Ferozepur News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਰਾਜਸੀ ਪਾਰਟੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ 22 ਮਈ 2018 ( Manish Bawa/ Vikramditya Sharma) ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਰਿਚਾ ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀਆਂ ਦੀ ਸੁਧਾਈ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 15 ਮਈ 2018 ਤੋਂ ਸ਼ੁਰੂ ਹੋ ਗਿਆ ਹੈ ਅਤੇ ਸਮੂਹ ਬੀ.ਐੱਲ.ਓਜ਼ ਘਰ-ਘਰ ਜਾ ਕੇ 20 ਜੂਨ 2018 ਤੱਕ ਵੋਟਰ ਸਬੰਧੀ ਰਿਕਾਰਡ ਮੁਕੰਮਲ ਕਰਨਗੇ। ਉਨ੍ਹਾਂ ਦੱਸਿਆ ਕਿ ਉਸ ਉਪਰੰਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ 1 ਸਤੰਬਰ 2018 ਨੂੰ ਕੀਤੀ ਜਾਵੇਗੀ। ਸਮੂਹ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਅਲਾਟ ਪੋਲਿੰਗ ਸਟੇਸ਼ਨਾਂ ਵਿੱਚ ਮਿਤੀ 1 ਸਤੰਬਰ ਤੋਂ 31 ਅਕਤੂਬਰ 2018 ਤੱਕ ਦਾਅਵੇ ਤੇ ਇੰਤਰਾਜ਼ (ਫਾਰਮ ਨੰ:6,7 ਅਤੇ 8 ਵਿੱਚ) ਪ੍ਰਾਪਤ ਕੀਤੇ ਜਾਣੇ ਹਨ ਅਤੇ ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 30 ਨਵੰਬਰ 2018 ਤੋਂ ਪਹਿਲਾ ਕਰ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 4 ਜਨਵਰੀ 2019 ਨੂੰ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਮੈਡਮ ਰਿਚਾ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਹਰੇਕ ਬੂਥ 'ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਚੋਣ ਹਲਕੇ ਦੇ ਪੋਲਿੰਗ ਬੂਥ 'ਤੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਇਹ ਵੀ ਅਪੀਲ ਕੀਤੀ ਕਿ 1 ਜਨਵਰੀ 2018 ਨੂੰ ਜਿਸ ਨੌਜਵਾਨ ਦੀ ਉਮਰ 18 ਸਾਲ ਹੁੰਦੀ ਹੈ,ਉਨ੍ਹਾਂ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਕੋਈ ਵੀ ਨੌਜਵਾਨ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦਰੁਸਤ ਕਰਵਾਉਣ ਲਈ ਫਾਰਮ ਨੰਬਰ 8, ਅਤੇ ਹਲਕੇ ਵਿਚ ਆਪਣੇ ਪਤਾ ਬਦਲਣ ਲਈ ਫਾਰਮ ਨੰਬਰ 8-ਏ ਭਰ ਕੇ ਸਬੰਧਿਤ ਬੂਥ ਲੈਵਲ ਅਫ਼ਸਰ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੂੰ ਦਿੱਤਾ ਜਾ ਸਕਦਾ ਹੈ। 
ਉਨ੍ਹਾਂ ਸਮੂਹ ਰਾਜਸੀ  ਪਾਰਟੀਆਂ ਨੂੰ ਪੋਲਿੰਗ ਸਟੇਸ਼ਨ  ਵਾਈਜ਼  ਆਪਣੇ  ਬੀ.ਐਲ.ਏ  ਨਿਯੁਕਤ ਕਰ ਕੇ ਉਸ ਦੀ ਸੂਚੀ ਤੁਰੰਤ  ਇਸ  ਦਫ਼ਤਰ ਨੂੰ ਦੇਣ ਦੀ ਹਦਾਇਤ ਕੀਤੀ ਅਤੇ ਇਹ ਵੀ ਸਪਸ਼ਟ ਕੀਤਾ ਕਿ ਹਰ ਇੱਕ ਬੀ.ਐੱਲ.ਏ ਆਪਣੇ ਪੋਲਿੰਗ ਸਟੇਸ਼ਨ ਦੇ ਬੀ.ਐੱਲ.ਓ ਨਾਲ ਤਾਲਮੇਲ ਕਰਕੇ ਕੰਮ ਕਰੇਗਾ ਅਤੇ ਉਹ 10-10 ਦੇ ਬੰਡਲ ਦੇ ਹਿਸਾਬ ਨਾਲ ਕੁੱਲ 30 ਤੱਥ (ਤਿੰਨ ਵਾਰ ਵਿੱਚ) ਵੋਟਰ ਦੇ ਤਰਫ਼ੋਂ ਜਮ੍ਹਾ ਕਰਵਾ ਸਕਦਾ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਵੀ ਰਾਜਸੀ ਪਾਰਟੀ ਕਿਸੇ ਪੋਲਿੰਗ ਸਟੇਸ਼ਨ ਨੂੰ ਕਿਸੇ ਖ਼ਾਸ ਵਜ੍ਹਾ ਕਾਰਨ ਬਦਲਾਉਣਾ ਚਾਹੁੰਦਾ ਹੈ ਤਾਂ ਉਹ ਸਬੰਧਿਤ ਈ.ਆਰ.ਓ ਨੂੰ ਮਿਤੀ 21 ਜੂਨ ਤੋਂ 15 ਜੁਲਾਈ 2018 ਤੱਕ ਮਿਲ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ 18 ਤੋਂ 19 ਸਾਲ ਦੇ ਨੌਜਵਾਨਾਂ ਨੇ ਜੇਕਰ ਆਪਣੀ ਵੋਟ ਨਹੀਂ ਬਣਾਈ ਹੈ ਤਾਂ ਉਹ ਵੀ ਆਪਣੀ ਵੋਟ ਬਣਾਉਣ ਲਈ ਫਾਰਮ ਨੰਬਰ-6 ਭਰ ਦੇਣ ਤਾਂ ਉਹ ਆਗਾਮੀ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰ ਨੂੰ ਮਜ਼ਬੂਤ ਕਰ ਸਕਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਪ੍ਰਾਜੈਕਟ ਅਧੀਨ ਮਿਤੀ 24 ਮਈ 2018 ਨੂੰ ਵੋਟਰ ਜਾਗਰੂਕਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸਕੂਲਾਂ/ਕਾਲਜਾ ਦੇ ਵਿਦਿਆਰਥੀਆ ਵਿੱਚ ਪੇਂਟਿੰਗ, ਲੇਖ, ਸਲੋਗਨ ਰਾਈਟਿੰਗ , ਰੰਗੋਲੀ , ਰੈਲੀਆਂ, ਸਾਈਕਲ/ਮੋਟਰ ਸਾਈਕਲ ਰੈਲੀ, ਹਸਤਾਖ਼ਰ ਅਭਿਆਨ ਆਦਿ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾ ਸਕੇ। ਇਸ ਸਕੀਮ ਅਧੀਨ ਕਿਸੇ ਵੀ ਤਰ੍ਹਾਂ ਦੇ ਹੋਣ ਵਾਲੇ ਸਰਕਾਰੀ/ਅੱਧ ਸਰਕਾਰੀ ਪ੍ਰੋਗਰਾਮਾਂ ਵਿੱਚ ਵੀ ਪ੍ਰਚਾਰ ਕੀਤਾ ਜਾਵੇਗਾ ਅਤੇ ਇਸ ਕੰਮ ਲਈ ਐਨ.ਜੀ .ਓਜ  ਬੈਂਕਾਂ ਆਦਿ ਦਾ ਸਹਿਯੋਗ ਵੀ ਲਿਆ ਜਾਵੇਗਾ।
ਇਸ ਮੌਕੇ ਤਹਿਸੀਲਦਾਰ ਚੋਣਾ ਸ੍ਰੀ. ਚਾਂਦ ਪ੍ਰਕਾਸ਼, ਡਾ. ਰਜਿੰਦਰ ਕਟਾਰੀਆਂ ਮੱਛੀ ਪਾਲਣ ਵਿਭਾਗ ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। 

Related Articles

Back to top button