Ferozepur News

ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਦੇ ਦੋਸ਼ ਵਿਚ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ ਮਾਮਲਾ ਦਰਜ

dowryਫਿਰੋਜ਼ਪੁਰ 22 ਮਾਰਚ (ਏ. ਸੀ. ਚਾਵਲਾ) : ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਥਾਣਾ ਵੁਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਤਿੰਨ ਮੈਂਬਰਾਂ ਖਿਲਾਫ 498-ਏ, 406 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਅਜੈਬ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੀਮਾ ਰਾਣੀ ਪੁੱਤਰ ਅਨਵਰ ਭੱਟੀ ਵਾਸੀ ਬਸਤੀ ਗੁਰੂ ਕਰਮ ਸਿੰਘ ਨਗਰ ਥਾਣਾ ਗੁਰੂਹਰਸਹਾਏ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਦਾ ਵਿਆਹ ਵਾਸੀ ਭਾਗਸਰ ਜ਼ਿਲ•ਾ ਸ਼੍ਰੀ ਮੁਕਤਸਰ ਦੇ ਰਹਿਣ ਵਾਲੇ ਗੁਰਮੀਤ ਸਿੰਘ ਪੁੱਤਰ ਭੋਲਾ ਸਿੰਘ ਨਾਲ ਕੀਤਾ ਸੀ। ਸੀਮਾ ਰਾਣੀ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਵਿਆਹ ਸਮੇਂ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ ਸੀ। ਪੀੜ•ਤ ਸੀਮਾ ਰਾਣੀ ਨੇ ਕਿਹਾ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦਾ ਸਹੁਰਾ ਪਰਿਵਾਰ ਹੋਰ ਦਾਜ ਦੀ ਮੰਗ ਕਰਨ ਲੱਗ ਪਏ ਅਤੇ ਤੰਗ ਪ੍ਰੇਸ਼ਾਨ ਕਰਦੇ ਰਹਿੰਦੇ ਹਨ। ਜਾਂਚਕਰਤਾ ਅਜੈਬ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਸੀਮਾ ਰਾਣੀ ਦੇ ਬਿਆਨਾਂ ਤੇ ਪੁਲਸ ਨੇ ਵਿਆਹੁਤਾ ਸੀਮਾ ਰਾਣੀ ਦੇ ਪਤੀ ਗੁਰਮੀਤ ਸਿੰਘ, ਸਹੁਰਾ ਭੋਲਾ ਸਿੰਘ ਅਤੇ ਸੱਸ ਪਰਮਜੀਤ ਕੌਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Back to top button