ਵਕੀਲਾਂ ਵਲੋਂ 44 ਪਿੰਡਾਂ ਨੂੰ ਹਲਕੇ 'ਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਹੜ•ਤਾਲ ਜਾਰੀ
ਵਕੀਲਾਂ ਵਲੋਂ 44 ਪਿੰਡਾਂ ਨੂੰ ਹਲਕੇ 'ਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਹੜ•ਤਾਲ ਜਾਰੀ
– ਡਿਪਟੀ ਕਮਿਸ਼ਨਰ ਦਫ਼ਤਰ ਫਿਰੋਜ਼ਪੁਰ ਵਿਖੇ ਦਿੱਤਾ ਜਾਵੇਗਾ ਜ਼ਿਲ•ਾ ਪੱਧਰੀ ਧਰਨਾ : ਬਾਵਾ
ਗੁਰੂਹਰਸਹਾਏ, 6 ਮਈ (ਪਰਮਪਾਲ ਗੁਲਾਟੀ)- ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲਾਂ ਵਲੋਂ ਹਲਕੇ ਦੇ 44 ਪਿੰਡਾਂ ਨੂੰ ਵਾਪਸ ਹਲਕਾ ਗੁਰੂਹਰਸਹਾਏ 'ਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਪ੍ਰਧਾਨ ਐਡਵੋਕੇਟ ਇਕਬਾਲ ਦਾਸ ਬਾਵਾ ਦੀ ਅਗਵਾਈ ਹੇਠ ਮੁਕੰਮਲ ਹੜ•ਤਾਲ ਕੀਤੀ ਗਈ। ਜਿਸ ਵਿਚ ਸਮੂਹ ਵਕੀਲਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਪ੍ਰਧਾਨ ਇਕਬਾਲ ਦਾਸ ਬਾਵਾ ਨੇ ਕਿਹਾ ਕਿ ਕਾਨੂੰਗੋ ਹਲਕਾ ਮਾਹਮੂਜੋਈਆ ਦੇ 44 ਪਿੰਡ ਜੋ ਕਿ ਗਲਤ ਤਰੀਕੇ ਨਾਲ ਜਲਾਲਾਬਾਦ ਨਾਲ ਜੋੜੇ ਗਏ ਹਨ, ਨੂੰ ਵਾਪਸ ਗੁਰੂਹਰਸਹਾਏ ਹਲਕੇ ਨਾਲ ਜੋੜਿਆ ਜਾਵੇ। ਉਨ•ਾਂ ਕਿਹਾ ਕਿ ਇਹ 44 ਪਿੰਡ ਦੁਚਿੱਤੀ 'ਚ ਹੋਣ ਕਰਕੇ ਡਿਵੈਲਪਮੈਂਟ ਪਾਸੋਂ ਪੱਛੜ ਚੁੱਕੇ ਹਨ ਅਤੇ ਪਿੰਡਾਂ ਦੇ ਵਿਕਾਸ ਦੇ ਕੰਮ ਰੁਕੇ ਪਏ ਹਨ। ਉਹਨਾਂ ਕਿਹਾ ਕਿ ਇਹਨਾਂ ਪਿੰਡਾਂ ਦੀ ਪੰਚਾਇਤਾਂ ਵਲੋਂ ਵੀ ਮਤੇ ਪਾ ਕੇ ਪਿੰਡਾਂ ਨੂੰ ਗੁਰੂਹਰਸਹਾਏ ਹਲਕੇ ਵਿਚ ਸ਼ਾਮਲ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਧਾਨ ਬਾਵਾ ਨੇ ਕਿਹਾ ਕਿ ਕਾਨੂੰਗੋ ਹਲਕਾ ਮਾਹੂਮਜੋਈਆ ਅਧੀਨ ਪੈਂਦੇ ਇਹਨਾਂ 44 ਪਿੰਡਾਂ ਨੂੰ ਗੁਰੂਹਰਸਹਾਏ ਨਾਲ ਵਾਪਸ ਜੋੜਿਆ ਜਾਵੇ ਅਤੇ ਜਦ ਤੱਕ ਇਹ 44 ਪਿੰਡ ਗੁਰੂਹਰਸਹਾਏ ਨਾਲ ਵਾਪਸ ਨਹੀਂ ਜੋੜੇ ਜਾਂਦੇ ਤਦ ਤੱਕ ਉਨ•ਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਸਮੂਹ ਵਕੀਲਾਂ ਵਲੋਂ ਰੋਜ਼ਾਨਾ ਲਗਾਤਾਰ ਇਸੇ ਤਰ•ਾਂ ਹੀ ਹੜ•ਤਾਲ ਜਾਰੀ ਰਹੇਗੀ। ਉਨ•ਾਂ ਕਿਹਾ ਕਿ ਜਲਦੀ ਹੀ ਇਕ ਜ਼ਿਲ•ਾ ਪੱਧਰੀ ਧਰਨਾ ਸਮੂਹ ਵਕੀਲਾਂ ਵਲੋਂ ਪ੍ਰੋਗਰਾਮ ਉਲੀਕ ਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਫ਼ਤਰ ਵਿਖੇ ਦਿੱਤਾ ਜਾਵੇਗਾ।
ਉਨ•ਾਂ ਦੱਸਿਆ ਕਿ ਇਹ 44 ਪਿੰਡ ਥਾਣਾ ਗੁਰੂਹਰਸਹਾਏ ਅਧੀਨ ਆਉਂਦੇ ਹਨ ਅਤੇ ਇਸ ਤੋਂ ਇਲਾਵਾ ਪੰਚਾਇਤ ਵਿਭਾਗ, ਐਮ.ਐਲ.ਏ ਹਲਕਾ, ਵਾਟਰ ਅਤੇ ਸੈਨੀਟੇਸ਼ਨ, ਹਸਪਤਾਲ, ਪਬਲਿਕ ਹੈਲਥ ਆਦਿ ਵਿਭਾਗ ਵੀ ਗੁਰੂਹਰਸਹਾਏ ਨਾਲ ਹੀ ਸੰਬੰਧਿਤ ਹਨ ਅਤੇ ਇਹਨਾਂ ਵਿਭਾਗਾਂ ਨਾਲ ਸਬੰਧਿਤ ਕੰਮਕਾਜ ਲਈ ਇਹਨਾਂ 44 ਪਿੰਡਾਂ ਦੇ ਵਸਨੀਕਾਂ ਨੂੰ ਗੁਰੂਹਰਸਹਾਏ ਹੀ ਆਉਣਾ ਪੈਂਦਾ ਹੈ, ਜਦ ਕਿ ਸਿਰਫ਼ ਸਿਵਲ ਅਤੇ ਰੈਵੀਨਿਉ ਕੰਮਕਾਜ ਲਈ ਹੀ ਜਲਾਲਾਬਾਦ ਨਾਲ ਜੋੜਿਆ ਗਿਆ ਹੈ। ਇਸ ਮੌਕੇ 'ਤੇ ਪ੍ਰਧਾਨ ਇਕਬਾਲ ਦਾਸ ਬਾਵਾ, ਨਵਦੀਪ ਸਿੰਘ ਅਹੂਜਾ ਸੈਕਟਰੀ, ਸੁਖਚੈਨ ਸਿੰਘ ਸੋਢੀ, ਸੁਨੀਲ ਮੰਡੀਵਾਲ, ਜਤਿੰਦਰ ਪੁੱਗਲ, ਰਜਿੰਦਰ ਮੋਂਗਾ, ਪਰਵਿੰਦਰ ਸਿੰਘ ਸੰਧੂ, ਚਰਨਜੀਤ ਛਾਂਗਾ ਰਾਏ, ਸ਼ਵਿੰਦਰ ਸਿੰਘ ਸਿੱਧੂ, ਗੌਰਵ ਮੋਂਗਾ, ਸਚਿਨ ਸ਼ਰਮਾਂ, ਰੋਜੰਤ ਮੋਂਗਾ, ਅਸ਼ੋਕ ਕੰਬੋਜ਼, ਸੁਨੀਲ ਕੰਬੋਜ਼, ਰਵੀ ਮੋਂਗਾ ਆਦਿ ਸਮੇਤ ਸਮੂਹ ਵਕੀਲ ਹਾਜ਼ਰ ਸਨ।