ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
ਫਿਰੋਜ਼ਪੁਰ 25 ਜੂਨ (ਏ.ਸੀ.ਚਾਵਲਾ) ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮੱਖਿਆਂ ਅਤੇ ਵਿਕਾਸ ਕਾਰਜਾਂ ਵਿਚ ਤੇਜੀ ਲਿਆਉਣ ਦੇ ਮਨੋਰਥ ਨਾਲ ਮਹੀਨਾਵਾਰ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ । ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੋਰਾਂਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਕੰਮਾਂ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਮਾਂਬੰਧ ਸੇਵਾਵਾਂ ਦਾ ਰੀਵਿਊ ਕੀਤਾ ਗਿਆ । ਵਧੀਕ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਰਜਿਸਟਰੀ ਫੀਸ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਸਰਕਾਰ ਵੱਲੋਂ ਮਿਥੇ ਗਏ ਟੀਚੇ ਨੂੰ ਪੂਰਾ ਕੀਤਾ ਜਾ ਸਕੇ । ਉਨ•ਾਂ ਕਿਹਾ ਕਿ ਲੋਕਾ ਨੂੰ ਜ਼ਮੀਨ ਦੇ ਸਾਂਝੇ ਖਾਤਿਆਂ ਦੀਆਂ ਰਜਾਮੰਦਗੀ ਤਕਸੀਮਾਂ ਲਈ ਵੱਧ ਤੋਂ ਵੱਧ ਪ੍ਰੇਰਿਆ ਜਾਵੇ ਅਤੇ ਤਕਸੀਮ ਦੇ ਪੈਡਿੰਗ ਪਏ ਕੇਸ ਵੀ ਜਲਦੀ ਨਿਪਟਾਏ ਜਾਣ ਅਤੇ ਸਟਂੈਪ ਡਿਊਟੀ ਵਿਚ ਵਾਧਾ ਕੀਤਾ ਜਾਵੇ। ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੰਧ ਸਰਕਾਰੀ ਸੇਵਾਵਾਂ ਮੁਹੱਈਆ ਕਰਾਉਣ ਲਈ ਬਨਾਏ ਗਏ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਮਿੱਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ । ਉਨ•ਾਂ ਕਿਹਾ ਕਿ ਜੇਕਰ ਸਬੰਧਤ ਅਧਿਕਾਰੀ ਇਸ ਕੰਮ ਵਿਚ ਕੋਤਾਹੀ ਕਰੇਗਾ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਜੁਰਮਾਨਾਂ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ•ਾਂ ਕਈ ਵਿਭਾਗਾਂ ਦੇ ਪੈਡਿੰਗ ਕੇਸਾਂ ਦਾ ਸਖਤ ਨੋਟਿਸ ਲਿਆ। ਇਸ ਮੌਕੇ ਉਨ•ਾਂ ਨੇ ਮਾਲ ਵਿਭਾਗ ਦੇ ਕੰਮਾਂ, ਬੈਂਕਾਂ ਦੇ ਕਰਜ਼ਿਆਂ ਦੀਆਂ ਰਿਕਵਰੀਆਂ, ਆਬਿਆਨਾ, ਚੌਕੀਦਾਰਾ, ਖਾਨਗੀ ਤਕਸੀਮਾਂ, ਗਿਰਦਾਵਰੀ ਦੇ ਬਕਾਇਆ ਕੇਸਾਂ, ਇੰਤਕਾਲ ਆਦਿ ਦੀ ਸਮੀਖਿਆ ਵੀ ਕੀਤੀ । ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀ ਆਉਣੀ ਚਾਹੀਦੀ ਅਤੇ ਇਸ ਸਬੰਧੀ ਅਨੁਸ਼ਾਸ਼ਨਹੀਣਤਾਂ ਬਰਦਾਸ਼ਤ ਨਹੀ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਫਰਦ ਕੇਂਦਰਾਂ, ਸੁਵਿਧਾ ਕੇਂਦਰਾਂ, ਸੇਵਾ ਦਾ ਅਧਿਕਾਰ ਕਨੂੰਨ, ਅਧਾਰ ਕਾਰਡਾਂ ਦੀ ਪ੍ਰਗਤੀ ਅਤੇ ਮਾਲ ਵਿਭਾਗ ਦੇ ਰਿਕਾਰਡ ਦੇ ਕੰਪਿਉਟਰੀਕਰਨ ਆਦਿ ਦੀ ਵੀ ਸਮੀਖਿਆ ਕੀਤੀ । ਜਿਲ•ਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ.ਅਮਿਤ ਕੁਮਾਰ ਨੇ ਜਿਲ•ੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ•ਾਂ ਬਾਰਡਰ ਏਰੀਆ ਵਿਕਾਸ ਪ੍ਰੋਜੈਕਟ, ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾਂ, ਸਵਰਨ ਜਯੰਤੀ ਗ੍ਰਾਮ ਯੋਜਨਾ/ਨਰੇਗਾ ਸਮੇਤ ਵੱਖ ਵੱਖ ਕੇਂਦਰੀ ਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ । ਉਨ•ਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਲ•ੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕੀਤਾ ਜਾਵੇ ਅਤੇ ਇਨ•ਾਂ ਕੰਮਾਂ ਦੇ ਵਰਤੋ ਸਰਟੀਫਿਕੇਟ ਤੁਰੰਤ ਜਮ•ਾਂ ਕਰਵਾਏ ਜਾਣ। ਉਨ•ਾਂ ਸੇਵਾ ਕੇਂਦਰਾਂ ਦੀ ਉਸਾਰੀ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਜਿਲ•ਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਲ•ੇ ਦੇ ਸਾਰੇ ਸ਼ਹਿਰਾਂ ਲਈ ਟ੍ਰੈਫ਼ਿਕ ਪਲਾਨ ਤਿਆਰ ਕੀਤਾ ਜਾਵੇ। ਉਨ•ਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਤੇ ਅਧਿਕਾਰੀ ਕਾਰਜਕਾਰੀ ਇੰਜੀਨੀਅਰ ਰਾਸ਼ਟਰੀ ਰਾਜ ਮਾਰਗ ਨਾਲ ਮਿਲ ਕੇ ਰਾਸ਼ਟਰੀ, ਰਾਜ ਮਾਰਗਾਂ ਦੇ ਕਿਨਾਰਿਆਂ ਤੋਂ ਨਜਾਇਜ ਕਬਜ਼ੇ ਹਟਾਉਣਗੇ। ਉਨ•ਾਂ ਇਹ ਵੀ ਆਦੇਸ਼ ਦਿੱਤੇ ਜਿਲ•ੇ ਅੰਦਰ ਸਿੱਖਿਆ ਸੰਸਥਾਵਾਂ, ਆਮ ਲੋਕਾਂ, ਟਰੱਕ ਅਤੇ ਟੈਂਪੂ ਯੂਨੀਅਨਾਂ ਵਿਚ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਸੜਕ ਦੁਰਘਟਨਾਂਵਾ ਨੂੰ ਰੋਕਿਆ ਜਾ ਸਕੇ । ਉਨ•ਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਤੇ ਹੋਰ ਸਿੱਖਿਆ ਸੰਸਥਾਵਾਂ ਦੀਆਂ ਬੱਸਾਂ, ਵੈਨਾਂ ਆਦਿ ਦੇ ਫਿਟਨੈਸ ਸਰਟੀਫਿਕੇਟ ਲਏ ਜਾਣ ਅਤੇ ਡਾਟਾਬੇਸ ਰਿਕਾਰਡ ਤਿਆਰ ਕੀਤਾ ਜਾਵੇ ਤਾਂ ਜੋ ਅਣਸੁਖਾਵੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ । ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਮੈਡਮ ਨੀਲਮਾ, ਸ੍ਰ.ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਪ੍ਰੋ.ਜਸਪਾਲ ਸਿੰਘ ਐਸ.ਡੀ.ਐਮ ਗੁਰੂਹਰਸਹਾਏ, ਸ੍ਰ.ਜਰਨੈਲ ਸਿੰਘ ਐਸ.ਡੀ.ਐਮ ਜ਼ੀਰਾ, ਮਿਸ ਜਸਲੀਨ ਕੋਰ ਸਹਾਇਕ ਕਮਿਸ਼ਨਰ (ਜਨ:) ਸਮੇਤ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।