ਰੋਜ਼ਗਾਰ ਕੈਂਪ ਦੌਰਾਨ 67 ਪ੍ਰਾਰਥੀਆਂ ਨੂੰ ਕੀਤਾ ਸ਼ਾਰਟਲਿਸਟ
ਪ੍ਰਾਰਥੀਆਂ ਨੂੰ ਸਰਕਾਰ ਦੇ ਆਨਲਾਈਨ ਪੋਰਟਲ ਬਾਰੇ ਦਿੱਤੀ ਗਈ ਜਾਣਕਾਰੀ
ਰੋਜ਼ਗਾਰ ਕੈਂਪ ਦੌਰਾਨ 67 ਪ੍ਰਾਰਥੀਆਂ ਨੂੰ ਕੀਤਾ ਸ਼ਾਰਟਲਿਸਟ
ਪ੍ਰਾਰਥੀਆਂ ਨੂੰ ਸਰਕਾਰ ਦੇ ਆਨਲਾਈਨ ਪੋਰਟਲ ਬਾਰੇ ਦਿੱਤੀ ਗਈ ਜਾਣਕਾਰੀ
ਫਿਰੋਜ਼ਪੁਰ, 9 ਅਗਸਤ 202: ਮਾਡਲ ਕੈਰੀਅਰ ਸੈਂਟਰ/ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੋਜਗਾਰ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਵਿੱਚ 67 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।
ਇਸ ਰੋਜ਼ਗਾਰ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਨੇ ਦੱਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਸਵਿਫਟ ਸਕਿਉਰਟੀ ਕੰਪਨੀ ਵੱਲੋਂ ਭਾਗ ਲਿਆ ਗਿਆ ਹੈ। ਇਸ ਕੈਂਪ ਵਿੱਚ 156 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ, ਜਿਸ ਵਿੱਚੋ ਕੰਪਨੀ ਵੱਲੋਂ 67 ਪ੍ਰਾਰਥੀਆਂ ਨੂੰ ਸ਼ਾਰਟਲਿਸ਼ਟ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਨੂੰ ਆਪਣੀ ਵਿੱਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਵੈ-ਰੋਜ਼ਗਾਰ ਦੀਆਂ ਵੱਖ-ਵੱਖ ਸਕੀਮਾਂ, ਸਕਿੱਲ ਕੋਰਸਾਂ ਅਤੇ ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।