ਵਧੀਕ ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਮੇਲੇ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਦਿੱਤੇ ਆਫਰ ਲੈਟਰ
ਟਾਟਾ ਸਮੂਹ ਦੇ ਕਰੋਮਾ ਸ਼ੋਅਰੂਮ ਲਈ ਪ੍ਰਾਰਥੀਆਂ ਦੀ ਹੋਈ ਚੋਣ
ਵਧੀਕ ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਮੇਲੇ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਦਿੱਤੇ ਆਫਰ ਲੈਟਰ
ਟਾਟਾ ਸਮੂਹ ਦੇ ਕਰੋਮਾ ਸ਼ੋਅਰੂਮ ਲਈ ਪ੍ਰਾਰਥੀਆਂ ਦੀ ਹੋਈ ਚੋਣ
ਫ਼ਿਰੋਜ਼ਪੁਰ, 16 ਮਈ 2023:
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਆਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਸ਼੍ਰੀ ਅਰੁਣ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਕੇ ਆਪਣੇ ਪੈਰਾਂ ਤੇ ਖੜਾ ਕਰਨ ਅਤੇ ਪ੍ਰਾਰਥੀਆਂ ਨੂੰ ਨਵੇਂ ਮੌਕੇ ਦੇ ਕੇ ਉਨ੍ਹਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਦੇ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਇਸੇ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸ਼ਹੀਦ ਊਧਮ ਸਿੰਘ ਚੌਂਕ ਫਿਰੋਜ਼ਪੁਰ ਸ਼ਹਿਰ ਦੇ ਨਜ਼ਦੀਕ ਨਵੇਂ ਖੁੱਲਣ ਜਾ ਰਹੇ ਟਾਟਾ ਸਮੂਹ ਦੇ ਕਰੋਮਾ ਸ਼ੋਅਰੂਮ ਲਈ ਲੋੜੀਂਦੇ ਸਟਾਫ਼ ਸਬੰਧੀ ਦਫ਼ਤਰ ਵਿਖੇ ਰੋਜ਼ਗਾਰ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਰਾਹੀਂ ਚੁਣੇ ਗਏ 25 ਉਮੀਦਵਾਰਾਂ ਨੂੰ ਅੱਜ ਰੋਜ਼ਗਾਰ ਬਿਊਰੋ ਵਿੱਚ ਬੁਲਾ ਕੇ ਜੁਆਇਨਿੰਗ ਸਬੰਧੀ ਲੋੜੀਂਦੀਆਂ ਕਾਰਵਾਈਆਂ ਪੂਰੀਆਂ ਕੀਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਸ਼੍ਰੀ ਅਰੁਣ ਕੁਮਾਰ ਵੱਲੋਂ ਇਨ੍ਹਾਂ ਚੁਣੇ ਗਏ ਪ੍ਰਾਰਥੀਆਂ ਨੂੰ ਆਫਰ ਲੈਟਰ ਦਿੱਤੇ ਗਏ। ਇਸ ਮੌਕੇ ਸ੍ਰੀ ਅਰੁਣ ਕੁਮਾਰ ਵੱਲੋਂ ਪ੍ਰਾਰਥੀਆਂ ਨੂੰ ਵੱਡਮੁੱਲੀਆਂ ਗੱਲਾਂ ਰਾਹੀਂ ਚੰਗੇ ਭਵਿੱਖ ਦੀ ਸੇਧ ਦਿੱਤੀ ਅਤੇ ਕੰਮ ਨੂੰ ਮਨ ਲਗਾ ਕੇ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਟਾਟਾ ਕੰਪਨੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਕੰਪਨੀਆਂ ਦੀਆਂ ਗਤੀਵਿਧੀਆਂ/ਨੀਤੀਆਂ ਬਾਰੇ ਜਾਣਦੇ ਹੋਏ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਮੈਡਮ ਸਿਲਕੀ ਸੈਣੀ ਐਚ.ਆਰ. ਟਾਟਾ ਕਰੋਮਾ, ਸ਼੍ਰੀ ਸਰਬਜੀਤ ਸਿੰਘ ਮਿਸ਼ਨ ਮੈਨੇਜਰ, ਪੀ.ਐਸ.ਡੀ.ਐਮ. ਮਿਸ ਨੀਰੂ ਮਾਡਲ ਕੈਰੀਅਰ ਸੈਂਟਰ, ਸ਼੍ਰੀ ਰਾਜ ਕੁਮਾਰ ਆਦਿ ਹਾਜ਼ਰ ਸਨ।