Ferozepur News

ਲੜਾਈ ਝਗੜੇ ਵਿਚ ਇਕ ਜ਼ਖਮੀਂ

ਫਿਰੋਜਪੁਰ 21 ਫਰਵਰੀ (ਏ. ਸੀ. ਚਾਵਲਾ) ਫਿਰੋਜ਼ਪੁਰ ਦੇ ਪਿੰਡ ਨਿਜ਼ਾਮਦੀਨ ਵਾਲਾ ਵਿਖੇ ਹੋਏ ਲੜਾਈ ਝਗੜੇ ਵਿਚ ਇਕ ਵਿਅਕਤੀ ਨੂੰ ਜ਼ਖਮੀਂ ਕਰਨ ਦੇ ਦੋਸ਼ ਵਿਚ ਥਾਣਾ ਮੱਖੂ ਦੀ ਪੁਲਸ ਨੇ 4 ਵਿਅਕਤੀਆਂ ਖਿਲਾਫ 323, 324, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਨਿਜ਼ਾਮਦੀਨ ਦੇ ਰਹਿਣ ਵਾਲੇ ਜੁਗਰਾਜ ਸਿੰਘ ਪੁੱਤਰ ਗੱਜਣ ਸਿੰਘ ਨੇ ਦੱਸਿਆ ਕਿ ਪਿੰਡ ਵਿਚ ਲੱਗਦੇ ਪੀਰ ਦੀ ਜਗ•ਾ ਤੇ ਉਸ ਦੀ ਇਸੇ ਹੀ ਪਿੰਡ ਦੇ ਰਹਿਣ ਵਾਲੇ ਜਤਿੰਦਰ ਸਿੰਘ ਪੁੱਤਰ ਕਾਬਲ ਸਿੰਘ, ਨਛੱਤਰ ਸਿੰਘ, ਬੱਗਾ ਸਿੰਘ ਪੁੱਤਰਾਨ ਸ਼ਹੀਦਾ, ਰਾਜੂ ਪੁੱਤਰ ਦਿਲਬਾਗ ਸਿੰਘ ਨਾਲ ਝਗੜਾ ਹੋ ਗਿਆ ਸੀ। ਜੁਗਰਾਜ ਸਿੰਘ ਨੇ ਦੱਸਿਆ ਕਿ ਇਸੇ ਰੰਜ਼ਿਸ਼ ਨੂੰ ਲੈ ਕੇ ਉਕਤ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਮਾਮਲੇ ਦੀ ਕਾਰਵਾਈ ਕਰ ਰਹੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Back to top button