Ferozepur News

ਲੋਹੜੀ ਮੌਕੇ ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਜਿਲੇ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਦਾ ਸਨਮਾਨ

ਲੋਹੜੀ ਮੌਕੇ ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਜਿਲੇ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਦਾ ਸਨਮਾਨ

ਲੋਹੜੀ ਮੌਕੇ ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਜਿਲੇ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਦਾ ਸਨਮਾਨ

ਫਿਰੋਜ਼ਪੁਰ 14 ਜਨਵਰੀ, 2023:  ਸਥਾਨਕ ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਲੋਹੜੀ ਦੇ ਤਿਉਹਾਰ ਮੌਕੇ ਫਿਰੋਜ਼ਪੁਰ ਦਾ ਨਾਮ ਰੌਸ਼ਨ ਕਰਨ ਵਾਲੀਆਂ ਧੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੈਸ ਕਲੱਬ ਫਿਰੋਜ਼ਪੁਰ ਚ ਰੱਖੇ ਸਾਦੇ ਜਿਹੇ ਸਨਮਾਨ ਸਮਾਰੋਹ ਦੌਰਾਨ ਪ੍ਰਧਾਨ ਮਲਕੀਅਤ ਸਿੰਘ, ਚੇਅਰਮੈਨ ਸੰਨੀ ਚੋਪੜਾ, ਸਕੱਤਰ ਹਰੀਸ਼ ਮੋਂਗਾ ਤੇ ਸਮੂਹ ਮੈਂਬਰਾਂ ਵਲੋਂ ਅੰਡਰ 19 ਸਟੇਟ ਕਬੱਡੀ (ਲੜਕੀਆਂ) ਚ ਗੋਲਡ ਮੈਡਲ ਜਿੱਤਣ ਵਾਲੀਆਂ ਖਿਡਾਰਨਾ ਲਖਵਿੰਦਰ, ਅੰਜੂ, ਪੂਜਾ ਅਤੇ ਗਗਨ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕੋਚ ਅਵਤਾਰ ਕੌਰ ਵਲੋਂ ਖਿਡਾਰਨਾ ਦੇ ਸਨਮਾਨ ਦੇ ਰੂਪ ਚ ਕੀਤੀ ਗਈ ਹੌਸਲਾ ਅਫਜ਼ਾਈ ਲਈ ਅਮੂਹ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਪ੍ਰੈਸ ਕਲੱਬ ਫਿਰੋਜ਼ਪੁਰ ਵਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਭਵਿਖ ਵਿੱਚ ਵੀ ਇਹਨਾਂ ਬੱਚੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button