜ਼ਪੁਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਪਿੰਡ ਖੋਸਾ ਦਲ ਸਿੰਘ ਵਿਖੇ ਗੁਰਦੀਪ ਸਿੰਘ ਪੁੱਤਰ ਪਿੱਪਲ ਸਿੰਘ ਵਾਸੀ ਵਿਰਕਾਂ ਵਾਲੀ ਥਾਣਾ ਮੱਲਾਂਵਾਲਾ ਕੋਲੋਂ ਇਕ ਟਰੈਕਟਰ ਸੋਨਾਲਿਕਾ ਡੀ. ਆਈ. 60 ਆਰ. ਐਕਸ ਰੰਗ ਨੀਲਾ ਬਿਨ•ਾਂ ਨੰਬਰ ਸਮੇਤ ਟਰਾਲੀ ਰੇਤਾ ਨਾਲ ਭਰੀ ਹੋਈ ਬਰਾਮਦ ਕੀਤੀ ਹੈ। ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਮੱਲਾਂਵਾਲਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਜਾਂਚਕਰਤਾ ਏ. ਐਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Back to top button