Ferozepur News

ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ : ਸ਼ਰਮਾ

DSC08172ਫਿਰੋਜ਼ਪੁਰ 5 ਜੂਨ (ਏ.ਸੀ.ਚਾਵਲਾ) ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਅਤੇ ਫਿਰੋਜ਼ਪੁਰ ਡਵੀਜ਼ਨ ਦੇ ਕਮਿਸ਼ਨਰ ਸ਼੍ਰੀ ਵੀ. ਕੇ. ਮੀਨਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾ ਕੇ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ  ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਕਮਲ ਸ਼ਰਮਾ ਨੇ ਕਿਹਾ ਕਿ 1973 ਤੋਂ ਪੂਰੀ ਦੁਨੀਆ ਵਿਚ ਵਾਤਾਵਰਣ ਦਿਵਸ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੂਹ ਟੀਮਾਂ ਵੱਲੋਂ ਵਾਤਾਵਰਣ ਦੀ ਸੰਭਾਲ ਸਬੰਧੀ ਕੰਮ ਕੀਤੇ ਜਾਂਦੇ ਹਨ। ਉਨ•ਾਂ ਕਿਹਾ ਕਿ ਇਹ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੂਰੇ ਦੇਸ਼ ਵਿਚ ਵਾਤਾਵਰਣ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਫਿਰੋਜ਼ਪੁਰ ਵਿਚ ਇੱਥੋਂ ਦੇ ਸਰਕਟ ਹਾਊਸ ਵਿਚ ਫ਼ਲਦਾਰ, ਛਾਂਦਾਰ ਅਤੇ ਸਜਾਵਟੀ ਬੂਟੇ ਲਗਾ ਕੇ ਵਾਤਾਵਰਣ ਮਨਾਇਆ ਗਿਆ ਹੈ। ਉਨ•ਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਸਮਰਪਿਤ ਵੱਧ ਤੋਂ ਵੱਧ ਪੌਦੇ ਲਾ ਕੇ ਉਨ•ਾਂ ਦੀ ਸੰਭਾਲ ਕਰਨ ਤਾਂ ਜੋ ਪੌਦੇ ਲਾ ਕੇ ਵਾਤਾਵਰਣ ਵਿਚ ਸ਼ੁੱਧਤਾ ਲਿਆਂਦੀ ਜਾ ਸਕੇ। ਜਿਸ ਨਾਲ ਪੂਰੀ ਮਨੁੱਖਤਾ ਦਾ ਭਲਾ ਹੋ ਸਕੇਗਾ। ਇਸ ਮੌਕੇ ਕਮਿਸ਼ਨਰ ਫਿਰੋਜ਼ਪੁਰ – ਫਰੀਦਕੋਟ ਡਵੀਜ਼ਨ ਸ਼੍ਰੀ ਵੀ ਕੇ ਮੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਗਰੀਨ ਮਿਸ਼ਨ ਪੰਜਾਬ ਤਹਿਤ ਜੰਗਲਾਤ ਹੇਠ ਰਕਬਾ ਵਧਾਉਣ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਇਸ ਸਮੇਂ ਪੰਜਾਬ ਵਿਚ ਜੰਗਲਾਂ ਹੇਠ ਰਕਬਾ ਕਰੀਬ 6. 1 ਫੀਸਦੀ ਹੈ ਅਤੇ ਆਉਣ ਵਾਲੇ 4 ਸਾਲਾਂ ਵਿਚ ਇਸ ਨੂੰ 15 ਫੀਸਦੀ ਕਰਨ ਦਾ ਟੀਚਾ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ, ਸ. ਸੰਦੀਪ ਕੁਮਾਰ, ਸੰਦੀਪ ਸਿੰਘ ਗੜ• ਐਸ. ਡੀ. ਐਮ ਫਿਰੋਜ਼ਪੁਰ, ਪ੍ਰੌ ਜਸਪਾਲ ਸਿੰਘ ਐਸ.ਡੀ.ਐਮ ਗੁਰੂ ਹਰਸਹਾਏ ,ਸ.ਜਰਨੈਲ ਸਿੰਘ ਐਸ.ਡੀ.ਐਮ. ਜੀਰਾ, ਸ ਲਖਵੀਰ ਸਿੰਘ ਐਸ ਪੀ ਐਚ, ਮਿਸ ਜਸਲੀਨ ਕੌਰ ਸਹਾਇਕ ਕਮਿਸ਼ਨਰ (ਜਨ.),ਸ.ਭੁਪਿੰਦਰ ਸਿੰਘ ਤਹਿਸੀਲਦਾਰ, ਸ.ਬੀਰ ਪ੍ਰਤਾਪ ਸਿੰਘ ਡੇਅਰੀ ਵਿਭਾਗ, ਸ਼੍ਰੀ ਅਸ਼ਵਨੀ ਗਰੋਵਰ ਪ੍ਰਧਾਨ ਨਗਰ ਕੌਂਸਲ,ਸ੍ਰ.ਪ੍ਰਗਟ ਸਿੰਘ ਬਰਾੜ ਡਿਪਟੀ ਸਿੱਖਿਆ ਅਫ਼ਸਰ, ਸ. ਬਲਵੰਤ ਸਿੰਘ, ਸ਼੍ਰੀ ਅਸ਼ਵਨੀ ਮਹਿਤਾ, ਜਿੰਮੀ ਸੰਧੂ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਅਤੇ ਅਧਿਕਾਰੀ ਹਾਜ਼ਰ ਸਨ।

Related Articles

Back to top button