ਲੜਕੀਆਂ ਦੇ ਲਿੰਗ ਅਨੁਪਾਤ 'ਚ ਹੋਇਆ ਵਾਧਾ
ਫਿਰੋਜ਼ਪੁਰ 21.1.2019: ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਦੀ ਸ਼ੁਰੂਆਤ ਲੜਕੀਆਂ ਦੇ ਘੱਟਦੇ ਲਿੰਗ ਅਨੁਪਾਤ ਨੂੰ ਪੂਰਾ ਕਰਨ ਲਈ ਕੀਤੀ ਗਈ। ਇਹ ਅਭਿਆਨ ਦੇ ਘੱਟ ਗਿਣਤੀ ਵਾਲੇ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ, ਜਿਸ ਵਿੱਚ ਫਿਰੋਜ਼ਪੁਰ ਦਾ ਨਾਮ ਸ਼ਾਮਿਲ ਕੀਤਾ ਗਿਆ। ਡਿਪਟੀ ਕਮਿਸ਼ਨਰ ਫਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫਿਰੋਜ਼ਪੁਰ ਰਤਨਦੀਪ ਸੰਧੂ ਦੀ ਕਾਰਗੁਜ਼ਾਰੀ ਹੇਠ ਟੀਮ ਵੱਲੋਂ ਪਿੰਡ-ਪਿੰਡ ਤੇ ਘਰ-ਘਰ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਸੰਦੇਸ਼ ਪਹੁੰਚਾਇਆ ਗਿਆ। ਆਮ ਲੋਕਾਂ ਨੂੰ ਧੀਆਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਅਭਿਆਨ ਰਾਹੀਂ ਜਿਵੇਂ ਕਿ ਟ੍ਰੇਨਿੰਗ, ਨੁੱਕੜ ਨਾਟਕ, ਵਾਲ ਪੇਂਟਿੰਗਾਂ, ਮੈਜਿਕ ਸ਼ੋਅ, ਡੋਰ ਟੂ ਡੋਰ ਜਾਗਰੂਕਤਾ ਪ੍ਰੋਗਰਾਮ ਕਰਕੇ ਲੋਕਾਂ ਨੂੰ ਧੀਆਂ ਪ੍ਰਤੀ ਜਾਗਰੂਕਤਾ ਕੀਤਾ ਗਿਆ ਅਤੇ ਸੁਨੇਹਾ ਪਹੁੰਚਾਇਆ ਗਿਆ ਕਿ ਧੀਆਂ ਵੀ ਕਿਸੇ ਨਾਲੋਂ ਘੱਟ ਨਹੀਂ ਹਨ। ਲਗਾਤਾਰ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ਪ੍ਰੋਗਰਾਮਾਂ ਰਾਹੀ 2015 ਤੋਂ ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਵਾਧਾ ਹੋ ਰਿਹਾ ਹੈ। 2015 ਵਿੱਚ 874, 2016 ਵਿੱਚ 870, 2017 ਵਿੱਚ 908 ਅਤੇ 2018 ਵਿੱਚ 916 ਇਸ ਦੇ ਤਹਿਤ ਲਗਾਤਾਰ ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਹੋਇਆ ਚੰਗੀ ਕਾਰਗੁਜ਼ਾਰੀ ਕਰਕੇ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਕਰਕੇ ਅਤੇ ਕੁੜੀਆਂ ਦੇ ਲਿੰਗ ਅਨੁਪਾਤ ਵਿੱਚ ਸ਼ਾਨਦਾਰ ਵਾਧਾ ਕਰਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੂੰ ਅੱਜ ਸਟੇਟ ਪੱਧਰ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਉੱਚ ਅਧਿਕਾਰੀਆਂ ਨੂੰ ਵਿਸ਼ਵਾਸ ਦੁਆਇਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨੂੰ ਹੋਰ ਤੇਜ਼ ਕਰਨ ਵਿੱਚ ਯਤਨ ਕੀਤੇ ਜਾਣਗੇ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।