Ferozepur News

ਵਾਤਾਵਰਣ ਨਾਲ ਕੀਤੀਆਂ ਛੇੜਖਾਨੀਆਂ ਦੇ ਨਤੀਜੇ ਕਾਰਨ ਅੱਜ ਇਨਸਾਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਜੂਝ ਰਿਹਾ –ਜ਼ਿਲ੍ਹਾ ਅਤੇ ਸ਼ੈਸ਼ਨ ਜੱਜ

ਹਰ ਇਨਸਾਨ ਘੱਟੋ ਘੱਟ ਇੱਕ ਰੁੱਖ ਜ਼ਰੂਰ ਲਗਾਏ ਤਾਂ ਜੋ ਵਾਤਾਵਰਣ ਦੀ ਸੰਭਾਲ ਕੀਤੀ ਜਾ ਸਕੇ -- ਗੁਰਪਾਲ ਸਿੰਘ ਚਾਹਲ

ਵਾਤਾਵਰਣ ਨਾਲ ਕੀਤੀਆਂ ਛੇੜਖਾਨੀਆਂ ਦੇ ਨਤੀਜੇ ਕਾਰਨ ਅੱਜ ਇਨਸਾਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਜੂਝ ਰਿਹਾ --ਜ਼ਿਲ੍ਹਾ ਅਤੇ ਸ਼ੈਸ਼ਨ ਜੱਜ

ਵਾਤਾਵਰਣ ਨਾਲ ਕੀਤੀਆਂ ਛੇੜਖਾਨੀਆਂ ਦੇ ਨਤੀਜੇ ਕਾਰਨ ਅੱਜ ਇਨਸਾਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਜੂਝ ਰਿਹਾ –ਜ਼ਿਲ੍ਹਾ ਅਤੇ ਸ਼ੈਸ਼ਨ ਜੱਜ

ਵਾਤਾਵਰਣ ਹਫਤਾ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਿਖੇ ਲਗਾਏ ਗਏ ਬੂਟੇ

ਵੱਧ ਤੋਂ ਵੱਧ ਰੁੱਖ ਲਗਾ ਕੇ ਇਸ ਧਰਤੀ ਨੂੰ ਹਰਿਆ ਭਰਿਆ ਬਣਾ ਕੇ ਧਰਤੀ ਤੇ ਅਲੋਪ ਹੋ ਰਹੇ ਪੰਛੀਆਂ ਅਤੇ ਜਾਨਵਰਾਂ ਦੀਆਂ ਪ੍ਰਜਾਤੀਆਂ ਨੂੰ ਬਚਾਇਆ ਜਾ ਸਕਦਾ ਹੈ —ਐਸਐਸਪੀ ਭਾਗੀਰਥ ਮੀਨਾ

ਹਰ ਇਨਸਾਨ ਘੱਟੋ ਘੱਟ ਇੱਕ ਰੁੱਖ ਜ਼ਰੂਰ ਲਗਾਏ ਤਾਂ ਜੋ ਵਾਤਾਵਰਣ ਦੀ ਸੰਭਾਲ ਕੀਤੀ ਜਾ ਸਕੇ — ਗੁਰਪਾਲ ਸਿੰਘ ਚਾਹਲ

 

 

ਗੌਰਵ ਮਾਣਿਕ

ਫਿਰੋਜ਼ਪੁਰ   08 ਜੂਨ, 2021– ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਵਾਤਾਵਰਣ ਹਫਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ ਵੱਖ ਥਾਵਾਂ ਤੇ ਬੂਟੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ  ਜ਼ਿਲ੍ਹਾ ਅਤੇ ਸ਼ੈਸ਼ਨ ਜੱਜ  ਸਹਿਤ ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ  ਕਿਸ਼ੋਰ ਕੁਮਾਰ, ਏਡੀਜੇਐਮ  ਗੁਰਮੋਹਨ ਸਿੰਘ, ਸੀਜੀਐਮ  ਗੁਰਮੀਤ ਸਿੰਘ ਟਿਵਾਣਾ, ਡਿਪਟੀ ਕਮਿਸ਼ਨਰ  ਗੁਰਪਾਲ ਸਿੰਘ ਚਾਹਲ ਅਤੇ ਐਸਐਸਪੀ  ਭਾਗੀਰਥ ਸਿੰਘ ਮੀਨਾ ਅਤੇ ਸੀਜੇਐਮ ਏਕਤਾ ਉੱਪਲ ਵੱਲੋਂ ਜ਼ਿਲ੍ਹਾ ਕਾਨੂੰਨੀ ਅਥਾਰਿਟੀ ਵਿਖੇ ਬੂਟੇ ਲਗਾਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।

ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਚੇਅਰਮੈਨ  ਕਿਸ਼ੋਰ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਵਾਤਾਵਰਣ ਨਾਲ ਕੀਤੀਆਂ ਛੇੜਖਾਨੀਆਂ ਦੇ ਨਤੀਜੇ ਕਾਰਨ ਅੱਜ ਇਨਸਾਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਜੂਝ ਰਿਹਾ ਹੈ। ਇਸ ਦੇ ਸਿੱਟੇ ਵਜੋਂ ਸਾਨੂੰ ਸਾਰੀ ਮਨੁੱਖ ਜਾਤੀ ਨੂੰ ਇਹ ਸਮਝਣ ਦੀ ਲੋੜ ਹੈ ਕਿ ਹੁਣ ਸਾਨੂੰ ਵਾਤਾਵਰਣ ਨੂੰ ਫਿਰ ਤੋਂ ਹਰਿਆ ਭਰਿਆ ਬਣਾ ਕੇ ਕੁਦਰਤ ਨੂੰ ਕਰੋਪਵਾਨ ਹੋਣ ਤੋਂ ਰੋਕਣਾ ਚਾਹੀਦਾ ਹੈ । ਹੁਣ ਲੋੜ ਹੈ ਇੱਕ ਨਵੀਂ ਪਹਿਲ ਕਰਨ ਦੀ ਜਿਸ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਨਾ ਕਿ ਇੱਕ ਦਿਨ ਹੀ ਵਾਤਾਵਰਣ ਦਿਵਸ ਮਨਾਉਣਾ ਚਾਹੀਦਾ ਹੈ ਬਲਕਿ ਨਵੇਂ ਦਰਖਤ ਲਗਾਉਣ ਅਤੇ ਨਵੇਂ ਲਗਾਏ ਦਰਖਤਾਂ ਦੀ ਸਾਂਭ ਸੰਭਾਲ ਅਤੇ ਪੁਰਾਣੇ ਦਰਖਤਾਂ ਦੀ ਸਿਹਤ ਵੱਲ ਸਾਨੂੰ ਖਾਸ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਅਸੀਂ ਇਸ ਧਰਤੀ ਤੇ ਜੀਵਨ ਦੀ ਹੋਂਦ ਨੂੰ ਬਚਾਇਆ ਜਾ ਸਕੇ ।

ਇਸ ਗੱਲ ਨਾਲ ਸਹਿਮਤੀ ਪਰਗਟ ਕਰਦਿਆਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਅਤੇ ਐਸਐਸਪੀ ਭਾਗੀਰਥ ਮੀਨਾ ਨੇ ਕਿਹਾ ਕਿ ਸਾਰੇ ਵਿਅਕਤੀ ਵੱਧ ਤੋਂ ਵੱਧ ਰੁੱਖ ਲਗਾ ਕੇ ਇਸ ਧਰਤੀ ਨੂੰ ਹਰਿਆ ਭਰਿਆ ਬਣਾ ਕੇ ਧਰਤੀ ਤੇ ਅਲੋਪ ਹੋ ਰਹੇ ਪੰਛੀਆਂ ਅਤੇ ਜਾਨਵਰਾਂ ਦੀਆਂ ਪ੍ਰਜਾਤੀਆਂ ਨੂੰ ਬਚਾਇਆ ਜਾ ਸਕਦਾ ਹੈ ਅਤੇ ਮਨੁੱਖ ਦੀ ਹੋਂਦ ਵੀ ਇਨ੍ਹਾਂ ਦੇ ਨਾਲ ਹੀ ਸੰਭਵ ਹੈ । ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹਰ ਇਨਸਾਨ ਘੱਟੋ ਘੱਟ ਇੱਕ ਰੁੱਖ ਜ਼ਰੂਰ ਲਗਾਏ ਤਾਂ ਜੋ ਵਾਤਾਵਰਣ ਦੀ ਸੰਭਾਲ ਕੀਤੀ ਜਾ ਸਕੇ।

Related Articles

Leave a Reply

Your email address will not be published. Required fields are marked *

Back to top button