Ferozepur News

ਰੇਤਾ ਦੀ ਭਰੀ ਹੋਈ ਟਰੈਕਟਰ ਟਰਾਲੀ ਬਰਾਮਦ, ਇਕ ਖਿਲਾਫ ਮਾਮਲਾ ਦਰਜ

trolleyਫਿਰੋਜ਼ਪੁਰ 12 ਮਾਰਚ (ਏ. ਸੀ. ਚਾਵਲਾ) : ਥਾਣਾ ਮਮਦੋਟ ਦੀ ਪੁਲਸ ਨੇ ਗਸ਼ਤ ਸਮੇਤ ਇਕ ਰੇਤਾ ਨਾਲ ਭਰੀ ਹੋਈ ਟਰੈਕਟਰ ਟਰਾਲੀ ਬਰਾਮਦ ਕਰਕੇ ਇਕ ਵਿਅਕਤੀ ਖਿਲਾਫ 379 ਆਈ. ਪੀ. ਸੀ. 21 (3) ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਘੋੜਾ ਚੱਕ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੇ ਰੇਤਾ ਨਾਲ ਭਰੀ ਹੋਈ ਇਕ ਟਰੈਕਟਰ ਟਰਾਲੀ ਬਰਾਮਦ ਕੀਤੀ। ਪੁਲਸ ਨੇ ਦੱਸਿਆ ਕਿ ਭਰੀ ਹੋਈ ਟਰੈਕਟਰ ਟਰਾਲੀ ਚਾਲਕ ਦੀ ਪਛਾਣ ਚਿਮਨ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਲਖਮੀਰ ਕੇ ਉਤਾੜ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Related Articles

Back to top button