ਵਿਧਾਇਕ ਦਹੀਯਾ ਨੇ ਆਰ.ਐਮ.ਪੀ. ਡਾਕਟਰ ਐਸੋਸੀਏਸ਼ਨ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ
- ਪਿਛੜੇ ਇਲਾਕਿਆਂ ਅਤੇ ਪਿੰਡਾਂ ਵਿੱਚ ਜ਼ਿਆਦਾਤਰ ਪਿੰਡਾਂ ਦੇ ਆਰ.ਐਮ.ਪੀ. ਡਾਕਟਰ ਹੀ ਦੇ ਰਹੇ ਹਨ ਵਧੀਆ ਸਿਹਤ ਸਹੂਲਤਾਂ- ਦਹੀਯਾ
ਵਿਧਾਇਕ ਦਹੀਯਾ ਨੇ ਆਰ.ਐਮ.ਪੀ. ਡਾਕਟਰ ਐਸੋਸੀਏਸ਼ਨ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ
– ਪਿਛੜੇ ਇਲਾਕਿਆਂ ਅਤੇ ਪਿੰਡਾਂ ਵਿੱਚ ਜ਼ਿਆਦਾਤਰ ਪਿੰਡਾਂ ਦੇ ਆਰ.ਐਮ.ਪੀ. ਡਾਕਟਰ ਹੀ ਦੇ ਰਹੇ ਹਨ ਵਧੀਆ ਸਿਹਤ ਸਹੂਲਤਾਂ– ਦਹੀਯਾ
ਫਿਰੋਜ਼ਪੁਰ, 28 ਨਵੰਬਰ 2023 :
ਪੰਜਾਬ ਸਰਕਾਰ ਵੱਲੋਂ ਰਾਜ ਦੇ ਆਮ ਲੋਕਾਂ ਨੂੰ ਸਸਤੀਆਂ ਅਤੇ ਵਧੀਆ ਸਿਹਤ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਵੱਡੀ ਪੱਧਰ ਤੇ ਜਿਥੇ ਕਾਰਜ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰਾਂ ਨੂੰ ਪਹਿਲ ਦੇ ਆਧਾਰ ਤੇ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰਾਜ ਦੇ ਵੱਖ-ਵੱਖ ਖੇਤਰਾਂ ਵਿਚ ਲੋਕਾਂ ਨੂੰ ਮੁੱਢਲਾ ਇਲਾਜ ਮੁਹੱਈਆ ਕਰਵਾਉਣ ਵਾਲੇ ਆਰ.ਐਮ.ਪੀ. ਡਾਕਟਰਾਂ ਦਾ ਅਹਿਮ ਮੁੱਦਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ ਵੱਲੋਂ ਵਿਧਾਨ ਸਭਾ ਵਿੱਚ ਉਠਾਇਆ ਗਿਆ ਤਾਂ ਕਿ ਲੋਕਾਂ ਨੂੰ ਪਿੰਡਾਂ ਵਿੱਚ ਹੀ ਮੁੱਢਲੀਆਂ ਸਿਹਤ ਸੇਵਾਵਾਂ ਮਿਲਦੀਆਂ ਰਹਿਣ।
ਇਸ ਮੌਕੇ ਸ੍ਰੀ ਰਜਨੀਸ਼ ਦਹੀਆ ਨੇ ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ ਦੀਆਂ ਮੰਗਾਂ ਸਬੰਧੀ ਵਿਧਾਨ ਸਭਾ ਵਿੱਚ ਸਵਾਲ ਉਠਾਇਆ ਅਤੇ ਕਿਹਾ ਕਿ ਪਿੰਡਾਂ ਅਤੇ ਗਰੀਬ ਬਸਤੀਆਂ ਵਿੱਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਮੁੱਢਲੀ ਕਿਸਮ ਦੀਆਂ ਸਿਹਤ ਸਹੂਲਤਾਂ ਦੇਣ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇ। ਉਨ੍ਹਾਂ ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀਆਂ ਹੋਰਨਾਂ ਮੰਗਾਂ ਬਾਰੇ ਵੀ ਵਿਧਾਨ ਸਭਾ ਵਿੱਚ ਸੁਆਲ ਕੀਤੇ। ਉਨ੍ਹਾਂ ਕਿਹਾ ਕਿ ਇਹ ਪਿੰਡਾਂ ਦੇ ਲੋਕਾਂ ਨੂੰ ਰਾਤ-ਬਰਾਤੇ ਮੁੱਢਲੀਆਂ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਇਨ੍ਹਾਂ ਦੀ ਇਸ ਸੇਵਾ ਨੂੰ ਦੇਖਦਿਆਂ ਕਾਨੂੰਨੀ ਮਾਨਤਾ ਮਿਲਣੀ ਚਾਹੀਦੀ ਹੈ ਤਾਂ ਜੋ ਪਿੰਡਾਂ ਅਤੇ ਹੋਰਨਾਂ ਗਰੀਬ ਬਸਤੀਆਂ ਵਿੱਚ ਲੋਕਾਂ ਦੀ ਸਿਹਤ-ਸੰਭਾਲ ਲਈ ਮੁੱਢਲੀ ਦਵਾਈ ਮਿਲਦੀ ਰਹੇ।