ਰੋਜ਼ਗਾਰ ਮੇਲੇ ਦੌਰਾਨ 96 ਪ੍ਰਾਰਥੀਆਂ ਨੇ ਲਿਆ ਹਿੱਸਾ, ਵੱਖ ਵੱਖ ਕੰਪਨੀਆਂ ਵੱਲੋਂ 77 ਯੋਗ ਉਮੀਦਵਾਰਾਂ ਦੀ ਨੋਕਰੀ ਲਈ ਕੀਤੀ ਗਈ ਚੋਣ
ਫਿਰੋਜ਼ਪੁਰ 27 ਨਵੰਬਰ ( ) ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ^ਘਰ ਰੁਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਾਊਨ ਰੋਜ਼ਗਾਰ ਉਤੱਪਤੀ, ਹੁਨਰ ਵਿਕਾਸ ਅਤੇ ਸਿਖਲਾਈ ਤਹਿਸੀਲ ਜੀਰਾ, ਜ਼ਿਲ੍ਹਾ ਫਿਰੋਜ਼ਪੁਰ Fਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਰੋਜਗਾਰ ਮੇਲੇ ਵਿੱਚ 96 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ ਰੋਜ਼ਗਾਰ ਮੇਲੇ ਵਿੱਚ ਹਾਜ਼ਰ ਹੋਈ ਕੰਪਨੀ ਅਜਾਈਲ ਹਰਬਲ ਵਲੋਂ ਇੰਟਰਵਿਊ ਦੀ ਪ੍ਰਕਿਰਿਆ ਰਾਹੀਂ ਮੌਕੇ ਤੇ ਹੀ 77 ਪ੍ਰਾਰਥੀਆਂ ਦੀ ਚੌਣ ਕੀਤੀ ਗਈ।
ਇਸ ਮੌਕੇ ਅਸ਼ੋਕ ਜਿੰਦਲ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਿਰੋਜਪੁਰ ਵੱਲੋਂ ਮੌਕੇ ਤੇ ਹਾਜ਼ਰ ਹੋਏ ਪ੍ਰਾਰਥੀਆਂ ਨਾਲ ਗਲਬਾਤ ਕਰਦੇ ਹੋਏ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵੱਧਣ ਲਈ ਪੇ੍ਰਿਤ ਕੀਤਾ ਗਿਆ। ਉਨ੍ਹਾਂ ਨੋਜਵਾਨਾਂ ਨੂੰ ਵੱਧ ਤੋਂ ਵੱਧ ਇਸ ਰੋਜ਼ਗਾਰ ਮੇਲਿਆਂ ਵਿਚ ਹਿੱਸਾ ਲੈ ਕੇ ਇਸ ਰੋਜ਼ਗਾਰ ਮੇਲਿਆਂ ਦਾ ਲਾਭ ਲੈਣ ਲਈ ਜਾਗਰੂਕ ਵੀ ਕੀਤਾ।
ਇਸ ਮੌਕੇ ਸ. ਗੁਰਜੰਟ ਸਿੰਘ ਪਲੇਸਮੈਂਟ ਅਫਸਰ ਫਿਰੋਜਪੁਰ ਵੱਲੋਂ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਸਵੈ^ ਰੋਜ਼ਗਾਰ ਦੀ ਵੱਖ^ਵੱਖ ਸਕੀਮਾਂ ਨਾਲ ਜਾਣੂ ਕਰਵਾਉਂਦਿਆਂ ਜਿਲ੍ਹਾ ਬਿਊਰੋ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।