ਲੁਧਿਆਣਾ 'ਚ ਅਧਿਆਪਕਾਂ ਉੱਤੇ ਬੇਰਹਿਮੀ ਨਾਲ ਕੀਤੇ ਲਾਠੀਚਾਰਜ ਦੀ ਨਿਖੇਧੀ – Sukhpal Singh Nannu, President Punjab BJP Kissan Morcha
ਅੱਜ ਲੁਧਿਆਣਾ ਵਿਚ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਉੱਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਉਹਨਾਂ ਕਿਹਾ ਕਿ ਇਹ ਅਧਿਆਪਕ ਇਸ ਲਈ ਰੋਸ ਪ੍ਰਦਰਸ਼ਨ ਕਰ ਰਹੇ ਸਨ, ਕਿਉਂਕਿ ਕਾਂਗਰਸ ਪਾਰਟੀ ਆਪਣੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਕਿ ਸਰਕਾਰ ਬਣਨ ਉੱਤੇ ਠੇਕੇ ਉੱਤੇ ਰੱਖੇ 15 ਹਜ਼ਾਰ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ, ਤੋਂ ਮੁਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਵਾਅਦਾ ਪੂਰਾ ਕਰਨ ਦੀ ਥਾਂ ਸਰਕਾਰ ਇੱਕ ਅਣਮਨੁੱਖੀ ਨੀਤੀ ਲੈ ਕੇ ਆ ਗਈ ਹੈ, ਜਿਹੜੀ ਅਧਿਆਪਕਾਂ ਉੱਤੇ ਇਹ ਸ਼ਰਤ ਲਗਾਉਂਦੀ ਹੈ ਕਿ ਜੇਕਰ ਉਹ ਪੱਕੇ ਹੋਣਾ ਚਾਹੁੰਦੇ ਹਨ ਤਾਂ ਅਗਲੇ ਤਿੰਨ ਸਾਲ ਲਈ ਮਹਿਜ਼ 10,300 ਰੁਪਏ ਪ੍ਰਤੀ ਮਹੀਨਾ ਦੀ ਤਨਖਾਹ ਉੱਤੇ ਸੇਵਾਵਾਂ ਨਿਭਾਉਣ। ਜਦਕਿ ਮੌਜੂਦਾ ਸਮੇਂ ਇਹ ਅਧਿਆਪਕ 30 ਹਜ਼ਾਰ ਰੁਪਏ ਤੋਂ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਵਿਚਕਾਰ ਤਨਖਾਹਾਂ ਲੈ ਰਹੇ ਹਨ।
ਉਹਨਾਂ ਕਿਹਾ ਕਿ 5,187 ਪੇਂਡੂ ਸਹਿਯੋਗੀ ਅਧਿਆਪਕਾਂ ਦਾ ਕੇਸ ਇਸ ਤੋਂ ਵੀ ਮਾੜਾ ਹੈ। ਉਹਨਾਂ ਕਿਹਾ ਕਿ ਇਹ ਅਧਿਆਪਕ ਪਿਛਲੇ ਤਿੰਨ ਸਾਲ ਤੋਂ ਤਰ੍ਹਾਂ ਤਰ੍ਹਾਂ ਦੀਆਂ ਔਖਿਆਈਆਂ ਸਹਿੰਦੇ ਹੋਏ ਪੇਂਡੂ ਇਲਾਕਿਆਂ ਵਿਚ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਉੱਤੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਉਹਨਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵੇਲਾ ਆਇਆ ਤਾਂ ਸਰਕਾਰ ਉਹਨਾਂ ਨੂੰ ਪੱਕੇ ਕਰਮਚਾਰੀ ਵਜੋਂ ਭਰਤੀ ਕਰਨ ਦੇ ਵਾਅਦੇ ਤੋਂ ਮੁਕਰ ਰਹੀ ਹੈ।
ਸਾਰੇ ਠੇਕਾ ਆਧਾਰਿਤ ਅਧਿਆਪਕਾਂ ਨੂੰ ਤੁਰੰਤ ਪੱਕੇ ਕੀਤੇ ਜਾਣ ਦੀ ਮੰਗ ਕਰਦਿਆਂ ਉਹਨਾਂ ਕਿਹਾ ਕਿ ਇਹ ਬਹੁਤ ਹੀ ਚਿੰਤਾ ਦੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਪੀੜਤ ਅਧਿਆਪਕਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ, ਸਰਕਾਰ ਜਿਹਨਾਂ ਨੂੰ ਤਨਖਾਹਾਂ ਵਿਚ ਤਿੰਨ ਚੌਥਾਈ ਕਟੌਤੀ ਸਵੀਕਾਰ ਕਰਨ ਲਈ ਮਜ਼ਬੂਰ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਮੁੱਦੇ ਉੱਤੇ ਕਿਸਾਨ ਮੋਰਚਾ ਪੰਜਾਬ ਬੀ ਜੇ ਪੀ ਅਧਿਆਪਕਾਂ ਦੇ ਨਾਲ ਖੜਿਆ ਹੈ ਅਤੇ ਪਾਰਟੀ ਵੱਲੋਂ ਚੱਲ ਰਹੇ ਵਿਧਾਨ ਸਭਾ ਬਜਟ ਸੈਸ਼ਨ ਵਿਚ 15 ਹਜ਼ਾਰ ਅਧਿਆਪਕਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਜਾਵੇਗੀ।
sukhpal singh nanu president ਪੰਜਾਬ ਕਿਸਾਨ ਮੋਰਚਾ Bjp