ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਨੂੰ 05 ਲੱਖ ਦੀ ਰਾਸ਼ੀ ਦਾ ਚੈੱਕ
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਨੂੰ 05 ਲੱਖ ਦੀ ਰਾਸ਼ੀ ਦਾ ਚੈੱਕ
ਫ਼ਿਰੋਜ਼ਪੁਰ 01 ਜੂਨ,2021: ਸਮਾਜ ਵਿੱਚ ਲੋਕਾਂ ਲਈ ਭਲਾਈ ਦਾ ਕੰਮ ਕਰਨ ਵਾਲੀ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਨੂੰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ: ਪਰਮਿੰਦਰ ਸਿੰਘ ਪਿੰਕੀ ਵੱਲੋਂ 05 ਲੱਖ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਵਿਧਾਇਕ ਪਿੰਕੀ ਨੇ ਦੱਸਿਆ ਕਿ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਤਾਰ ਲੋਕਾਂ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਇਸ ਸੁਸਾਇਟੀ ਨੂੰ ਸਹਿਯੋਗ ਵਜੋਂ 05 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ ਤਾਂ ਜੋ ਇਸ ਸੁਸਾਇਟੀ ਵੱਲੋਂ ਅੱਗੇ ਵੀ ਭਲਾਈ ਦੇ ਕੰਮ ਜਾਰੀ ਰੱਖੇ ਜਾਨ।
ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਵੱਲੋਂ ਗਰੀਬ ਅਤੇ ਲੋੜਵੰਦਾਂ ਲੋਕਾਂ ਨੂੰ ਰਾਸ਼ਨ ਦੀ ਵੰਡ, ਬੇਟੀਆਂ ਦਾ ਵਿਆਹ, ਜ਼ਰੂਰਤਮੰਦ ਲੋਕਾਂ ਦਾ ਇਲਾਜ ਆਦਿ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਕਈ ਧਾਰਮਿਕ ਸਮਾਗਮ ਆਦਿ ਵੀ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਅਸੀਂ ਵੀ ਇਨ੍ਹਾਂ ਨੂੰ ਆਪਣਾ ਸਹਿਯੋਗ ਦਈਏ ਤਾਂ ਜੋ ਇਹ ਵੱਧ ਤੋਂ ਵੱਧ ਭਲਾਈ ਦੇ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਜੇਕਰ ਇਹ ਸੁਸਾਇਟੀ ਇਸੇ ਤਰ੍ਹਾਂ ਭਲਾਈ ਦੇ ਕੰਮ ਕਰਦੀ ਰਹੀ ਤਾਂ ਇਸ ਸੁਸਾਇਟੀ ਨੂੰ ਸਹਿਯੋਗ ਵਜੋਂ ਹੋਰ ਵੀ ਪੈਸਿਆਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਸੁਸਾਇਟੀ ਦੇ ਮੈਂਬਰਾਂ ਨੇ ਵਿਧਾਇਕ ਪਿੰਕੀ ਵੱਲੋਂ ਚੈੱਕ ਦੇਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਅਮਰਜੀਤ ਸਿੰਘ, ਦਿਲਬਾਗ ਸਿੰਘ, ਖਜ਼ਾਨਚੀ ਕੁਲਦੀਪ ਸਿੰਘ, ਤਜਿੰਦਰ ਸਿੰਘ, ਵੀਰ ਸਿੰਘ, ਜਸਵਿੰਦਰ ਸਿੰਘ, ਡਾ. ਜੇ.ਐਸ ਮੱਕੜ ਆਦਿ ਹਾਜ਼ਰ ਸਨ।