ਵਾਜਿਬ ਰੇਟਾਂ ਤੇ ਸਿਵਲ ਹਸਪਤਾਲ ਵਿਖੇ 21 ਸਪੈਸ਼ਲਿਸਿਟ ਡਾਕਟਰਾਂ ਰਾਹੀਂ ਮਰੀਜ਼ਾਂ ਦਾ ਹੁੰਦਾ ਹੈ ਇਲਾਜ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ, ਹਸਪਤਾਲ ਦੇ ਸਮੁੱਚੇ ਪ੍ਰਬੰਧਾ ਦਾ ਲਿਆ ਜਾਇਜਾ
ਵਾਜਿਬ ਰੇਟਾਂ ਤੇ ਸਿਵਲ ਹਸਪਤਾਲ ਵਿਖੇ 21 ਸਪੈਸ਼ਲਿਸਿਟ ਡਾਕਟਰਾਂ ਰਾਹੀਂ ਮਰੀਜ਼ਾਂ ਦਾ ਹੁੰਦਾ ਹੈ ਇਲਾਜ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ, ਹਸਪਤਾਲ ਦੇ ਸਮੁੱਚੇ ਪ੍ਰਬੰਧਾ ਦਾ ਲਿਆ ਜਾਇਜਾ
ਹਸਪਤਾਲ ਵਿਚ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਦਿੱਤੇ ਲੋੜੀਂਦੇ ਨਿਰਦੇਸ਼
ਫਿਰੋਜ਼ਪੁਰ 3 ਸਤੰਬਰ ( )ਫਿਰੋਜ਼ਪੁਰ ਦੇ ਨਵਨਿਯੁਕਤ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਿਵਲ ਸਰਜਨ ਅਤੇ ਸਬੰਧਿਤ ਡਾਕਟਰਾਂ ਤੋਂ ਸਿਵਲ ਹਸਪਤਾਲ ਵੱਲੋਂ ਮਰੀਜਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਜਾਣਕਾਰੀ ਲੈਣ ਉਪਰੰਤ ਦੱਸਿਆ ਕਿ ਸਿਵਲ ਹਸਪਤਾਲ ਫਿਰੋਜ਼ਪਰ ਵਿਖੇ ਹਰ ਤਰ੍ਹਾਂ ਦੇ ਸਪੈਸ਼ਲਿਸਟ ਡਾਕਟਰ, ਐਮਡੀ ਮੈਡੀਸਨ, ਸਰਜੀਕਲ ਸਪੈਸ਼ਿਲਿਸਟ, ਔਰਤ ਰੋਗਾਂ ਦੇ ਮਾਹਿਰ, ਬੱਚਿਆਂ ਦੇ ਰੋਗਾਂ ਦੇ ਮਾਹਿਰ, ਹੱਡੀਆਂ ਦੇ ਮਾਹਿਰ, ਪੇਥੋਲੋਜਿਸਟ, ਰੋਡੀਓਲੋਜਿਸਟ, ਸਾਈਕੈਟਰਿਸਟ, ਸਕਿਨ ਸਪੈਸ਼ਲਿਸਿਟ, ਈਐਨਟੀ ਸਪੈਸ਼ਲਿਸਿਟ, ਮਾਈਕਰੋਬੋਲੋਜਿਸਟ, ਦੰਦਾਂ ਦੇ ਮਾਹਿਰ ਸਮੇਤ 21 ਸਪੈਸ਼ਲਿਸਟ ਡਾਕਟਰ ਮੌਜੂਦ ਹਨ। ਇਸ ਲਈ ਮਰੀਜ਼ਾ ਨੂੰ ਬਾਹਰਲੇ ਹਸਪਤਾਲਾਂ ਵਿਚ ਜਾਣ ਦੀ ਲੋੜ ਨਹੀਂ ਹੈ ਅਤੇ ਉਹ ਨਿਯਕੁਤ ਕੀਤੇ ਸਪੈਸ਼ਲਿਸਟ ਡਾਕਟਰਾਂ ਰਾਹੀਂ ਆਪਣਾ ਇਲਾਜ ਬਿਨ੍ਹਾਂ ਕਿਸੇ ਵਾਧੂ ਖਰਚੇ ਤੇ ਕਰਵਾ ਸਕਦੇ ਹਨ। ਉਨ੍ਹਾਂ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਵੱਧ ਤੋਂ ਵੱਧ ਸੈਂਪਲਿੰਗ ਅਤੇ ਟੀਕਾਕਰਨ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਜਨ ਔਸ਼ਧੀ ਸਟੋਰ ਮੌਜੂਦ ਹੈ ਜਿਸ ਵਿਚ ਬਹੁਤ ਹੀ ਵਾਜਿਬ ਰੇਟਾਂ ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਸਿਵਲ ਹਸਪਤਾਲ ਵਿਖੇ ਇਲਾਜ ਕਰਵਾਉਣ ਆਏ ਹਰ ਇੱਕ ਮਰੀਜ/ਫਿਰੋਜ਼ਪੁਰ ਵਾਸੀਆਂ ਨੂੰ ਇਸ ਜਨ ਔਸ਼ਧੀ ਸਟੋਰ ਦਾ ਲਾਭ ਲੈਣਾ ਚਾਹੀਦਾ ਹੈ ਉਨ੍ਹਾ ਕਿਹਾ ਕਿ ਇਸ ਸਟੋਰ ਦੀ ਟਾਈਮਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜੋ ਆਮ ਕੈਮਿਸਟ ਦੀਆਂ ਦੁਕਾਨਾਂ ਵਾਂਗ ਹੀ ਖੁੱਲਾ ਰਹੇਗਾ।
ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਵੀ ਚਲਾਇਆ ਜਾ ਰਿਹਾ ਹੈ ਜਿਥੇ 2500 ਤੋਂ ਵੱਧ ਮਰੀਜ਼ਾ ਨੂੰ ਦਵਾਈ ਦਿੱਤੀ ਜਾਂਦੀ ਹੈ ਅਤੇ ਇੱਕ ਪੁਨਰਵਾਸ ਕੇਂਦਰ ਦੀ ਵੀ ਜ਼ਰੂਰਤ ਹੈ ਜਿਸ ਸਬੰਧੀ ਸਰਕਾਰ ਦੇ ਨਾਲ ਤਾਲਮੇਲ ਕਰ ਕੇ ਇਸ ਦੀ ਉਸਾਰੀ ਸਬੰਧੀ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਸਿਵਲ ਹਸਪਤਾਲ ਵਿਖੇ ਸਥਾਈ ਪੁਲਿਸ ਚੌਂਕੀ ਦਾ ਪ੍ਰਬੰਧ ਕਰਨ, ਐਮਰਜੈਂਸੀ ਸੇਵਾਵਾਂ ਵਿਚ ਵਾਧਾ ਕਰਨ ਸਮੇਤ ਹੋਰ ਵੀ ਲੋੜੀਂਦੀਆਂ ਸੇਵਾਵਾਂ ਚਾਹੀਦੀਆਂ ਹਨ ਇਸ ਸਬੰਧੀ ਸਿਵਲ ਸਰਜਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਇਸ ਸਬੰਧੀ ਲਿਖਤੀ ਤੌਰ ਤੇ ਪਰਪੋਜਲ ਤਿਆਰ ਕਰ ਕੇ ਦੇਣ ਤਾਂ ਜੋ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ, ਡਾ. ਭੁਪਿੰਦਰ ਕੌਰ ਸੀਨੀਅਰ ਮੈਡੀਕਲ ਅਫਸਰ, ਡਾ. ਰਾਜਿੰਦਰ ਮਨਚੰਦਾ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਗੁਰਮੇਜ ਰਾਮ ਗੁਰਾਇਆ ਮੈਡੀਕਲ ਸਪੈਸ਼ਲਿਸਟ ਸਮੇਤ ਸਿਵਲ ਹਸਪਤਾਲ ਦੇ ਡਾਕਟਰ ਅਤੇ ਸਟਾਫ ਮੈਂਬਰ ਮੌਜੂਦ ਸਨ।