Ferozepur News

ਰੰਜ਼ਿਸ਼ ਨੂੰ ਲੈ ਕੇ ਵਿਅਕਤੀ ਦੀ ਕੁੱਟਮਾਰ, ਦੋ ਖਿਲਾਫ ਮਾਮਲਾ ਦਰਜ

kutmaarਫਿਰੋਜ਼ਪੁਰ 25 ਮਾਰਚ (ਏ.ਸੀ.ਚਾਵਲਾ) ਫਿਰੋਜ਼ਪੁਰ ਦੇ ਪਿੰਡ ਸੁੰਦਰ ਵਾਲੇ ਝੁੱਗੇ ਵਿਖੇ ਰੰਜ਼ਿਸ਼ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀਂ ਕਰਨ ਦੇ ਦੋਸ਼ ਵਿਚ ਥਾਣਾ ਮਮਦੋਟ ਦੀ ਪੁਲਸ ਨੇ ਦੋ ਵਿਅਕਤੀਆਂ ਖਿਲਾਫ 324, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਪਵਨ ਕੁਮਾਰ ਨੇ ਦੱਸਿਆ ਕਿ ਪਿੰਡ ਸੁੰਦਰ ਵਾਲੇ ਝੁੱਗੇ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਪੁੱਤਰ ਬਲੱਣ ਸਿੰਘ ਨੇ ਦੱਸਿਆ ਕਿ ਉਸ ਦੀ ਚੱਕੀ ਤੋਂ ਕੁਝ ਸਮਾਂ ਪਹਿਲਾ ਹੰਸਾ ਸਿੰਘ ਨੇ ਚੋਰੀ ਕੀਤੀ ਸੀ। ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਵਲੋਂ ਹੰਸਾ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ। ਸ਼ਿਕਾਇਤਕਰਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ 21 ਮਾਰਚ 2015 ਨੂੰ ਇਸੇ ਰੰਜ਼ਿਸ਼ ਕਰਕੇ ਹੰਸਾ ਸਿੰਘ ਪੁੱਤਰ ਫੌਜ਼ਾ ਸਿੰਘ ਅਤੇ ਪ੍ਰੇਮਾ ਸਿੰਘ ਪੁੱਤਰ ਹੰਸਾ ਸਿੰਘ ਨੇ ਹਮਸਲਾਹ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤੇ ਦੋਵਾਂ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Back to top button