Ferozepur News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕੈਮੀਕਲ ਤਰੀਕੇ ਨਾਲ ਪਕਾਏ ਫਲਾਂ ਅਤੇ ਸਬਜ਼ੀਆਂ ਦੀ ਰੋਕਥਾਮ ਸਬੰਧੀ ਮੀਟਿੰਗ

ਫ਼ਿਰੋਜ਼ਪੁਰ 29 ਮਈ 2018 (Manish Bawa ) ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਆਈ.ਏ.ਐੱਸ ਵੱਲੋਂ ਕੈਮੀਕਲ ਤਰੀਕੇ ਨਾਲ ਪਕਾਈਆਂ ਫਲ ਅਤੇ ਸਬਜ਼ੀਆਂ ਦੀ ਰੋਕਥਾਮ ਸਬੰਧੀ ਫਲਾਂ ਦੇ ਥੋਕ ਅਤੇ ਖੁਦਰਾ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਫਲਾਂ ਨੂੰ ਬਿਨਾਂ ਕੈਮੀਕਲ ਦੇ ਪਕਾਉਣ ਸਬੰਧੀ ਉਨ੍ਹਾਂ ਦੇ ਸੁਝਾਅ ਵੀ ਲਏ ਗਏ।ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ, ਡਾ. ਰਜਿੰਦਰ ਮਨਚੰਦਾ, ਫੂਡ ਸੇਫ਼ਟੀ ਅਫ਼ਸਰ ਸ੍ਰ. ਮਨਜਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ ਡਾ. ਰਿਚਾ ਨੇ ਦੱਸਿਆ ਕਿ ਕੈਮੀਕਲ ਤਰੀਕੇ ਨਾਲ ਪਕਾਏ ਫਲ ਅਤੇ ਸਬਜ਼ੀਆਂ ਦਾ ਮਨੁੱਖੀ ਸਰੀਰ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਅਜਿਹੇ ਫਲਾਂ ਨੂੰ ਖਾਣ ਨਾਲ ਕੈਂਸਰ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਹੋਰ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕੈਮੀਕਲ ਤਰੀਕੇ ਨਾਲ ਪਕਾਈਆਂ ਸਬਜ਼ੀਆਂ ਤੇ ਫਲਾਂ ਦੀ ਰੋਕਥਾਮ ਲਈ ਸਾਨੂੰ ਸਾਰਿਆ ਨੂੰ ਵੱਧ-ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ ਅਤੇ ਇਸ ਦੀ ਰੋਕਥਾਮ ਲਈ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। 
ਉਨ੍ਹਾਂ ਵੱਲੋਂ ਹੋਲ ਸੇਲਰ ਅਤੇ ਖੁਦਰਾ ਵਪਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਮੀਕਲ ਰਹਿਤ ਫਲ ਅਤੇ ਸਬਜ਼ੀਆਂ ਖਰੀਦੀਆਂ ਅਤੇ ਵੇਚੀਆਂ ਜਾਣ।ਉਨ੍ਹਾਂ ਵੱਲੋਂ ਫਲ ਅਤੇ ਸਬਜ਼ੀਆਂ ਦੇ ਵਪਾਰੀਆਂ ਨੂੰ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਜੋ ਫਲ ਅਤੇ ਸਬਜ਼ੀਆਂ ਖ਼ਰੀਦੀਆਂ ਜਾਂਦੀਆਂ ਹਨ, ਉਨ੍ਹਾਂ ਦਾ ਬਿੱਲ ਸਪਲਾਈ ਕਰਤਾ ਤੋਂ ਲਿਆ ਜਾਵੇ ਤਾਂ ਜੋ ਕੈਮੀਕਲ ਤਰੀਕੇ ਨਾਲ ਫਲ ਅਤੇ ਸਬਜ਼ੀਆਂ ਪਕਾਉਣ ਵਾਲਿਆਂ ਤੇ ਕਾਰਵਾਈ ਕੀਤੀ ਜਾ ਸਕੇ।ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਉਣ ਲਈ ਕੈਮੀਕਲ ਵਾਲੇ ਫਲ ਅਤੇ ਸਬਜ਼ੀਆਂ ਦੀ ਰੋਕਥਾਮ ਬਹੁਤ ਜ਼ਰੂਰੀ ਹੈ। 
ਇਸ ਮੌਕੇ ਸਹਾਇਕ ਯੂਨਿਟ ਅਫ਼ਸਰ ਸ੍ਰੀ. ਸੁਰਿੰਦਰ ਸਿੰਗਲਾ, ਸ੍ਰ. ਸੁਖਚੈਨ ਸਿੰਘ, ਸ੍ਰ. ਬਲਵੀਰ ਸਿੰਘ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। 

 

Related Articles

Back to top button