ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਦੇ ਦੋਸ਼ ਵਿਚ ਇਕ ਖਿਲਾਫ ਮਾਮਲਾ ਦਰਜ
ਫਿਰੋਜ਼ਪੁਰ 29 ਮਾਰਚ (ਏ. ਸੀ.ਚਾਵਲਾ) ਵਿਆਹੁਤਾ ਕੋਲੋਂ ਹੋਰ ਦਾਜ ਮੰਗਣ, ਉਸ ਦੀ ਕੁੱਟਮਾਰ ਅਤੇ ਕਾਰ ਦੀ ਮੰਗ ਕਰਨ ਦੇ ਦੋਸ਼ ਵਿਚ ਥਾਣਾ ਵੁਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਪਤੀ ਖਿਲਾਫ 498-ਏ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੋਹੜ ਸਿੰਘ ਨੇ ਦੱਸਿਆ ਕਿ ਪਿੰਡ ਸ਼ਹਿਜ਼ਾਦੀ ਦੀ ਰਹਿਣ ਵਾਲੀ ਕਰਮਜੀਤ ਕੌਰ ਪੁੱਤਰੀ ਪ੍ਰਗਟ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਮਨਜੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਚੱਕ ਲਮੋਚੜ (ਮੁਰਕ ਵਾਲਾ) ਥਾਣਾ ਸਦਰ ਜਲਾਲਾਬਾਦ ਜ਼ਿਲ•ਾ ਫਾਜ਼ਿਲਕਾ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਵਿਆਹ ਸਮੇਂ ਆਪਣੀ ਹੈਸੀਅਤ ਮੁਤਾਬਿਕ ਦਾਜ ਵੀ ਦਿੱਤਾ ਸੀ। ਵਿਆਹੁਤਾ ਕਰਮਜੀਤ ਕੌਰ ਨੇ ਦੱਸਿਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦਾ ਪਤੀ ਉਸ ਕੋਲੋਂ ਹੋਰ ਦਾਜ ਦੀ ਮੰਗ ਕਰਨ ਲੱਗ ਪਿਆ। ਉਸ ਨੇ ਦੱਸਿਆ ਕਿ ਦਾਜ ਦੀ ਮੰਗ ਨੂੰ ਲੈ ਕੇ ਮਨਜੀਤ ਸਿੰਘ ਉਸ ਦੀ ਕੁੱਟਮਾਰ ਵੀ ਕਰਦਾ ਰਿਹਾ ਅਤੇ ਕਾਰ ਦੀ ਮੰਗ ਕਰਨ ਲੱਗ ਪਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਬੋਹੜ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਕਰਮਜੀਤ ਕੌਰ ਦੇ ਬਿਆਨਾਂ ਤੇ ਉਸ ਦੇ ਪਤੀ ਮਨਜੀਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।