ਵਧੀਕ ਡਿਪਟੀ ਕਮਿਸ਼ਨਰ ਤੇ ਐਸ.ਡੀ ਐਮ ਅਤੇ ਐਸ.ਪੀ.ਐਚ ਵੱਲੋਂ ਮੰਡੀਆਂ ਵਿਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਫਿਰੋਜ਼ਪੁਰ 23 ਅਪ੍ਰੈਲ (ਮਦਨ ਲਾਲ ਤਿਵਾੜੀ) ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਐਸ.ਡੀ.ਐਮ ਸ੍ਰੀ.ਸੰਦੀਪ ਸਿੰਘ ਗੜਾ, ਸ੍ਰ.ਲਖਬੀਰ ਸਿੰਘ ਐਸ.ਪੀ (ਐਚ) ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਖਰੀਦ ਕੇਂਦਰ ਸੂਬਾ ਕਦੀਮ ਆਦਿ ਦਾ ਦੌਰਾ ਕੀਤਾ ਗਿਆ ਅਤੇ ਖਰੀਦ, ਲਿਫਟਿੰਗ ਅਤੇ ਤੁਲਾਈ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜਿਲ•ੇ ਅੰਦਰ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 159523 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਜਿਨ•ਾਂ ਵਿਚੋਂ ਪਨਗ੍ਰੇਨ ਵੱਲੋਂ 37205 ਮੀਟਰਕ ਟਨ, ਮਾਰਕਫੈਡ ਵੱਲੋਂ 33886 ਮੀਟਰਕ ਟਨ, ਪਨਸਪ ਵੱਲੋਂ 29185 ਮੀਟਰਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 19505 ਮੀਟਰਕ ਟਨ, ਪੰਜਾਬ ਐਗਰੋ ਵੱਲੋਂ 14745 ਮੀਟਰਕ ਟਨ, ਐਫ.ਸੀ.ਆਈ. ਵੱਲੋਂ 14685 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 10312 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ•ਾਂ ਇਸ ਮੌਕੇ ਦੱਸਿਆ ਕਿ ਕਿਸਾਨਾਂ, ਆੜ•ਤੀਆਂ, ਲੇਬਰ ਅਤੇ ਟਰਾਂਸਪੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀ ਕਰਨਾ ਪਵੇਗਾ। ਇਸ ਮੌਕੇ ਉਨ•ਾਂ ਹਾਜਰ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ।