ਵਿਧਾਇਕ ਦਹੀਆ ਨੇ ਘੱਲ-ਖੁਰਦ ਦੇ ਬੀ.ਡੀ.ਪੀ.ਓ. ਦਫਤਰ ਵਿਖੇ ਕੀਤੀ ਅਚਨਚੇਤ ਚੈਕਿੰਗ
ਗੈਰ-ਹਾਜ਼ਰ ਕਰਮਚਾਰੀਆਂ ਖਿਲਾਫ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ : ਦਹੀਆ
ਵਿਧਾਇਕ ਦਹੀਆ ਨੇ ਘੱਲ-ਖੁਰਦ ਦੇ ਬੀ.ਡੀ.ਪੀ.ਓ. ਦਫਤਰ ਵਿਖੇ ਕੀਤੀ ਅਚਨਚੇਤ ਚੈਕਿੰਗ
ਗੈਰ-ਹਾਜ਼ਰ ਕਰਮਚਾਰੀਆਂ ਖਿਲਾਫ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ : ਦਹੀਆ
ਲੋਕਾਂ ਦੀ ਸੁਵਿਧਾ ਲਈ ਸਰਕਾਰ ਨੇ ਦਫ਼ਤਰਾਂ ਦਾ ਸਮਾਂ ਬਦਲਿਆ
ਫਿਰੋਜ਼ਪੁਰ, 5 ਜੁਲਾਈ 2023.
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ੍ਰੀ ਰਜ਼ਨੀਸ ਕੁਮਾਰ ਦਹੀਆ ਵੱਲੋਂ ਆਮ ਵਿਅਕਤੀ ਵਾਂਗ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਘੱਲ ਖੁਰਦ ਪਹੁੰਚ ਕੇ ਅਚਨਚੇਤ ਚੈਕਿੰਗ ਕੀਤੀ ਅਤੇ ਦਫ਼ਤਰ ਦੇ ਲਗਭਗ 90 ਫੀਸਦੀ ਸਟਾਫ ਨੂੰ ਗੈਰ-ਹਾਜ਼ਰ ਪਾਇਆ।
ਵਿਧਾਇਕ ਸ੍ਰੀ ਰਜ਼ਨੀਸ ਦਹੀਆ ਨੇ ਕਿਹਾ ਕਿ ਉਨ੍ਹਾਂ ਕੋਲ ਆਮ ਲੋਕਾਂ ਵੱਲੋਂ ਸ਼ਕਾਇਤਾਂ ਆਈਆਂ ਸਨ ਕਿ ਬਲਾਕ ਘੱਲ ਖੁਰਦ ਦੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਅਧਿਕਾਰੀ/ਕਰਮਚਾਰੀ ਸਮੇਂ ਸਿਰ ਦਫ਼ਤਰ ਨਹੀਂ ਆਉਂਦੇ ਅਤੇ ਨਾ ਹੀ ਲੋਕਾਂ ਦੀਆਂ ਮੁਸ਼ਕਲਾਂ ਸਮੇਂ ਸਿਰ ਹੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਚੈਕਿੰਗ ਦੌਰਾਨ 90 ਫੀਸਦੀ ਸਟਾਫ ਗੈਰ ਹਾਜ਼ਰ ਪਾਇਆ ਗਿਆ ਹੈ ਜਿਨ੍ਹਾਂ ਖਿਲਾਫ ਬਣਦੀ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਗਰਮੀ ਦੇ ਮੌਸਮ ਨੂੰ ਦੇਖਦਿਆਂ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੀ ਗਈ ਹੈ ਪਰ ਜੋ ਅਧਿਕਾਰੀ/ਕਰਮਚਾਰੀ ਸਰਕਾਰ ਦੇ ਹੁਕਮਾਂ ਦੀ ਉਲਘੰਣਾ ਕਰਦੇ ਹਨ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।