ਵਿਦਿਆਰਥੀਆਂ ‘ਚ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ, ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਪੇਂਟਿੰਗ ਮੁਕਾਬਲੇ ਕਰਵਾਏ
ਵਿਦਿਆਰਥੀਆਂ ‘ਚ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ, ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਪੇਂਟਿੰਗ ਮੁਕਾਬਲੇ ਕਰਵਾਏ
28-08-2024: ਡਾਇਰੈਕਟਰ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀਮਤੀ ਮੁਨੀਲਾ ਅਰੋੜਾ ਜੀ ਦੀ ਅਗਵਾਈ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ ਸ. ਪ੍ਰਗਟ ਸਿੰਘ ਬਰਾੜ, ਵੋਕੇਸ਼ਨਲ ਕੋਆਰਡੀਨੇਟਰ ਸ.ਲਖਵਿੰਦਰ ਸਿੰਘ ਸੰਧੂ, ਪ੍ਰਿੰਸੀਪਲ ਅਨਿਲ ਕੁਮਾਰ ਗਰਗ ਜੀ ਦੇ ਸਹਿਯੋਗ ਨਾਲ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਪੇਂਟਿੰਗ ਮੁਕਾਬਲੇ ਕਰਵਾਏ ਗਏ।
ਇਹਨਾਂ ਮੁਕਾਬਲਿਆਂ ਵਿੱਚ ਸਕੂਲ ਪੱਧਰ ਤੋਂ ਚੁਣੇ ਗਏ ਵੱਖ- ਵੱਖ ਵਿਦਿਆਰਥੀਆ ਨੇ ਭਾਗ ਲਿਆ।ਇਹ ਮੁਕਾਬਲੇ ਵਿਦਿਆਰਥੀਆਂ ‘ਚ ਨਸ਼ਾ ਵਿਰੋਧੀ ਜਾਗਰੂਕਤਾ ਪੈਦਾ ਕਰਨ ਲਈ ਅਤੇ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਕਰਵਾਏ ਗਏ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀ ਨਸ਼ੇ ਵਿਰੁੱਧ ਜਾਗਰਤ ਹੋ ਸਕਣ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਮੁਨੀਲਾ ਅਰੋੜਾ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮਿਹਨਤ ਕਰਨ ਦੇ ਨਾਲ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਆ ਗਿਆ। ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਲਗਭਗ 150 ਵਿਦਿਆਰਥੀਆਂ ਨੂੰ ਜ਼ਿਲਾ ਸਿੱਖਿਆ ਅਫਸਰ (ਸ.ਸ) ਜੀ ਵੱਲੋਂ ਹੌਸਲਾ ਅਫਜਾਈ ਕਰਦੇ ਹੋਏ,ਸਰਟੀਫਿਕੇਟ ਵੰਡੇ ਗਏ । ਇਸ ਮੌਕੇ ਤੇ ਗਾਈਡ ਅਧਿਆਪਕਾਂ ਨੂੰ ਵੀ ਪ੍ਰਸ਼ੰਸਾ ਪੱਤਰ ਦਿੱਤੇ ਗਏ । ਸ. ਗੁਰਚਰਨ ਸਿੰਘ ਸ.ਸ.ਸ ਸੁਰ ਸਿੰਘ ਵਾਲਾ , ਸ੍ਰੀ ਸੰਦੀਪ ਬੱਬਰ ਸ.ਸ.ਸ ਬਾਰੇ ਕੇ ਅਤੇ ਸ਼੍ਰੀਮਤੀ ਸ਼ਿਵਾਨੀ ਸੇਠੀ ਸ.ਸ.ਸ ਕਰੀਆਂ ਪਹਿਲਵਾਨ ਨੇ ਜੱਜ ਸਾਹਿਬਾਨ ਦੀ ਜਿੰਮੇਵਾਰੀ ਨਿਭਾਈ।ਇਹਨਾਂ ਮੁਕਾਬਲਿਆਂ ਨੂੰ ਨੇਪਰੇ ਚਾੜਨ ਲਈ ਸ੍ਰੀ ਸੰਦੀਪ ਕੰਬੋਜ ਜ਼ਿਲ੍ਹਾ ਗਾਈਡੈਂਸ ਕੌਂਸਲਰ, ਸ.ਅਸ਼ਵਿੰਦਰ ਸਿੰਘ ਸਹਾਇਕ ਨੋਡਲ ਅਫਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ,ਸ.ਵਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ, ਇੰਦਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ ਕੇ,ਸ਼੍ਰੀਮਤੀ ਸ਼ਾਲੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਵਾਲਾ ਨੇ ਵਿਸ਼ੇਸ਼ ਸਹਿਯੋਗ ਦਿੱਤਾ।