ਵਿਆਹੁਤਾ ਨੂੰ ਬਿਨ•ਾ ਤਲਾਕ ਦਿੱਤੇ ਪਤੀ ਵਲੋਂ ਕੀਤਾ ਦੂਜਾ ਵਿਆਹ
ਫਿਰੋਜ਼ਪੁਰ 31 ਮਾਰਚ (ਏ. ਸੀ. ਚਾਵਲਾ) : ਵਿਆਹੁਤਾ ਨੂੰ ਬਿਨ•ਾ ਤਲਾਕੇ ਦਿੱਤੇ ਪਤੀ ਵਲੋਂ ਦੂਜਾ ਵਿਆਹ ਕਰਨ ਦੇ ਦੋਸ਼ ਵਿਚ ਥਾਣਾ ਵੁਮੈਨ ਫਿਰੋਜ਼ਪੁਰ ਪੁਲਸ ਨੇ ਵਿਆਹੁਤਾ ਦੇ ਪਤੀ ਸਮੇਤ ਦੋ ਖਿਲਾਫ 494, 420 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਹਰਮਨਜੀਤ ਕੌਰ ਪੁੱਤਰੀ ਦਿਲਬਾਗ ਸਿੰਘ ਪਤਨੀ ਨਿਸ਼ਾਨ ਸਿੰਘ ਵਾਸੀ ਕਾਸੂ ਬੇਗੂ ਹਾਲ ਗੋਨੇਆਣਾ ਰੋਡ ਗੁਰਦਿੱਤ ਬਸਤੀ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਸ ਦਾ ਵਿਆਹ ਨਿਸ਼ਾਨ ਸਿੰਘ ਪੁੱਤਰ ਸਵਰਨ ਸਿੰਘ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦਾ ਪਤੀ ਨਾਲ ਝਗੜਾ ਕਰਨ ਲੱਗ ਪਿਆ, ਜਿਸ ਦੇ ਕਾਰਨ ਉਹ ਆਪਣੇ ਪੇਕਿਆਂ ਤੇ ਆ ਕੇ ਰਹਿਣ ਲੱਗ ਗਈ। ਹਰਮਨਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨਿਸ਼ਾਨ ਸਿੰਘ ਨੇ ਉਸ ਨੂੰ ਤਲਾਕ ਦਿੱਤੇ ਬਿਨ•ਾ ਦੂਜਾ ਵਿਆਹ ਰਣਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਕਾਸੂਬੇਗੂ ਨਾਲ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਵਿਆਹੁਤਾ ਹਰਮਨਜੀਤ ਕੌਰ ਦੇ ਬਿਆਨਾਂ ਤੇ ਉਸ ਦੇ ਪਤੀ ਨਿਸ਼ਾਨ ਸਿੰਘ ਅਤੇ ਉਸ ਦੀ ਦੂਜੀ ਪਤਨੀ ਰਣਜੀਤ ਕੌਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।