Ferozepur News

ਵਧੀਕ ਡਿਪਟੀ ਕਮਿਸ਼ਨਰ ਨੇ ਜਿਲ•ਾ ਸਿਹਤ ਸੁਸਾਇਟੀ ਦੇ ਕੰਮਾਂ ਦਾ ਜਾਇਜ਼ਾ ਲਿਆ  

amit k adcਫਿਰੋਜ਼ਪੁਰ 25 ਜੂਨ (ਏ.ਸੀ.ਚਾਵਲਾ) ਜਿਲ•ਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਸ੍ਰੀ ਅਮਿਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਿਵਲ ਸਰਜਨ ਡਾ.ਪ੍ਰਦੀਪ ਚਾਵਲਾ ਤੋ ਇਲਾਵਾ ਵਿਭਾਗ ਦੇ ਅਧਿਕਾਰੀ ਅਤੇ ਸੁਸਾਇਟੀ ਦੇ ਸਰਕਾਰੀ ਤੇ ਗੈਰ ਸਰਾਕਰੀ ਮੈਬਰਾਂ ਨੇ ਭਾਗ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਵੱਲੋਂ ਜੱਚਾ-ਬੱਚਾ ਸਿਹਤ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ, ਆਸ਼ਾ ਪ੍ਰੋਗਰਾਮ ਅਤੇ ਰਾਸ਼ਟਰੀ ਸਿਹਤ ਮਿਸ਼ਨ ਆਦਿ ਪ੍ਰੋਗਰਾਮਾਂ ਦੀ ਮਹੀਨਾ ਅਪ੍ਰੈਲ ਅਤੇ ਮਈ 2015 ਦੀ ਪ੍ਰਗਤੀ ਰੀਵਿਊ ਕੀਤੀ ਗਈ। ਉਨ•ਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਅਪਣੇ ਟੀਚੇ ਦੀ ਪ੍ਰਾਪਤੀ ਵੱਲ ਵਿਸ਼ੇਸ਼ ਧਿਆਨ ਦੇਣ। ਉਨ•ਾਂ ਵੱਲੋਂ ਗਰਭ ਦੌਰਾਨ ਹੋਈਆਂ ਮੌਤਾਂ ਦੇ ਕੇਸ ਵੀ ਰੀਵਿਊ ਕੀਤੇ ਗਏ। ਇਸ ਮੌਕੇ ਮੈਂਟਰਨਲ ਡੈਥ ਕੇਸਾਂ ਨਾਲ ਸਬੰਧਤ ਪਰਿਵਾਰਿਕ ਮੈਂਬਰ, ਸਬੰਧਤ ਏ.ਐਨ. ਅੈਮ., ਆਸ਼ਾ ਵਰਕਰਾਂ ਹਾਜ਼ਰ ਸਨ ਅਤੇ ਉਨ•ਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਕੰਮ ਕਰਦੇ ਸਟਾਫ ਨੂੰ ਹਦਾਇਤਾਂ ਜਾਰੀ ਕਰਨ ਕਿ ਉਹ ਆਪਣੇ ਆਉਦੇ ਏਰੀਏ ਵਿਚ ਗਰਭਵਤੀ ਮਾਵਾਂ ਦਾ ਜਣੇਪਾ ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਤਾਂ ਜੋ ਜੱਚਾ ਅਤੇ ਬੱਚਾ ਮੌਤ ਦਰ ਨੂੰ ਘਟਾਇਆ ਜਾ ਸਕੇ ਅਤੇ ਹਾਈ ਰਿਸਕ ਪ੍ਰੈਗਨੈਂਸੀ ਵੱਲ ਜ਼ਿਆਦਾ ਧਿਆਨ ਦਿੱਤਾ ਜਾਵੇ। ਇਸ ਮੌਕੇ ਡਾ: ਪ੍ਰਦੀਪ ਚਾਵਲਾ ਸਿਵਲ ਸਰਜਨ ਫਿਰੋਜਪੁਰ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੂੰ ਵਿਸ਼ਵਾਸ ਦਵਾਇਆ ਕਿ ਸਿਹਤ ਵਿਭਾਗ ਜਿਲ•ਾ ਫਿਰੋਜ਼ਪੁਰ ਵੱਲੋਂ ਹਰੇਕ ਪ੍ਰੋਗਰਾਮ ਲਈ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਪੂਰੇ ਕਰ ਲਏ ਜਾਣਗੇ। ਇਸ ਮੀਟਿੰਗ ਦੌਰਾਨ ਸ੍ਰੀ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਪ੍ਰੋ:ਜਸਪਾਲ ਸਿੰਘ ਗਿੱਲ ਐਸ.ਡੀ.ਐਮ ਗੁਰੂਹਰਸਹਾਏ, ਸ੍ਰ.ਜਰਨੈਲ ਸਿੰਘ ਐਸ.ਡੀ.ਐਮ ਜ਼ੀਰਾ, ਮਿਸ ਜਸਲੀਨ ਕੋਰ ਸਹਾਇਕ ਕਮਿਸ਼ਨਰ (ਜਨ:), ਡਾ:ਮੀਨਾਕਸ਼ੀ ਜਿਲ•ਾ ਪਰਿਵਾਰ ਭਲਾਈ ਅਫਸਰ, ਡਾ: ਵਨੀਤਾ ਭੁੱਲਰ ਸਹਾਇਕ ਸਿਵਲ ਸਰਜਨ, ਡਾ.ਪ੍ਰਦੀਪ ਅਗਰਵਾਲ ਸਮੇਤ ਸਮੂਹ ਸੀਨੀਅਰ ਮੈਡੀਕਲ ਅਫਸਰ, ਜਿਲ•ਾ ਪ੍ਰੋਗਰਾਮ ਮੈਨੇਜਰ ਸ੍ਰੀ ਹਰੀਸ਼ ਕਟਾਰੀਆ, ਮੈਡਮ ਸ੍ਰੀਮਤੀ ਮਨਿੰਦਰ ਕੌਰ ਜਿਲ•ਾ ਮਾਸ ਮੀਡੀਆ ਅਫਸਰ, ਸ੍ਰੀਮਤੀ ਸ਼ਮੀਨ ਅਰੋੜਾ, ਨੀਰਜ਼ ਕੌਰ ਅਤੇ ਬਗੀਚ ਸਿੰਘ ਨਾਗਪਾਲ ਹਾਜ਼ਰ ਸਨ।

Related Articles

Back to top button