Ferozepur News

ਲੋਹੜੀ ਤਿਓਹਾਰ ਮੌਕੇ ਕਾਲੇ ਬਿੱਲੇ ਲਗਾ ਕੇ ਸਰਵ ਸਿੱਖਿਆ ਅਭਿਆਨ/ਰਮਸਅ ਦਫਤਰੀ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਗਟ

ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ):  "ਹੁੱਕਾ ਬੀ ਹੁੱਕਾ, ਸਾਡਾ ਮੁੱਖ ਮੰਤਰੀ ਭੁੱਖਾ" ਇਹ ਟੱਪਾ ਪੰਜਾਬ ਦੇ ਮਜੂਦਾ ਮੁੱਖ ਮੰਤਰੀ ਤੇ ਪੂਰੀ ਤਰ੍ਹਾਂ ਢੁੱਕਦਾ ਹੈ। ਕਿਉਂਕਿ ਪੰਜਾਬ ਸਰਕਾਰ ਨੇ ਨਾਂ ਤਾਂ ਕੀਤੇ ਵਾਅਦੇ ਅਨੁਸਾਰ ਠੇਕੇ ਤੇ ਕੰਮ ਕਰਦੇ ਸਰਵ ਸਿੱਖਿਆ ਅਭਿਆਨ/ਰਮਸਅ ਦਫਤਰੀ ਕਰਮਚਾਰੀਆਂ ਨੂੰ ਰੈਗੁਲਰ ਕੀਤਾ ਹੈ ਤੇ ਨਾ ਹੀ 4 ਮਹੀਨੇ ਤੋਂ ਇਹਨਾ ਕਰਮਚਾਰੀਆਂ ਨੂੰ ਤਨਖਾਹ ਨਸੀਬ ਹੋਈ ਹੈ।
ਸਰਵ ਸਿੱਖਿਆ ਅਭਿਆਨ/ਰਮਸਅ ਦਫਤਰੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਰੁਪਮ ਕੋਹਲੀ ਨੇ ਦੱਸਿਆ ਕੀ ਸੂਬੇ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ 27000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕੀਤਾ ਨੋਟੀਫਿਕੇਸ਼ਨ ਸਿਰਫ਼ ਕਾਗਜ਼ਾ ਤੱਕ ਹੀ ਸੀਮਿਤ ਹੋ ਕੇ ਰਹਿ ਗਿਆ ਹੈ ਕਿੳਂੁਕਿ ਸਰਕਾਰ ਵੱਲੋਂ ਐਕਟ ਜ਼ਾਰੀ ਕਰਨ ਦੇ ਬਾਵਜੂਦ ਵੀ ਵਿਭਾਗਾਂ ਵੱਲੋਂ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ 27000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਬਿੱਲ ਪਾਸ ਕੀਤਾ ਵਿਆ ਸੀ ਜਿਸ ਨੂੰ ਕਿ ਪੰਜਾਬ ਰਾਜਪਾਲ ਵੱਲੋਂ ਪ੍ਰਵਾਨ ਕਰਨ ਤੋਂ ਬਾਅਦ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੋਟੀਫਿਕੇਸ਼ਨ ਜ਼ਾਰੀ ਹੋਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਨਾ ਕਰਕੇ ਮੁਲਾਜ਼ਮਾਂ ਨੂੰ ਰੈਗੂਲਰ ਦੇ ਆਰਡਰ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸੱਚੇ ਮਨੋ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਐਕਟ ਪਾਸ ਕੀਤਾ ਹੈ ਤਾਂ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਹੁਣ ਤੱਕ ਰੈਗੂਲਰ ਦੇ ਆਰਡਰ ਜ਼ਾਰੀ ਕਰ ਦਿੱਤੇ ਜਾਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਸਰਕਾਰ ਦੀ ਮੰਨਸ਼ਾ ਤੇ ਸਵਾਲੀਆ ਨਿਸ਼ਾਨ ਹੈ।
ਉਨ੍ਹਾ ਦੱਸਿਆ ਕਿ ਵਿਕਾਸ ਤੇ ਅੱਛੇ ਦਿਨਾਂ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਕਰਮਚਾਰੀਆਂ ਨੂੰ ਦੀਵਾਲੀ ਤੋਂ ਬਾਅਦ ਹੁਣ ਲੋਹੜੀ ਤੇ ਵੀ ਤਨਖਾਹ ਨਸੀਬ ਨਹੀਂ ਹੋਈ। ਇਸ ਤੋਂ ਮਾੜੀ ਸਰਕਾਰ ਕੋਈ ਨਹੀਂ ਹੋਵੇਗੀ ਜਿਸ ਦੇ ਰਾਜ ਵਿਚ ਮੁਲਾਜ਼ਮ ਨੂੰ ਦੀਵਾਲੀ ਤੇ ਲੋਹੜੀ ਵਰਗੇ ਮੇਨ ਤਿਓਹਾਰਾ ਤੇ ਕਰਜਾ ਲੈ ਕੇ ਗੁਜਾਰਾ ਕਰਨਾ ਪੈ ਰਿਹਾ ਹੈ ਦੂਜੇ ਪਾਸੇ ਅਕਾਲੀ-ਭਾਜਪਾ ਸਰਕਾਰ ਰੋਜ ਵਿਕਾਸ ਦੇ ਦਾਅਵੇ ਕਰ ਰਹੀ ਹੈ।
ਅਕਾਲੀ-ਭਾਜਪਾ ਸਰਕਾਰ ਦੇ ਇਸ ਮੁਲਾਜਮ ਮਾਰੂ ਚਹਿਰੇ ਨੂੰ ਬੇਨਕਾਬ ਕਰਨ ਲਈ ਘਰ-ਘਰ ਜਾ ਕੇ ਸਰਕਾਰ ਦੀ ਪੋਲ ਖੋਲੀ ਜਾਵੇਗੀ। ਕਰਮਚਾਰੀਆਂ ਨੇ ਕਾਲੇ ਬਿਲੇ ਲਗਾਕੇ ਦਫ਼ਤਰਾਂ ਵਿਚ ਕੰਮ ਕਰਕੇ ਲੋਹੜੀ ਦਾ ਤਿਓਹਾਰ ਮਨਾਇਆ ਅਤੇ ਰੋਸ ਪ੍ਰਗਟ ਕੀਤਾ।

Related Articles

Back to top button